ਰਿਸ਼ਵਤ ਲੈਂਦਾ ਪ੍ਰਾਈਵੇਟ ਡਾਕਟਰ ਗ੍ਰਿਫ਼ਤਾਰ
ਪਾਣੀਪਤ, 8 ਮਾਰਚ, ਨਿਰਮਲ : ਪਾਣੀਪਤ ਵਿਚ ਰਿਸ਼ਵਤ ਲੈਂਦਿਆਂ ਇੱਕ ਪ੍ਰਾਈਵੇਟ ਡਾਕਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਰਿਆਣਾ ਦੇ ਪਾਣੀਪਤ ਵਿੱਚ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਨੇ ਇੱਕ ਨਿੱਜੀ ਹਸਪਤਾਲ ਦੇ ਡਾਕਟਰ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਡਾਕਟਰ ਤੋਂ ਪਤਾ ਲੱਗਾ ਹੈ ਕਿ ਇਹ ਪੈਸੇ ਸਰਕਾਰੀ ਹਸਪਤਾਲ ਦੇ […]
By : Editor Editor
ਪਾਣੀਪਤ, 8 ਮਾਰਚ, ਨਿਰਮਲ : ਪਾਣੀਪਤ ਵਿਚ ਰਿਸ਼ਵਤ ਲੈਂਦਿਆਂ ਇੱਕ ਪ੍ਰਾਈਵੇਟ ਡਾਕਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਰਿਆਣਾ ਦੇ ਪਾਣੀਪਤ ਵਿੱਚ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਨੇ ਇੱਕ ਨਿੱਜੀ ਹਸਪਤਾਲ ਦੇ ਡਾਕਟਰ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਡਾਕਟਰ ਤੋਂ ਪਤਾ ਲੱਗਾ ਹੈ ਕਿ ਇਹ ਪੈਸੇ ਸਰਕਾਰੀ ਹਸਪਤਾਲ ਦੇ ਡਾਕਟਰ ਅਤੇ ਕਲਰਕ ਨੂੰ ਦੇਣੇ ਸਨ। ਫਿਲਹਾਲ ਡਾਕਟਰ ਅਤੇ ਕਲਰਕ ਦੋਵੇਂ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਟੀਮਾਂ ਜੁਟੀਆਂ ਹੋਈਆਂ ਹਨ। ਮੁਲਜ਼ਮਾਂ ਖ਼ਿਲਾਫ਼ ਕਰਨਾਲ ਏਸੀਬੀ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਅੰਬਾਲਾ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਅਨੁਸਾਰ ਬੇਸ ਹਸਪਤਾਲ ਪਾਣੀਪਤ ਦੇ ਡਾਇਰੈਕਟਰ ਡਾ: ਵਿਸ਼ਾਲ ਮਲਿਕ, ਸਿਵਲ ਹਸਪਤਾਲ ਦੇ ਡਾ: ਪਵਨ ਕੁਮਾਰ ਅਤੇ ਕਲਰਕ ਨਵੀਨ ਕੁਮਾਰ ਨੇ ਜਨਵਰੀ 2024 ’ਚ ਬਰਸਾਤ ਰੋਡ ’ਤੇ ਚੱਲ ਰਹੇ ਇਮੇਜਿੰਗ ਅਤੇ ਡਾਇਗਨੌਸਟਿਕ ਸੈਂਟਰ ਦਾ ਨਿਰੀਖਣ ਕੀਤਾ ਸੀ ।
ਜਾਂਚ ਦੌਰਾਨ ਉਕਤ ਤਿੰਨਾਂ ਨੇ ਸ਼ਿਕਾਇਤਕਰਤਾ ਵਿਰੁੱਧ ਐਫਆਈਆਰ ਦਰਜ ਨਾ ਕਰਵਾਉਣ ਅਤੇ ਉਸ ਵਿਰੁੱਧ ਨੋਟਿਸ ਜਾਰੀ ਕਰਨ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਏਸੀਬੀ ਟੀਮ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮੁਲਜ਼ਮਾਂ ਨੂੰ ਫੜਨ ਦੀ ਯੋਜਨਾ ਬਣਾਈ।
ਟੀਮ ਨੇ ਸ਼ੁੱਕਰਵਾਰ ਨੂੰ ਇਕ ਨਿੱਜੀ ਹਸਪਤਾਲ ਦੇ ਡਾਕਟਰ ਵਿਸ਼ਾਲ ਮਲਿਕ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਹ ਰਿਸ਼ਵਤ ਵਿਸ਼ਾਲ ਮਲਿਕ ਰਾਹੀਂ ਡਾਕਟਰ ਪਵਨ ਕੁਮਾਰ ਅਤੇ ਕਲਰਕ ਨਵੀਨ ਕੁਮਾਰ ਤੱਕ ਪਹੁੰਚਾਈ ਜਾਣੀ ਸੀ। ਫਿਲਹਾਲ ਪਵਨ ਅਤੇ ਨਵੀਨ ਫਰਾਰ ਹਨ। ਬਿਊਰੋ ਜਲਦੀ ਹੀ ਇਸ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗਾ। ਇਹ ਸਾਰੀ ਕਾਰਵਾਈ ਗਵਾਹਾਂ ਦੇ ਸਾਹਮਣੇ ਪਾਰਦਰਸ਼ਤਾ ਨਾਲ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ, ਜਿੱਥੇ ਅੰਮ੍ਰਿਤਪਾਲ ਸਿੰਘ ਬੰਦ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਤੋਂ ਮੋਬਾਈਲ ਫੋਨ, ਜਾਸੂਸੀ ਕੈਮ ਅਤੇ ਹੋਰ ਸਮਾਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਕੀਤੀ ਗਈ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 11 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਸਾਮਾਨ ਬਰਾਮਦ ਹੋਣ ’ਤੇ ਕਾਫੀ ਹੰਗਾਮਾ ਹੋ ਗਿਆ। ਫਿਲਹਾਲ ਅੰਮ੍ਰਿਤਪਾਲ ਭੁੱਖ ਹੜਤਾਲ ’ਤੇ ਹਨ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਮੈਂਬਰਾਂ ਨੂੰ ਸ਼ੁੱਕਰਵਾਰ ਨੂੰ ਉਸਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਅਧਿਕਾਰੀ ਨੂੰ ਅਣਗਹਿਲੀ ਦੇ ਦੋਸ਼ ਹੇਠ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਉਸ ਤੋਂ ਡਿਬਰੂਗੜ੍ਹ ’ਚ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਉਕਤ ਜੇਲ੍ਹ ਵਿੱਚ ਅੰਮ੍ਰਿਤਪਾਸ ਸਮੇਤ ਇਸ ਦੇ 10 ਮੈਂਬਰ ਰਹਿ ਰਹੇ ਹਨ।
ਡਿਬਰੂਗੜ੍ਹ ਦੇ ਐਸਪੀ ਵੀਵੀਆਰ ਰੈੱਡੀ ਨੇ ਕਿਹਾ- ਅਧਿਕਾਰੀ ਦੀ ਲਾਪਰਵਾਹੀ ਕਾਰਨ ਜੇਲ੍ਹ ਵਿੱਚ ਇਲੈਕਟ੍ਰਾਨਿਕ ਵਸਤੂਆਂ ਪਹੁੰਚੀਆਂ। ਇਸ ਕਾਰਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਪੀ ਰੈੱਡੀ ਨੇ ਦੱਸਿਆ- ਇਹ ਮਾਮਲਾ ਡਿਬਰੂਗੜ੍ਹ ਦੇ ਸਦਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।
ਖਾਲਿਸਤਾਨੀ ਸਮਰਥਕ ਕੈਦੀਆਂ ਦੇ ਕਬਜ਼ੇ ਵਿੱਚੋਂ ਜ਼ਬਤ ਕੀਤੇ ਗਏ ਯੰਤਰਾਂ ਵਿੱਚ ਇੱਕ ਸਿਮ ਕਾਰਡ ਵਾਲਾ ਇੱਕ ਸਮਾਰਟਫ਼ੋਨ, ਇੱਕ ਕੀਪੈਡ ਫ਼ੋਨ, ਕੀਬੋਰਡ ਵਾਲਾ ਇੱਕ ਟੀਵੀ ਰਿਮੋਟ, ਇੱਕ ਜਾਸੂਸੀ-ਕੈਮਰਾ ਪੈੱਨ, ਪੈਨ-ਡਰਾਈਵ, ਇੱਕ ਬਲੂਟੁੱਥ ਹੈੱਡਫ਼ੋਨ ਅਤੇ ਸਪੀਕਰ ਸ਼ਾਮਲ ਹਨ। ਇਹ ਸਾਰਾ ਸਾਮਾਨ ਅਧਿਕਾਰੀ ਦੀ ਨਿਗਰਾਨੀ ਹੇਠ ਮੁਹੱਈਆ ਕਰਵਾਇਆ ਗਿਆ।
ਅਮਾਸ ਪੁਲਿਸ ਦੇ ਡੀਜੀਪੀ ਜੀਪੀ ਸਿੰਘ ਨੇ ਕਿਹਾ- ਜੇਲ ਵਿੱਚ ਬੰਦ ਖਾਲਿਸਤਾਨੀਆਂ ਖਿਲਾਫ ਂਸ਼ਅ ਤਹਿਤ ਕਾਰਵਾਈ ਕੀਤੀ ਗਈ ਹੈ। ”ਐਨਐਸਏ ਸੈੱਲ ਵਿੱਚ ਹੋ ਰਹੀਆਂ ਅਣ-ਅਧਿਕਾਰਤ ਗਤੀਵਿਧੀਆਂ ਦੀ ਸੂਚਨਾ ਮਿਲਣ ’ਤੇ, ਐਨਐਸਏ ਬਲਾਕ ਦੇ ਜਨਤਕ ਖੇਤਰ ਵਿੱਚ ਵਾਧੂ ਸੀਸੀਟੀਵੀ ਕੈਮਰੇ ਲਗਾਏ ਗਏ ਸਨ।” ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਕਾਨੂੰਨੀ ਕਾਰਵਾਈ ਅਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜੇਲ੍ਹਰ ਜਲਦੀ ਹੀ ਕਰਨਗੇ। ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਡਿਬਰੂਗੜ੍ਹ ਪੁਲਸ ਉਸ ਤੋਂ ਪੁੱਛਗਿੱਛ ਕਰੇਗੀ।