Begin typing your search above and press return to search.

ਦੇਖੋ, ਹਰਿਆਣਾ ਪੁਲਿਸ ਨੇ ਪ੍ਰਿਤਪਾਲ ਨਾਲ ਕੀ ਕੁੱਝ ਕੀਤਾ?

ਚੰਡੀਗੜ੍ਹ : ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ਦੀ ਮੈਡੀਕਲ ਰਿਪੋਰਟ ਪੀਜੀਆਈ ਚੰਡੀਗੜ੍ਹ ਅਤੇ ਰੋਹਤਕ ਦੀ ਮੈਡੀਕਲ ਬੋਰਡ ਟੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੌਂਪ ਦਿੱਤੀ ਐ, ਜਿਸ ਵਿਚ ਮੈਡੀਕਲ ਬੋਰਡ ਵੱਲੋਂ ਫਿਜ਼ੀਕਲ ਟਾਰਚਰ ਕੀਤੇ ਜਾਣ ਦੀ ਗੱਲ ਆਖੀ ਗਈ ਐ। ਰਿਪੋਰਟ ਦੇਖਣ […]

pritpal medical report highcourt
X

Makhan ShahBy : Makhan Shah

  |  14 March 2024 1:54 PM IST

  • whatsapp
  • Telegram

ਚੰਡੀਗੜ੍ਹ : ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ਦੀ ਮੈਡੀਕਲ ਰਿਪੋਰਟ ਪੀਜੀਆਈ ਚੰਡੀਗੜ੍ਹ ਅਤੇ ਰੋਹਤਕ ਦੀ ਮੈਡੀਕਲ ਬੋਰਡ ਟੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੌਂਪ ਦਿੱਤੀ ਐ, ਜਿਸ ਵਿਚ ਮੈਡੀਕਲ ਬੋਰਡ ਵੱਲੋਂ ਫਿਜ਼ੀਕਲ ਟਾਰਚਰ ਕੀਤੇ ਜਾਣ ਦੀ ਗੱਲ ਆਖੀ ਗਈ ਐ। ਰਿਪੋਰਟ ਦੇਖਣ ਮਗਰੋਂ ਹਾਈਕੋਰਟ ਨੇ ਸਖ਼ਤੀ ਵਰਤਦਿਆਂ ਪ੍ਰਿਤਪਾਲ ਸਿੰਘ ਦੀ ਬਿਆਨ ਦਰਜ ਕਰਨ ਦੀ ਗੱਲ ਆਖੀ ਐ।

ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਦੀ ਮੈਡੀਕਲ ਰਿਪੋਰਟ ਵਿਚ ਵੱਡਾ ਖ਼ੁਲਾਸਾ ਹੋਇਆ ਏ। ਰਿਪੋਰਟ ਵਿਚ ਸਾਫ਼ ਤੌਰ ’ਤੇ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਏ ਕਿ ਪ੍ਰਿਤਪਾਲ ਨੂੰ ਫਿਜ਼ੀਕਲੀ ਟਾਰਚਰ ਕੀਤਾ ਗਿਆ ਏ। ਪੀਜੀਆਈ ਚੰਡੀਗੜ੍ਹ ਅਤੇ ਰੋਹਤਕ ਦੇ ਮੈਡੀਕਲ ਬੋਰਡ ਵੱਲੋਂ ਇਹ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੌਂਪੀ ਗਈ ਐ।

ਦਰਅਸਲ 21 ਫਰਵਰੀ ਨੂੰ ਵਾਪਰੀ ਘਟਨਾ ਵਿਚ ਜ਼ਖ਼ਮੀ ਪ੍ਰਿਤਪਾਲ ਸਿੰਘ ਦੇ ਪਿਤਾ ਨੇ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਪੀਜੀਆਈ ਚੰਡੀਗੜ੍ਹ ਨੂੰ ਮੈਡੀਕਲ ਰਿਪੋਰਟ ਦਾਖ਼ਲ ਕਰਨ ਲਈ ਆਖਿਆ ਏ। ਮੈਡੀਕਲ ਰਿਪੋਰਟ ਵਿਚ ਡਾਕਟਰਾਂ ਨੇ ਬਲੰਟ ਫੋਰਸ ਦੀ ਵਰਤੋਂ ਕਰਨ ਤੋਂ ਇਨਕਾਰ ਨਹੀਂ ਕੀਤਾ।

ਜਸਟਿਸ ਹਰਕੇਸ਼ ਮਨੁਜਾ ਦੀ ਬੈਂਚ ਨੂੰ ਸੌਂਪੀ ਗਈ ਰਿਪੋਰਟ ਵਿਚ ਪੀਜੀਆਈ ਨੇ ਰਾਇ ਸਾਂਝੀ ਕੀਤੀ ਐ ਕਿ ਸੱਟਾਂ ਲਗਭਗ ਦੋ ਹਫ਼ਤੇ ਪੁਰਾਣੀਆਂ ਸਨ। ਚਾਰ ਸੱਟਾਂ ਕਾਫ਼ੀ ਗੰਭੀਰ ਸੀ ਅਤੇ ਬਾਕੀ ਆਮ ਤੇ ਕੁਦਰਤੀ ਸਨ। ਇਕ ਸੱਟ ਨੂੰ ਛੱਡ ਕੇ ਸਾਰੇ ਬਲੰਟ ਫੋਰਸ ਦੇ ਪ੍ਰਭਾਵ ਕਾਰਨ ਹੋਈਆਂ, ਜਿਸ ਨਾਲ ਡੂੰਘੇ ਜ਼ਖ਼ਮ ਬਣ ਗਏ।

ਰੋਹਤਕ ਅਤੇ ਚੰਡੀਗੜ੍ਹ ਪੀਜੀਆਈ ਵੱਲੋਂ ਗਠਿਤ ਮੈਡੀਕਲ ਅਧਿਕਾਰੀਆਂ ਦੇ ਬੋਰਡ ਵੱਲੋਂ ਦਾਖ਼ਲ ਰਿਪੋਰਟ ਨੂੰ ਧਿਆਨ ਵਿਚ ਰੱਖਦਿਆਂ ਜਸਟਿਸ ਮਨੁਜਾ ਨੇ ਆਖਿਆ ਕਿ ਪ੍ਰਿਤਪਾਲ ਸਿੰਘ ਦੇ ਬਿਆਨ ਨੂੰ ਰਿਕਾਰਡ ਕਰਨਾ ਠੀਕ ਹੋਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਨਿਆਂਇਕ ਮੈਜਿਸਟ੍ਰੇਟ ਚੰਡੀਗੜ੍ਹ ਨੂੰ ਬੇਨਤੀ ਕਰਕੇ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਨ ਦੀ ਮੰਗ ਕੀਤੀ ਐ। ਉਨ੍ਹਾਂ ਮੁੱਖ ਨਿਆਂਇਕ ਮੈਜਿਸਟ੍ਰੇਟ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਪੀਜੀਆਈ ਚੰਡੀਗੜ੍ਹ ਦਾ ਦੌਰਾ ਕਰਨ ਅਤੇ ਇਲਾਜ ਕਰਨ ਵਾਲੇ ਡਾਕਟਰਾਂ ਤੋਂ ਇਜਾਜ਼ਤ ਲੈ ਕੇ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਨ।

ਪਿਛਲੀ ਤਰੀਕ ’ਤੇ ਬੈਂਚ ਨੇ ਚੰਡੀਗੜ੍ਹ ਪੀਜੀਆਈ ਦੇ ਡਾਇਰੈਕਟਰ ਨੂੰ ਪ੍ਰਿਤਪਾਲ ਸਿੰਘ ਦੇ ਲੱਗੀਆਂ ਸੱਟਾਂ ਦੇ ਬਾਰੇ ਵਿਚ ਇਕ ਮੈਡੀਕਲ ਬੋਰਡ ਗਠਿਤ ਕਰਨ ਲਈ ਕਿਹਾ ਗਿਆ ਸੀ। ਪੀੜਤ ਨੌਜਵਾਨ ਪ੍ਰਿਤਪਾਲ ਸਿੰਘ ਦੇ ਪਿਤਾ ਨੇ ਆਪਣੀ ਅਰਜ਼ੀ ਵਿਚ ਆਖਿਆ ਸੀ ਕਿ 21 ਫਰਵਰੀ ਦੀ ਦੁਪਹਿਰ ਨੂੰ ਹਰਿਆਣਾ ਪੁਲਿਸ ਉਨ੍ਹਾਂ ਦੇ ਬੇਟੇ ਅਤੇ ਹੋਰ ਨੌਜਵਾਨਾਂ ’ਤੇ ਹਮਲਾ ਕਰਨ ਤੋਂ ਪਹਿਲਾਂ ਪੰਜਾਬ ਦੇ ਖੇਤਰ ਦੇ ਅੰਦਰ ਦਾਖ਼ਲ ਹੋਈ ਸੀ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਉਨ੍ਹਾਂ ਦੇ ਬੇਟੇ ਨੂੰ ਬੋਰੀ ਵਿਚ ਪਾ ਕੇ ਕੁੱਟਿਆ ਗਿਆ, ਜਿਸ ਦੌਰਾਨ ਉਸ ਦੇ ਦੋਵੇਂ ਪੈਰਾਂ ਅਤੇ ਸਿਰ ’ਤੇ ਗੰਭੀਰ ਸੱਟਾਂ ਵੱਜੀਆਂ।

ਫਿਲਹਾਲ ਇਸ ਮਾਮਲੇ ਵਿਚ ਹਾਈਕੋਰਟ ਕਾਫ਼ੀ ਸਖ਼ਤ ਦਿਖਾਈ ਦੇ ਰਿਹਾ ਏ। ਪ੍ਰਿਤਪਾਲ ਦੇ ਬਿਆਨ ਰਿਕਾਰਡ ਕਰਨ ਮਗਰੋਂ ਦੇਖਣਾ ਹੋਵੇਗਾ ਕਿ ਹਾਈਕੋਰਟ ਵੱਲੋਂ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾਂਦੀ ਐ।

Next Story
ਤਾਜ਼ਾ ਖਬਰਾਂ
Share it