ਵਿਧਾਨ ਸਭਾ ਲਾਈਵ ਪ੍ਰਸਾਰਣ ਬਾਰੇ ਮੁੜ ਬੋਲੇ ਪ੍ਰਤਾਪ ਬਾਜਵਾ
ਚੰਡੀਗੜ੍ਹ, 19 ਜਨਵਰੀ, ਨਿਰਮਲ : ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ ਦੇ ਪ੍ਰਸਾਰਣ ਬਾਰੇ ਨਿਯਮ ਬਣਾਉਣ ਲਈ ਸਪੀਕਰ ਨੂੰ ਇੱਕ ਚਿੱਠੀ ਲਿਖੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕਰਨ ਲਈ ਨਿਯਮ, ਹਦਾਇਤਾਂ […]
By : Editor Editor
ਚੰਡੀਗੜ੍ਹ, 19 ਜਨਵਰੀ, ਨਿਰਮਲ : ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ ਦੇ ਪ੍ਰਸਾਰਣ ਬਾਰੇ ਨਿਯਮ ਬਣਾਉਣ ਲਈ ਸਪੀਕਰ ਨੂੰ ਇੱਕ ਚਿੱਠੀ ਲਿਖੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕਰਨ ਲਈ ਨਿਯਮ, ਹਦਾਇਤਾਂ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਸੂਚਨਾ ਅਧਿਕਾਰ ਐਕਟ ਤਹਿਤ ਪ੍ਰਾਪਤ ਜਾਣਕਾਰੀ ਰਾਹੀਂ ਪਤਾ ਲੱਗਿਆ ਹੈ ਕਿ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਨੇ ਅੱਜ ਤੱਕ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਣ ਸਬੰਧੀ ਕੋਈ ਨਿਯਮ, ਨਿਰਦੇਸ਼ ਤੇ ਦਿਸ਼ਾ ਨਿਰਦੇਸ਼ ਨਹੀਂ ਬਣਾਏ।
ਬਾਜਵਾ ਨੇ ਕਿਹਾ ਕਿ ਇਹ ਚਿੰਤਾਜਨਕ ਗੱਲ ਹੈ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਦੇ ਸਿੱਧਾ ਪ੍ਰਭਾਵ ਹੇਠ ਹੋਣ ਕਾਰਨ ਸਰਕਾਰੀ ਨੀਤੀਆਂ ਵਿਚ ਖਾਮੀਆਂ ਹੋਣ ਦੇ ਬਾਵਜੂਦ ਲਾਭਪਾਤਰੀਆਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕਰਦਾ ਹੈ ਜੋ ਕਿ ਵਿਰੋਧੀ ਧਿਰ ਦੀ ਭੂਮਿਕਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਦਨ ਵਿਚ ਵਿਚ ਵੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਪ੍ਰਸਾਰਣ ਕਵਰੇਜ ਮਾਮਲੇ ਵਿਚ ਭੇਦਭਾਵ ਕਰਨ ਦਾ ਦੋਸ਼ ਲਾਇਆ ਸੀ।
ਬਾਜਵਾ ਨੇ ਕਾਰਜਪਾਲਿਕਾ ਨੂੰ ਵਿਧਾਨ ਸਭਾ ਪ੍ਰਤੀ ਜਵਾਬਦੇਹ ਬਣਾਉਣ ਲਈ ਤੇ ਸਦਨ ਦੀ ਸਰਬਉੱਚਤਾ ਨੂੰ ਕਾਇਮ ਰੱਖਣ ਲਈ ਬਜਟ ਸੈਸ਼ਨ ਤੋਂ ਪਹਿਲਾਂ ਸਦਨ ਦੀ ਕਾਰਵਾਈ ਨੂੰ ਚਲਾਉਣ ਲਈ ਤੁਰੰਤ ਨਿਯਮ ਬਣਾਉਣ ਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ
ਫਗਵਾੜਾ ਦੇ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੇ ਮਾਮਲੇ ’ਚ ਇਕ ਨੌਜਵਾਨ ਦਾ ਕਤਲ ਕਰਨ ਵਾਲੇ ਲੁਧਿਆਣਾ ਦੇ ਨਿਹੰਗ ਰਮਨਦੀਪ ਸਿੰਘ ਮੰਗੂ ਦਾ ਕਪੂਰਥਲਾ ਪੁਲਸ ਨੇ ਸਿਵਲ ਹਸਪਤਾਲ ’ਚ ਡੋਪ ਟੈਸਟ ਕਰਵਾਇਆ।
ਮੀਡੀਆ ਰਿਪੋਰਟਾਂ ਮੁਤਾਬਕ ਡੋਪ ਟੈਸਟ ਤੋਂ ਪਤਾ ਲੱਗਾ ਹੈ ਕਿ ਮੰਗੂ ਦੇ ਖੂਨ ’ਚ ‘ਨਸ਼ੇ ਦੇ ਅੰਸ਼’ ਪਾਏ ਗਏ ਹਨ। ਡਾਕਟਰਾਂ ਨੇ ਉਸ ਦੇ ਖੂਨ ਦੇ ਨਮੂਨੇ ਵਿੱਚ ਬੁਪ੍ਰੇਨੋਰਫਾਈਨ, ਬੈਂਜੋਡਾਇਆਜ਼ੇਪੀਨ ਅਤੇ ਮੋਰਫਿਨ ਪਾਇਆ। ਇਸ ਤੋਂ ਪਹਿਲਾਂ ਮੰਗੂ ਖਿਲਾਫ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ’ਚ 9 ਐਫ.ਆਈ.ਆਰ. ਮੰਗੂ ਖ਼ਿਲਾਫ਼ ਅੰਮ੍ਰਿਤਸਰ ਸਮੇਤ ਹੋਰਨਾਂ ਸੂਬਿਆਂ ਵਿੱਚ ਦਰਜ ਹਨ। ਪੁਲਸ ਮੰਗੂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਜਾਂਚ ਕਰ ਰਹੀ ਹੈ।
ਦੂਜੇ ਪਾਸੇ ਉਸ ਦੀ ਪਛਾਣ ਫਗਵਾੜਾ ਦੇ ਗੁਰਦੁਆਰੇ ਵਿੱਚ ਨਿਹੰਗਾਂ ਵੱਲੋਂ ਮਾਰੇ ਗਏ ਨੌਜਵਾਨ ਦੇ ਚਾਚੇ ਵੱਲੋਂ ਕੀਤੀ ਗਈ। ਮ੍ਰਿਤਕ ਵਿਸ਼ਾਲ ਕਪੂਰ ਦੀ ਮ੍ਰਿਤਕ ਦੇਹ ਕਰਤਾਰਪੁਰ ਦੇ ਰਹਿਣ ਵਾਲੇ ਉਸ ਦੇ ਚਾਚਾ ਨੂੰ ਸੌਂਪ ਦਿੱਤੀ ਗਈ, ਜਿਨ੍ਹਾਂ ਨੇ ਅੰਤਿਮ ਸਸਕਾਰ ਕੀਤਾ। ਵਿਸ਼ਾਲ ਦਾ ਚਾਚਾ ਐਨ.ਆਰ.ਆਈ. ਹੈ ਜਿਸ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੇ ਭਤੀਜੇ ਦੇ ਸੰਪਰਕ ਵਿੱਚ ਨਹੀਂ ਸੀ।
ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਲਿਖੇ ਪੱਤਰ ਨੇ ਪੁਲਸ ਨੂੰ ਸਖ਼ਤ ਮੁਸੀਬਤ ਵਿੱਚ ਪਾ ਦਿੱਤਾ ਹੈ ਕਿਉਂਕਿ ਉਸ ਨੇ ਕਤਲ ਤੋਂ ਤਿੰਨ ਘੰਟੇ ਪਹਿਲਾਂ ਸੂਚਿਤ ਕੀਤੇ ਜਾਣ ਦੇ ਬਾਵਜੂਦ ਕੇਸ ਨੂੰ ਸਮੇਂ ਸਿਰ ਨਜਿੱਠਣ ਵਿੱਚ ਨਾਕਾਮ ਰਹਿਣ ’ਤੇ ਸਵਾਲ ਉਠਾਏ ਹਨ। ਹਾਲਾਂਕਿ ਮਾਮਲੇ ਦੀ ਜਾਂਚ ਕਰ ਰਹੇ ਫਗਵਾੜਾ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਅਜਿਹੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਨੂੰ ਸੂਚਿਤ ਕੀਤਾ ਗਿਆ ਉਦੋਂ ਤੱਕ ਕਤਲ ਹੋ ਚੁੱਕਾ ਸੀ। ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਾਂਚ ਸਹੀ ਦਿਸ਼ਾ ਵਿੱਚ ਅੱਗੇ ਵਧ ਰਹੀ ਹੈ। ਅਸੀਂ ਇੱਕ-ਦੋ ਦਿਨਾਂ ਵਿੱਚ ਹੋਰ ਖੁਲਾਸੇ ਕਰਾਂਗੇ।
ਨਿਹੰਗ ਰਮਨਦੀਪ ਸਿੰਘ ਮੰਗੂ ਮੱਠ ਨੇ ਨੌਜਵਾਨ ਨੂੰ ਮਾਰਨ ਤੋਂ ਪਹਿਲਾਂ ਉਸ ਦੀ ਵੀਡੀਓ ਬਣਾਈ। ਜਿਸ ਵਿੱਚ ਨਿਹੰਗ ਵਲੋਂ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਸ ਨੂੰ ਬੇਅਦਬੀ ਲਈ 2 ਤੋਂ 3 ਹਜ਼ਾਰ ਰੁਪਏ ਮਿਲਣੇ ਸਨ। ਨੌਜਵਾਨ ਨੇ ਕਿਹਾ ਕਿ ਉਸ ਨੂੰ ਸੁੱਖੀ ਨੇ ਭੇਜਿਆ ਹੈ। ਉਸ ਨੂੰ ਕਿਹਾ ਕਿ ਗੁਰਦੁਆਰੇ ਵਿਚ ਜਾ ਕੇ ਬੈਠਣਾ ਅਤੇ ਉਲਟਾ ਸਿੱਧਾ ਕੰਮ ਕਰਨਾ। ਪ੍ਰੰਤੂ ਮੈਂ ਕੁਝ ਕੀਤਾ ਨਹੀਂ। ਮੈਂ ਇਮਾਨਦਾਰ ਅਤੇ ਮਿਹਨਤੀ ਹਾਂ।
ਅੱਗੋਂ ਨਿਹੰਗ ਨੇ ਪੁੱਛਿਆ ਕਿ ਕੀ ਉਸ ਨੂੰ ਬਾਣੀ ਨਾਲ ਕੁਝ ਕਰਨ ਲਈ ਕਿਹਾ ਗਿਆ ਤਾਂ ਨੌਜਵਾਨ ਨੇ ਕਿਹਾ ਕਿ ਹਾਂ, ਮੈਨੂੰ ਛੇੜਛਾੜ ਕਰਨ ਅਤੇ ਅਪਸ਼ਬਦ ਲਿਖਣ ਲਈ ਕਿਹਾ ਗਿਆ ਸੀ। ਨੌਜਵਾਨ ਵਾਰ-ਵਾਰ ਕਹਿੰਦਾ ਰਿਹਾ ਕਿ ਮੈਂ ਕੁਝ ਨਹੀਂ ਕੀਤਾ।
ਪੁੱਛਗਿੱਛ ਦੌਰਾਨ ਨੌਜਵਾਨ ਨੇ ਪਹਿਲਾਂ ਦੱਸਿਆ ਕਿ ਉਹ ਫਗਵਾੜਾ ਦਾ ਰਹਿਣ ਵਾਲਾ ਹੈ। ਕੁਝ ਸਮੇਂ ਬਾਅਦ ਉਸ ਨੇ ਦੱਸਿਆ ਕਿ ਉਹ ਦੁਸਾਂਝ ਕਲਾਂ ਦਾ ਰਹਿਣ ਵਾਲਾ ਹੈ। ਉਸ ਨੂੰ ਸੁੱਖਾ ਨਾਂ ਦੇ ਵਿਅਕਤੀ ਨੇ ਬੇਅਦਬੀ ਲਈ ਭੇਜਿਆ ਸੀ।
ਗੁਰਦੁਆਰੇ ਦੇ ਸੇਵਾਦਾਰਾਂ ਨੇ ਦੱਸਿਆ ਕਿ ਨੌਜਵਾਨਾਂ ਤੋਂ ਕੁਝ ਫੋਨ ਨੰਬਰ ਲਏ ਗਏ ਹਨ ਜੋ ਕਿ ਹਰਿਆਣਾ ਦੇ ਦੱਸੇ ਜਾਂਦੇ ਹਨ। ਗੁਰਦੁਆਰਾ ਕਮੇਟੀ ਅਤੇ ਪੁਲਿਸ ਵਿਚਾਲੇ ਮੀਟਿੰਗ ਵੀ ਹੋਈ। ਕਮੇਟੀ ਨੇ ਮੁਲਜ਼ਮ ਦੀ ਪਛਾਣ ਕਰਨ ਲਈ ਪੁਲਸ ਨੂੰ 7 ਦਿਨਾਂ ਦਾ ਸਮਾਂ ਦਿੱਤਾ ਹੈ।