ਚੰਡੀਗੜ੍ਹ ਦੇ ਹਸਪਤਾਲ ਵਿਚੋਂ ਇਲਾਜ ਦੌਰਾਨ ਕੈਦੀ ਫਰਾਰ
ਚੰਡੀਗੜ੍ਹ, 14 ਦਸੰਬਰ, ਨਿਰਮਲ : ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਦੌਰਾਨ ਕੈਦੀ ਫਰਾਰ ਹੋ ਗਿਆ ਹੈ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਡੇਢ ਵਜੇ ਦੇ ਕਰੀਬ ਅੰਬਾਲਾ ਕੇਂਦਰੀ ਜੇਲ੍ਹ ਤੋਂ ਇਲਾਜ ਲਈ ਚੰਡੀਗੜ੍ਹ ਲਿਆਂਦਾ ਗਿਆ। ਉਸ ਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ। ਇਸ ਕਾਰਨ ਉਹ ਬੁਰੀ […]
By : Editor Editor
ਚੰਡੀਗੜ੍ਹ, 14 ਦਸੰਬਰ, ਨਿਰਮਲ : ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਦੌਰਾਨ ਕੈਦੀ ਫਰਾਰ ਹੋ ਗਿਆ ਹੈ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਡੇਢ ਵਜੇ ਦੇ ਕਰੀਬ ਅੰਬਾਲਾ ਕੇਂਦਰੀ ਜੇਲ੍ਹ ਤੋਂ ਇਲਾਜ ਲਈ ਚੰਡੀਗੜ੍ਹ ਲਿਆਂਦਾ ਗਿਆ। ਉਸ ਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ। ਇਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਪਰ ਉਹ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਇੱਥੋਂ ਫਰਾਰ ਹੋ ਗਿਆ।
ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਪੁਲਸ ਨੇ ਇਲਾਜ ਲਈ ਦਾਖ਼ਲ ਕਰਵਾਇਆ ਸੀ। ਪਰ ਕੁਝ ਦੇਰ ਬਾਅਦ ਹੀ ਉਹ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਭੱਜ ਗਿਆ। ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਜਾਣਕਾਰੀ ਮੁਤਾਬਕ ਉਹ ਨਿਹੰਗ ਦੱਸਿਆ ਜਾ ਰਿਹਾ ਹੈ।
ਅੰਬਾਲਾ ਪੁਲੀਸ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-34 ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੈਦੀ ਖ਼ਿਲਾਫ਼ ਪੁਲਸ ਹਿਰਾਸਤ ਵਿੱਚੋਂ ਫਰਾਰ ਹੋਣ ਦਾ ਕੇਸ ਵੀ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਮੁਲਜ਼ਮ ਕਿੱਥੇ ਭੱਜ ਗਿਆ ਹੈ? ਇਸ ਦੀ ਜਾਂਚ ਕਰ ਰਹੀ ਹੈ।