Begin typing your search above and press return to search.

ਪ੍ਰਧਾਨ ਮੰਤਰੀ ਦਾ ਵੱਡਾ ਬਿਆਨ, "ਮੈਂ ਪੰਜਾਬ 'ਚ ਬਹੁਤ ਸਮਾਂ ਬਿਤਾਇਆ"

ਪਟਿਆਲਾ, 23 ਮਈ, ਪਰਦੀਪ ਸਿੰਘ: ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਨੇ ਪਟਿਆਲਾ ਵਿਖੇ ਰੈਲੀ ਕੀਤੀ। ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਦੇ ਪੰਜ ਉਮੀਦਵਾਰਾਂ ਨੇ ਮੋਦੀ ਦਾ ਸਵਾਗਤ ਕੀਤਾ। ਮੋਦੀ ਨੂੰ ਹਰਿਮੰਦਰ ਸਾਹਿਬ ਦਾ ਯਾਦਗਾਰੀ ਚਿੰਨ੍ਹ ਦਿੱਤਾ ਗਿਆ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ ਅਤੇ ਸੂਬਾ ਸਰਕਾਰ ਨੇ ਪੰਜਾਬ […]

ਪ੍ਰਧਾਨ ਮੰਤਰੀ ਦਾ ਵੱਡਾ ਬਿਆਨ, ਮੈਂ ਪੰਜਾਬ ਚ ਬਹੁਤ ਸਮਾਂ ਬਿਤਾਇਆ
X

Editor EditorBy : Editor Editor

  |  23 May 2024 12:29 PM IST

  • whatsapp
  • Telegram

ਪਟਿਆਲਾ, 23 ਮਈ, ਪਰਦੀਪ ਸਿੰਘ: ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਨੇ ਪਟਿਆਲਾ ਵਿਖੇ ਰੈਲੀ ਕੀਤੀ। ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਦੇ ਪੰਜ ਉਮੀਦਵਾਰਾਂ ਨੇ ਮੋਦੀ ਦਾ ਸਵਾਗਤ ਕੀਤਾ। ਮੋਦੀ ਨੂੰ ਹਰਿਮੰਦਰ ਸਾਹਿਬ ਦਾ ਯਾਦਗਾਰੀ ਚਿੰਨ੍ਹ ਦਿੱਤਾ ਗਿਆ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ ਅਤੇ ਸੂਬਾ ਸਰਕਾਰ ਨੇ ਪੰਜਾਬ ਦੀ ਧਰਤੀ ਨੂੰ ਜ਼ਹਿਰ ਨਾਲ ਭਰ ਦਿੱਤਾ ਹੈ।

ਪੰਜਾਬ ਨੂੰ ਅੱਜ ਮਦਦ ਦੀ ਲੋੜ ਹੈ ਜੋ ਪੰਜਾਬ ਦੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਕੰਮ ਕਰੇਗਾ। ਪੰਜਾਬ ਦਾ ਹਰ ਅਨਾਜ ਘੱਟੋ-ਘੱਟ ਸਮਰਥਨ ਮੁੱਲ ਤੋਂ ਖਰੀਦਿਆ ਗਿਆ ਹੈ ਪਰ ਕੁਝ ਲੋਕ ਆਪਣੇ ਆਪ ਨੂੰ ਕਿਸਾਨ ਦੱਸ ਕੇ ਰਾਜਨੀਤੀ ਕਰ ਰਹੇ ਹਨ। ਪੰਜਾਬ ਵਿੱਚ ਲੀਡਰਸ਼ਿਪ ਨਹੀਂ ਹੈ, ਲੀਡਰਸ਼ਿਪ ਨੂੰ ਮਜ਼ਾਕ ਬਣਾ ਦਿੱਤਾ ਗਿਆ ਹੈ।

ਪੀਐੱਮ ਨੇ ਜਨਤਾ ਨੂੰ ਕੀਤਾ ਸੰਬੋਧਨ

ਇਸ ਮੌਕੇ 'ਤੇ ਪੀਐੱਮ ਮੋਦੀ ਨੇ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਆਪਣਾ ਚੋਣ ਦੌਰਾ ਪਟਿਆਲਾ ਤੋਂ ਸ਼ੁਰੂ ਕਰਨ ਦਾ ਮੌਕਾ ਮਿਲਿਆ ਹੈ। ਮੈਂ ਇੱਕ ਭਾਜਪਾ ਵਰਕਰ ਵਜੋਂ ਪੰਜਾਬ ਵਿੱਚ ਬਹੁਤ ਸਮਾਂ ਬਿਤਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਸੜਕਾਂ 'ਤੇ ਬਹੁਤ ਘੁੰਮ ਚੁੱਕੇ ਹਨ।ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਨਮਨ ਕੀਤਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਲਈ ਸਰਕਾਰ ਹਮੇਸ਼ਾ ਕੰਮ ਕਰਦੀ ਹੈ ਅਤੇ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬਾਰਾਂਦਰੀ ਗਾਰਡਨ ਵਿੱਚ ਸਵੇਰ ਦੀ ਸੈਰ ਕੀਤੀ ਅਤੇ ਜੌੜੀਆਂ ਭਾਟੀਆ ਚੌਕ ਵਿੱਚ ਆਪਣੇ ਸਾਥੀਆਂ ਨਾਲ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕਈ ਪੁਰਾਣੇ ਦੋਸਤਾਂ ਨੂੰ ਮਿਲਣ ਦਾ ਮੌਕਾ ਵੀ ਮਿਲਿਆ ਹੈ।

PM ਮੋਦੀ ਪਹਿਲੀ ਵਾਰ ਪ੍ਰਨੀਤ ਕੌਰ ਲਈ ਕਰ ਰਹੇ ਰੈਲੀ

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੀਆਂ ਦੋ ਹੋਰ ਰੈਲੀਆਂ ਗੁਰਦਾਸਪੁਰ ਅਤੇ ਜਲੰਧਰ ਵਿੱਚ ਰੱਖੀਆਂ ਗਈਆਂ ਹਨ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਜਿਹਾ ਕਰਕੇ ਪਾਰਟੀ ਸੂਬੇ ਦੇ ਤਿੰਨੋਂ ਖੇਤਰਾਂ ਮਾਲਵਾ, ਦੁਆਬਾ ਅਤੇ ਮਾਝਾ ਨੂੰ ਕਵਰ ਕਰੇਗੀ।

ਹਾਲਾਂਕਿ ਹੈਰਾਨੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੀ ਰੈਲੀ ਅੰਮ੍ਰਿਤਸਰ 'ਚ ਨਹੀਂ ਹੋ ਰਹੀ, ਜਿੱਥੇ ਉਨ੍ਹਾਂ ਦੇ ਚਹੇਤੇ ਅਧਿਕਾਰੀ ਤਰਨਜੀਤ ਸਿੰਘ ਸੰਧੂ ਚੋਣ ਮੈਦਾਨ 'ਚ ਹਨ। ਸੰਧੂ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਸਨ। ਇਸ ਤੋਂ ਇਲਾਵਾ 27 ਮਈ ਨੂੰ ਲੁਧਿਆਣਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਹੋਵੇਗੀ

Next Story
ਤਾਜ਼ਾ ਖਬਰਾਂ
Share it