ਆਸਟੇ੍ਰਲੀਆ ਦੇ ਪ੍ਰਧਾਨ ਮੰਤਰੀ ਨੇ ਹੋਲੀ ਦੀ ਦਿੱਤੀ ਵਧਾਈ
ਨਵੀਂ ਦਿੱਲੀ, 25 ਮਾਰਚ, ਨਿਰਮਲ : ਰੰਗਾਂ ਦਾ ਤਿਉਹਾਰ ਹੋਲੀ ਭਾਰਤ ਸਮੇਤ ਦੁਨੀਆ ਭਰ ’ਚ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੋਮਵਾਰ ਨੂੰ ਰੰਗਾਂ ਅਤੇ ਗੁਲਾਲ ਨਾਲ ਹੋਲੀ ਖੇਡੀ ਜਾ ਰਹੀ ਹੈ।ਸੋਮਵਾਰ ਨੂੰ ਭਾਰਤ ਸਮੇਤ ਦੁਨੀਆ ਭਰ ’ਚ ਹੋਲੀ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਿਦੇਸ਼ਾਂ […]
By : Editor Editor
ਨਵੀਂ ਦਿੱਲੀ, 25 ਮਾਰਚ, ਨਿਰਮਲ : ਰੰਗਾਂ ਦਾ ਤਿਉਹਾਰ ਹੋਲੀ ਭਾਰਤ ਸਮੇਤ ਦੁਨੀਆ ਭਰ ’ਚ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੋਮਵਾਰ ਨੂੰ ਰੰਗਾਂ ਅਤੇ ਗੁਲਾਲ ਨਾਲ ਹੋਲੀ ਖੇਡੀ ਜਾ ਰਹੀ ਹੈ।ਸੋਮਵਾਰ ਨੂੰ ਭਾਰਤ ਸਮੇਤ ਦੁਨੀਆ ਭਰ ’ਚ ਹੋਲੀ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਿਦੇਸ਼ਾਂ ਵਿੱਚ ਲੋਕ ਰੰਗਾਂ ਅਤੇ ਗੁਲਾਲ ਨਾਲ ਹੋਲੀ ਖੇਡ ਰਹੇ ਹਨ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਅਲਬਾਨੀਜ਼ ਨੇ ਇਸ ਨੂੰ ਰੰਗ, ਪਿਆਰ ਅਤੇ ਨਵੀਂ ਜ਼ਿੰਦਗੀ ਦਾ ਅਨੰਦਮਈ ਜਸ਼ਨ ਕਿਹਾ ਹੈ। ਉਨ੍ਹਾਂ ਕਿਹਾ ਕਿ ਬੁਰਾਈ ’ਤੇ ਚੰਗਿਆਈ ਦੀ ਜਿੱਤ ਰਾਹੀਂ ਨਵੀਨਤਾ ਦਾ ਸੰਦੇਸ਼ ਆਸਟ੍ਰੇਲੀਆ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ।
ਅਮਰੀਕਾ ’ਚ ਰਾਜਧਾਨੀ ਵਾਸ਼ਿੰਗਟਨ ਡੀਸੀ ਦੇ ਡੂਪੋਂਟ ਸਰਕਲ ’ਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੇ ਸੰਗੀਤ ਅਤੇ ਡਾਂਸ ਦਾ ਆਨੰਦ ਮਾਣਿਆ। ਭਾਰਤ ਵਿੱਚ ਨਾਰਵੇ ਦੀ ਰਾਜਦੂਤ ਮੇ-ਏਲਿਨ ਸਟੀਨਰ ਨੇ ਹੋਲੀ ਦੇ ਮੌਕੇ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਸਟੀਨਰ ਨੇ ਹਿੰਦੀ ਵਿੱਚ ਪੋਸਟ ਕੀਤਾ ਅਤੇ ਲਿਖਿਆ, ਹੋਲੀ ਹੈ ਭਾਈ ਹੋਲੀ ਹੈ! ਬੁਰਾ ਨਾ ਮੰਨੋ, ਇਹ ਹੋਲੀ ਹੈ।
ਭਾਰਤ ਵਿੱਚ ਇਜ਼ਰਾਈਲ ਦੇ ਰਾਜਦੂਤ ਨਾਓਰ ਗਿਲਨ ਨੇ ਹੋਲੀ ਦੀ ਵਧਾਈ ਦਿੰਦੇ ਹੋਏ ਭਾਰਤੀਆਂ ਨੂੰ ਆਪਣਾ ਪਰਿਵਾਰ ਕਿਹਾ ਹੈ! ਆਓ ਅਸੀਂ ਇਸ ਦਿਨ ਨੂੰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਲਈ ਪ੍ਰਾਰਥਨਾਵਾਂ ਨਾਲ ਮਨਾਈਏ।
ਹਾਲਾਂਕਿ, ਇਜ਼ਰਾਈਲੀ ਰਾਜਦੂਤ ਨੇ ਕਿਹਾ, ‘ਇਸ ਸਾਲ ਉਨ੍ਹਾਂ ਨੂੰ ਹੋਲੀ ਦੇ ਖੁਸ਼ੀ ਦੇ ਜਸ਼ਨ ਵਿਚ ਸ਼ਾਮਲ ਹੋਣਾ ਮੁਸ਼ਕਲ ਹੋ ਰਿਹਾ ਹੈ, ਇਹ ਜਾਣਦੇ ਹੋਏ ਕਿ ਗਾਜ਼ਾ ਦੀਆਂ ਹਨ੍ਹੇਰੀਆਂ ਸੁਰੰਗਾਂ ਵਿਚ ਅਜੇ ਵੀ ਇਜ਼ਰਾਈਲੀ ਬੱਚੇ, ਔਰਤਾਂ ਅਤੇ ਪੁਰਸ਼ ਬੰਦੀ ਬਣਾਏ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ
ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। 111 ਉਮੀਦਵਾਰਾਂ ਦੀ ਇਸ ਸੂਚੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਕੰਗਨਾ ਰਣੌਤ, ਯੂਪੀ ਦੇ ਮੇਰਠ ਤੋਂ ਅਰੁਣ ਗੋਵਿਲ ਅਤੇ ਪੁਰੀ ਤੋਂ ਸੰਬਿਤ ਪਾਤਰਾ ਨੂੰ ਟਿਕਟ ਦਿੱਤੀ ਗਈ ਹੈ। ਝਾਰਖੰਡ ਦੇ ਦੁਮਕਾ ਤੋਂ ਸੀਤਾ ਸੋਰੇਨ, ਯੂਪੀ ਦੇ ਗਾਜ਼ੀਆਬਾਦ ਤੋਂ ਅਤੁਲ ਗਰਗ, ਹਰਿਆਣਾ ਦੇ ਕੁਰੂਕਸ਼ੇਤਰ ਤੋਂ ਨਵੀਨ ਜਿੰਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਪੱਛਮੀ ਬੰਗਾਲ ’ਚ ਭਾਜਪਾ ਨੇ ਸੰਦੇਸ਼ਖੜੀ ਮਾਮਲੇ ਦੀ ਪੀੜਤਾ ਨੂੰ ਟਿਕਟ ਦਿੱਤੀ ਹੈ। ਇਸ ਪੀੜਤਾ ਨੇ ਹੀ ਮਾਮਲਾ ਉਠਾਇਆ, ਜਿਸ ਤੋਂ ਬਾਅਦ ਸ਼ੇਖ ਸ਼ਾਹਜਹਾਂ ਦੇ ਕਰੀਬੀ ਦੋਸਤ ਨੇ ਉਸ ਨੂੰ ਥੱਪੜ ਮਾਰ ਦਿੱਤਾ।
ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਵਰੁਣ ਗਾਂਧੀ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਕਾਂਗਰਸ ਤੋਂ ਭਾਜਪਾ ’ਚ ਆਏ ਜਤਿਨ ਪ੍ਰਸਾਦ ਨੂੰ ਇੱਥੋਂ ਮੈਦਾਨ ’ਚ ਉਤਾਰਿਆ ਗਿਆ ਹੈ। ਵਰੁਣ ਦੀ ਮਾਂ ਮੇਨਕਾ ਗਾਂਧੀ ਨੂੰ ਸੁਲਤਾਨਪੁਰ ਤੋਂ ਟਿਕਟ ਦਿੱਤੀ ਗਈ ਹੈ। ਦੁਰਵਿਜੇ ਸ਼ਾਕਿਆ ਨੂੰ ਸਵਾਮੀ ਪ੍ਰਸਾਦ ਮੌਰਿਆ ਦੀ ਬੇਟੀ ਦੀ ਜਗ੍ਹਾ ਬਦਾਯੂੰ ਤੋਂ ਟਿਕਟ ਦਿੱਤੀ ਗਈ ਹੈ।
ਭਾਜਪਾ ਹੁਣ ਤੱਕ 402 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਚਾਰ ਸੂਚੀਆਂ ਵਿੱਚ 291 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਦੂਜੇ ਪਾਸੇ ਹਰਿਆਣਾ ਬੀਜੇਪੀ ਨੇ ਲੋਕ ਸਭਾ ਚੋਣਾਂ ਲਈ ਅਪਣੇ ਸਾਰੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਨੇ ਐਤਵਾਰ ਰਾਤ ਹਰਿਆਣਾ ਦੀਆਂ ਬਾਕੀ 4 ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਡਾ: ਅਰਵਿੰਦ ਸ਼ਰਮਾ ਨੂੰ ਰੋਹਤਕ ਤੋਂ, ਨਵੀਨ ਜਿੰਦਲ ਨੂੰ ਕੁਰੂਕਸ਼ੇਤਰ ਤੋਂ ਅਤੇ ਕੈਬਨਿਟ ਮੰਤਰੀ ਰਣਜੀਤ ਚੌਟਾਲਾ ਨੂੰ ਹਿਸਾਰ ਤੋਂ ਟਿਕਟ ਦਿੱਤੀ ਗਈ ਹੈ। ਸੋਨੀਪਤ ਤੋਂ ਮੌਜੂਦਾ ਸਾਂਸਦ ਰਮੇਸ਼ ਚੰਦਰ ਕੌਸ਼ਿਕ ਦੀ ਟਿਕਟ ਕੱਟ ਕੇ ਮੋਹਨ ਲਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਏ ਗਏ ਨਵੀਨ ਜਿੰਦਲ ਨੇ ਐਤਵਾਰ ਸ਼ਾਮ ਨੂੰ ਹੀ ਨਵੀਂ ਦਿੱਲੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲੈ ਲਈ। ਦੂਜੇ ਪਾਸੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਆਜ਼ਾਦ ਵਿਧਾਇਕ ਰਣਜੀਤ ਚੌਟਾਲਾ ਐਤਵਾਰ ਨੂੰ ਸਿਰਸਾ ਵਿੱਚ ਸਨ। ਭਾਜਪਾ ਹਾਈਕਮਾਂਡ ਦਾ ਫੋਨ ਆਉਣ ਤੋਂ ਬਾਅਦ ਉਹ ਕਾਹਲੀ ਨਾਲ ਸਿਰਸਾ ਭਾਜਪਾ ਦਫਤਰ ਪੁੱਜੇ। ਇੱਥੇ ਅਸ਼ੋਕ ਤੰਵਰ ਨੇ ਉਨ੍ਹਾਂ ਨੂੰ ਪਟਕਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।
ਰਣਜੀਤ ਚੌਟਾਲਾ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਫੈਸਲਾ ਇੰਨੀ ਜਲਦਬਾਜ਼ੀ ’ਚ ਲਿਆ ਗਿਆ ਕਿ ਪਾਰਟੀ ਦਾ ਕੋਈ ਵੀ ਵੱਡਾ ਨੇਤਾ ਉਨ੍ਹਾਂ ਦੇ ਸਵਾਗਤ ਲਈ ਸਿਰਸਾ ’ਚ ਮੌਜੂਦ ਨਹੀਂ ਸੀ। ਨਤੀਜੇ ਵਜੋਂ ਦੋ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਅਸ਼ੋਕ ਤੰਵਰ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਭਾਜਪਾ ਨੇ ਅਸ਼ੋਕ ਤੰਵਰ ਨੂੰ ਸਿਰਸਾ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਹੈ।