ਦਿੱਲੀ ਅੰਦੋਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ
ਹਰਿਆਣਾ ਸਰਕਾਰ ਵੱਲੋਂ ਅੰਦੋਲਨਕਾਰੀਆਂ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਲੋਕਤੰਤਰ ਦਾ ਘਾਣ ਚੰਡੀਗੜ੍ਹ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਦੇ ਦਿੱਲੀ ਅੰਦੋਲਨ ਲਈ ਤਿਆਰੀਆਂ ਪੂਰੇ ਦੇਸ਼ ਵਿੱਚ ਜ਼ੋਰਾਂ ਤੇ ਚੱਲ ਰਹੀਆਂ ਹਨ ਜਿਸ ਦੇ ਚਲਦੇ 13 ਫਰਵਰੀ ਨੂੰ ਲੱਖਾਂ ਦੀ ਗਿਣਤੀ ਵਿੱਚ ਟ੍ਰੈਕਟਰ ਟਰਾਲੀਆਂ ਤੇ ਸਵਾਰ ਹੋ ਕੇ […]
By : Editor (BS)
ਹਰਿਆਣਾ ਸਰਕਾਰ ਵੱਲੋਂ ਅੰਦੋਲਨਕਾਰੀਆਂ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਲੋਕਤੰਤਰ ਦਾ ਘਾਣ
ਚੰਡੀਗੜ੍ਹ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਦੇ ਦਿੱਲੀ ਅੰਦੋਲਨ ਲਈ ਤਿਆਰੀਆਂ ਪੂਰੇ ਦੇਸ਼ ਵਿੱਚ ਜ਼ੋਰਾਂ ਤੇ ਚੱਲ ਰਹੀਆਂ ਹਨ ਜਿਸ ਦੇ ਚਲਦੇ 13 ਫਰਵਰੀ ਨੂੰ ਲੱਖਾਂ ਦੀ ਗਿਣਤੀ ਵਿੱਚ ਟ੍ਰੈਕਟਰ ਟਰਾਲੀਆਂ ਤੇ ਸਵਾਰ ਹੋ ਕੇ ਦਹਿ ਲੱਖਾਂ ਦੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਦਿੱਲੀ ਕੂਚ ਕਰਨਗੇ।
ਇਸ ਗੱਲ ਦੀ ਜਾਣਕਾਰੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਅਤੇ ਕੇ ਐਮ ਐਮ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਦਿੱਤੀ। ਓਹਨਾ ਕਿਹਾ ਕਿ ਕਿਹਾ ਕਿ ਹਰਿਆਣਾ ਦੀ ਖੱਟੜ ਸਰਕਾਰ ਦਮਨਕਾਰੀ ਨੀਤੀ ਅਪਣਾਉਂਦੇ ਹੋਏ ਕਿਸਾਨਾਂ ਦੇ ਘਰਾਂ ਤੇ ਅੱਧੀ ਰਾਤੀਂ ਛਾਪੇ ਮਾਰ ਕੇ ਕੰਧਾਂ ਟੱਪ ਕੇ ਘਰਾਂ ਅੰਦਰ ਜਾ ਕੇ ਡਰਾਇਆ ਧਮਕਾਇਆ ਜਾ ਰਿਹਾ ਹੈ। ਓਹਨਾ ਕਿਹਾ ਕਿ ਸਰਕਾਰ ਇਸ ਹੱਦ ਤੱਕ ਜਾ ਰਹੀ ਹੈ ਕਿ ਕਿਸਾਨਾਂ ਦੇ ਟਰੈਕਟਰਾਂ ਵਿੱਚ ਡੀਜ਼ਲ ਪਾਉਣ ਤੋਂ ਮਨਾਹੀ ਦੇ ਨੋਟਿਸ ਜਾਰੀ ਕੀਤਾ ਗਿਆ ਹੈ।
ਓਹਨਾ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਅਤੇ ਹਰਿਆਣਾ ਦੇ ਬਾਡਰ ਨੂੰ ਅੰਤਰਰਾਸ਼ਟਰੀ ਬਾਡਰ ਵਾਂਗ ਸੀਲ ਕੀਤਾ ਜਾ ਰਿਹਾ ਹੈ ਉਹ ਲੋਕ ਲੋਕਤੰਤਰਿਕ ਦੇਸ਼ ਦੀ ਨਿਸ਼ਾਨੀ ਨਹੀਂ। ਓਹਨਾ ਕਿਹਾ ਕਿ ਲੋਕਤੰਤਰ ਸਾਨੂੰ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਮਨਵਾਉਣ ਲਈ ਅੰਦੋਲਨ ਕਰਨ ਦਾ ਅਧਿਕਾਰ ਹੈ। ਓਹਨਾ ਕਿਹਾ ਕਿ ਭਾਰਤ ਅਤੇ ਹਰਿਆਣਾ ਸਰਕਾਰ ਨੂੰ ਅਜਿਹੇ ਕੰਮ ਕਰਨ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।