ਪ੍ਰਾਪਰਟੀ ਕਾਰੋਬਾਰੀ ਦੀ ਪਤਨੀ ਨੇ ਦਿੱਤੀ ਜਾਨ

ਪ੍ਰਾਪਰਟੀ ਕਾਰੋਬਾਰੀ ਦੀ ਪਤਨੀ ਨੇ ਦਿੱਤੀ ਜਾਨ


ਲੁਧਿਆਣਾ, 24 ਅਪ੍ਰੈਲ, ਨਿਰਮਲ : ਔਰਤ ਆਪਣੇ ਪਤੀ ਦੇ ਨਜਾਇਜ਼ ਸੰਬੰਧਾਂ ਤੋਂ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ , ਇਸ ਮਾਮਲੇ ’ਚ ਥਾਣਾ ਦੁਗਰੀ ਦੀ ਪੁਲਿਸ ਨੇ ਮ੍ਰਿਤਕਾ ਦਲਬੀਰ ਕੌਰ ਦੇ ਪਿਤਾ ਫਰੀਦਕੋਟ ਸਥਿਤ ਅਜੀਤ ਨਗਰ ਦੇ ਵਾਸੀ ਸ਼ਾਮ ਸਿੰਘ ਦੀ ਸ਼ਿਕਾਇਤ ’ਤੇ ਨਵਤੇਜ ਸਿੰਘ ਉਰਫ ਗੋਲਡੀ, ਚਰਨਜੀਤ ਕੌਰ ਤੇ ਬਾਬਾ ਦੀਪ ਸਿੰਘ ਨਗਰ ਦੀ ਰਹਿਣ ਵਾਲੀ ਪਰਮਜੀਤ ਕੌਰ ਖਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ,

ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਫਰੀਦਕੋਟ ਦੇ ਰਹਿਣ ਵਾਲੇ ਸ਼ਾਮ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲੋਂ ਉਨ੍ਹਾਂ ਦੀ ਬੇਟੀ ਦਲਬੀਰ ਕੌਰ ਦਾ ਵਿਆਹ ਨਵਤੇਜ ਸਿੰਘ ਨਾਲ ਹੋਇਆ ਸੀ, ਨਵਤੇਜ ਸਿੰਘ ਹੋਟਲ ਕੀਜ ਦੇ ਲਾਗੇ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਹੈਲ ਚਰਨਜੀਤ ਕੌਰ ਨਾਂ ਦੀ ਔਰਤ ਨਵਤੇਜ ਸਿੰਘ ਦੇ ਦਫਤਰ ’ਚ ਕੰਮ ਕਰਦੀ ਹੈ, ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਜਵਾਈ ਨਵਤੇਜ ਸਿੰਘ ਤੇ ਚਰਨਜੀਤ ਕੌਰ ਦੇ ਵਿਚਕਾਰ ਨਜਾਇਜ਼ ਸਬੰਧ ਸਨ , ਇਸ ਦੀ ਭਿਣਕ ਜਿਵੇਂ ਹੀ ਉਨ੍ਹਾਂ ਦੀ ਬੇਟੀ ਦਲਬੀਰ ਕੌਰ ਨੂੰ ਲੱਗੀ ਤਾਂ ਉਹ ਪਰੇਸ਼ਾਨ ਰਹਿਣ ਲੱਗ ਪਈ , ਕੁਝ ਦਿਨ ਪਹਿਲੋਂ ਉਨ੍ਹਾਂ ਦੇ ਦੋਹਤੇ ਦਾ ਫੋਨ ਆਇਆ ਕਿ ਉਸ ਦੀ ਮੰਮੀ ਦਲਬੀਰ ਕੌਰ ਬੇਹੋਸ਼ ਹੋ ਗਈ ਹੈਲ ਸ਼ਾਮ ਸਿੰਘ ਦਾ ਬੇਟਾ ਹਰਸਿਮਰਤ ਸਿੰਘ ਮੌਕੇ ’ਤੇ ਪਹੁੰਚਿਆ ਤੇ ਉਸ ਨੇ ਆਪਣੀ ਭੈਣ ਨੂੰ ਡੀਐਮਸੀ ਹਸਪਤਾਲ ਦਾਖਲ ਕਰਵਾਇਆ।

ਜਾਂਚ ਤੋਂ ਬਾਅਦ ਡਾਕਟਰਾਂ ਨੇ ਦੱਸਿਆ ਕਿ ਦਲਬੀਰ ਕੌਰ ਦੀ ਦੇਰ ਰਾਤ ਨੂੰ ਹੀ ਮੌਤ ਹੋ ਗਈ ਸੀ, ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਬੇਟੀ ਨਵਤੇਜ ਸਿੰਘ ਅਤੇ ਚਰਨਜੀਤ ਕੌਰ ਦੇ ਨਜਾਇਜ਼ ਸਬੰਧਾਂ ਤੋਂ ਪਰੇਸ਼ਾਨ ਸੀਲ ਦਲਬੀਰ ਕੌਰ ਵੱਲੋਂ ਵਿਰੋਧ ਕਰਨ ’ਤੇ ਉਸ ਸੱਸ ਪਰਮਜੀਤ ਕੌਰ ਨੇ ਉਸ ਦੀ ਕੁੱਟਮਾਰ ਕੀਤੀ। ਇਸ ਸਭ ਤੋਂ ਦੁਖੀ ਹੋ ਕੇ ਉਸ ਦੀ ਧੀ ਨੇ ਜ਼ਹਿਰ ਨਿਗਲ ਕੇ ਆਪਣੀ ਜੀਵਨਲੀਲ੍ਹਾ ਖਤਮ ਕਰ ਲਈ। ਇਸ ਸਾਰੇ ਮਾਮਲੇ ’ਚ ਜਾਂਚ ਅਧਿਕਾਰੀ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਸ਼ਾਮ ਸਿੰਘ ਦੀ ਸ਼ਿਕਾਇਤ ’ਤੇ ਨਵਤੇਜ ਸਿੰਘ ਉਰਫ ਗੋਲਡੀ, ਪਰਮਜੀਤ ਕੌਰ ਤੇ ਚਰਨਜੀਤ ਕੌਰ ਖਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ

ਲੁਧਿਆਣਾ ’ਚ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈਂ ਦੇ ਪੋਤੇ ਭਾਜਪਾ ਆਗੂ ਅਮਿਤ ਗੋਸਾਈਂ ਨੂੰ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣਾ ਨਾਮ ਹਰਜੀਤ ਸਿੰਘ ਦੱਸਿਆ। ਉਸ ਨੇ ਆਪਣੇ ਆਪ ਨੂੰ ਸੀਆਈਡੀ ਵਿੱਚ ਤਾਇਨਾਤ ਮੁਲਾਜ਼ਮ ਦੱਸਿਆ। ਇਹ ਮਾਮਲਾ 28 ਮਾਰਚ ਦਾ ਹੈ। ਅਮਿਤ ਗੋਸਾਈ ਨੇ ਬੀਤੇ ਦਿਨ ਥਾਣਾ ਡਵੀਜ਼ਨ ਨੰਬਰ 2 ਵਿੱਚ ਇਸ ਸਬੰਧੀ ਸ਼ਿਕਾਇਤ ਦਿੱਤੀ ਹੈ।

ਇਸ ’ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਅਮਿਤ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅਮਿਤ ਗੋਸਾਈ ਨੇ ਦੱਸਿਆ ਕਿ ਇਹ ਘਟਨਾ 28 ਮਾਰਚ ਦੀ ਹੈ। ਉਹ ਆਪਣੇ ਘਰ ਹੀ ਮੌਜੂਦ ਸੀ। ਫਿਰ ਉਸ ਦੇ ਮੋਬਾਈਲ ’ਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਇਹ ਪਾਕਿਸਤਾਨ ਦਾ ਨੰਬਰ ਸੀ।

ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹਰਜੀਤ ਸਿੰਘ ਵਜੋਂ ਦੱਸੀ ਅਤੇ ਆਪਣੇ ਆਪ ਨੂੰ ਸੀਆਈਡੀ ਕਰਮਚਾਰੀ ਵਿਭਾਗ ਵਿੱਚ ਤਾਇਨਾਤ ਦੱਸਿਆ। ਉਸ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਅਮਿਤ ਦਾ ਕਹਿਣਾ ਹੈ ਕਿ ਫੋਨ ਕਰਨ ਵਾਲੇ ਬਾਰੇ ਅਜੇ ਕੁਝ ਪਤਾ ਨਹੀਂ ਲੱਗਾ ਹੈ। ਦੋਸ਼ੀ ਨੇ ਆਪਣਾ ਫੋਨ ਬੰਦ ਕਰ ਦਿੱਤਾ ਹੈ। ਇਸ ਸਬੰਧੀ ਉਸ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਪੁਲਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 506 ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਪੀਸੀਆਰ ਗਸ਼ਤ ਨੂੰ ਵੀ ਸਮੇਂ-ਸਮੇਂ ’ਤੇ ਗੋਸਾਈ ਪਰਿਵਾਰ ਦੀ ਸੁਰੱਖਿਆ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇ ਵਿੱਚ ਸਾਈਬਰ ਸੈੱਲ ਦੇ ਨਾਲ-ਨਾਲ ਸੀਆਈਡੀ ਵਿਭਾਗ ਤੋਂ ਉਕਤ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Related post

ਧਾਕੜ ਅਫ਼ਸਰ ਡਾ. ਲਖਵੀਰ ਸਿੰਘ ਕਾਂਗਰਸ ‘ਚ ਹੋਏ ਸ਼ਾਮਿਲ, ਅਕਾਲੀ ਦਲ ਨੂੰ ਕਿਹਾ BYE-BYE

ਧਾਕੜ ਅਫ਼ਸਰ ਡਾ. ਲਖਵੀਰ ਸਿੰਘ ਕਾਂਗਰਸ ‘ਚ ਹੋਏ ਸ਼ਾਮਿਲ,…

ਹੁਸ਼ਿਆਰਪੁਰ,6 ਮਈ, ਪਰਦੀਪ ਸਿੰਘ – ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਜਿਸ ਨੂੰ ਧਾਕੜ ਅਫ਼ਸਰ ਵਜੋਂ ਵੀ ਜਾਣਿਆ ਜਾਂਦਾ ਹੈ। ਧਾਕੜ…
ਸੁਧੀਰ ਸੂਰੀ ਨੂੰ ਮਾਰਨ ਵਾਲਾ ਵੀ ਲੜੇਗਾ ਚੋਣ

ਸੁਧੀਰ ਸੂਰੀ ਨੂੰ ਮਾਰਨ ਵਾਲਾ ਵੀ ਲੜੇਗਾ ਚੋਣ

ਅੰਮ੍ਰਿਤਸਰ, 6 ਮਈ,ਨਿਰਮਲ : ਸੁਧੀਰ ਸੂਰੀ ਨੂੰ ਮਾਰਨ ਵਾਲਾ ਵੀ ਲੋਕ ਸਭਾ ਚੋਣ ਲੜੇਗਾ। ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਆਉਣ…
ਸ਼ੰਭੂ ਰੇਲਵੇ ਟਰੈਕ ’ਤੇ ਮਹਿਲਾ ਕਿਸਾਨ ਦੀ ਮੌਤ

ਸ਼ੰਭੂ ਰੇਲਵੇ ਟਰੈਕ ’ਤੇ ਮਹਿਲਾ ਕਿਸਾਨ ਦੀ ਮੌਤ

ਸ਼ੰਭੂ ਬਾਰਡਰ, 6 ਮਈ,ਨਿਰਮਲ : ਸ਼ੰਭੂ ਰੇਲਵੇ ਟਰੈਕ ’ਤੇ ਚੱਲ ਰਹੇ ਅੰਦੋਲਨ ਦੌਰਾਨ ਇੱਕ ਮਹਿਲਾ ਕਿਸਾਨ ਦੀ ਮੌਤ ਹੋ ਗਈ। ਮੌਤ…