Begin typing your search above and press return to search.

ਈਡੀ ਵਲੋਂ ਗੱਜਣਮਾਜਰਾ ਨਾਲ ਜੁੜੀ ਕੰਪਨੀ ਦੀ ਜਾਇਦਾਦ ਕੁਰਕ

ਅਮਰਗੜ੍ਹ, 23 ਦਸੰਬਰ, ਨਿਰਮਲ : ਈਡੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ਕੁਰਕ ਕਰ ਲਈ ਹੈ। ਈਡੀ ਵੱਲੋਂ ਸ਼ੁੱਕਰਵਾਰ ਨੂੰ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ, ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜੀ ਜਾਂਚ ਤਹਿਤ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ ਜਿਸ ਵਿਚ ਵਿਧਾਇਕ ਗੱਜਣਮਾਜਰਾ ਡਾਇਰੈਕਟਰ ਸਨ। ਈਡੀ […]

ਈਡੀ ਵਲੋਂ ਗੱਜਣਮਾਜਰਾ ਨਾਲ ਜੁੜੀ ਕੰਪਨੀ ਦੀ ਜਾਇਦਾਦ ਕੁਰਕ
X

Editor EditorBy : Editor Editor

  |  23 Dec 2023 9:12 AM IST

  • whatsapp
  • Telegram

ਅਮਰਗੜ੍ਹ, 23 ਦਸੰਬਰ, ਨਿਰਮਲ : ਈਡੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ਕੁਰਕ ਕਰ ਲਈ ਹੈ। ਈਡੀ ਵੱਲੋਂ ਸ਼ੁੱਕਰਵਾਰ ਨੂੰ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ, ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜੀ ਜਾਂਚ ਤਹਿਤ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ ਜਿਸ ਵਿਚ ਵਿਧਾਇਕ ਗੱਜਣਮਾਜਰਾ ਡਾਇਰੈਕਟਰ ਸਨ। ਈਡੀ ਵੱਲੋਂ ਕਿਹਾ ਗਿਆ ਹੈ ਕਿ ਮਾਲੇਰਕੋਟਲਾ ਵਿਚ ਸਥਿਤ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਦੀ ਹੈ। ਇਸ ਨੂੰ ਕੁਰਕ ਕਰ ਲਈ ਪੀਐੱਮਐੱਲਏ ਤਹਿਤ ਹੁਕਮ ਜਾਰੀ ਕੀਤਾ ਗਿਆ ਹੈ।
ਈਡੀ ਨੇ ਕਿਹਾ ਕਿ ਕਰਜ਼ ਦੀ ਰਕਮ ਨੂੰ ਤਾਰਾ ਕਾਰਪੋਰੇਸ਼ਨ ਲਿਮਟਿਡ ਦੀਆਂ ਵੱਖ-ਵੱਖ ਫਰਜ਼ੀ ਫਰਮਾਂ ਵਿਚ ਟਰਾਂਸਫਰ ਕਰ ਦਿੱਤਾ ਗਿਆ ਅਤੇ ਉਸ ਦੇ ਬਾਅਦ ਇਸ ਨੂੰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇਕ ਹੋਰ ਸਹਾਇਕ ਕੰਪਨੀ ਤਾਰਾ ਸੇਲਸ ਲਿਮਟਿਡ ਵਿਚ ਇਕੱਠੀ ਕਰਕ ਦਿੱਤਾ ਗਿਆ। ਇਸ ਵਿਚ ਦੋਸ਼ ਲਾਇਆ ਗਿਆ ਹੈ ਕਿ ਤਾਰਾ ਹੈਲਥ ਫੂਡ ਲਿਮਟਿਡ ਵਿਚ ਪ੍ਰਾਪਤ ਰਕਮ ਦੀ ਵਰਤੋਂ ਕਰਜ਼ ਲੈਣ ਤੋਂ ਇਲਾਵਾ ਹੋਰ ਉਦੇਸ਼ਾਂ ਲਈ ਕੀਤਾ ਗਿਆ ਸੀ। ਏਜੰਸੀ ਨੇ ਕਿਹਾ ਕਿ 3.12 ਕਰੋੜ ਰੁਪਏ ਦੀ ਰਕਮ ਗੱਜਣਮਾਜਰਾ ਦੇ ਵਿਅਕਤੀਗਤ ਖਾਤਿਆਂ ਵਿਚ ਪਾਈ ਗਈ ਸੀ।
ਅਮਰਗੜ੍ਹ ਵਿਧਾਨ ਸਭਾ ਖੇਤਰ ਤੋਂ ਆਮ ਆਦਮੀ ਪਾਰਟੀ ਵਿਧਾਇਕ ਗੱਜਣਮਾਜਰਾ ਨੂੰ ਇਸ ਮਾਮਲੇ ਦੇ ਸਿਲਸਿਲੇ ਵਿਚ ਨਵੰਬਰ ਦੀ ਸ਼ੁਰੂਆਤ ਵਿਚ ਈਡੀ ਨੇ ਗ੍ਰਿਫਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐੱਫਆਈਆਰ ਨਾਲ ਜੁੜਿਆ ਹੈ ਜੋ 40.92 ਕਰੋੜ ਰੁਪਏ ਦੇ ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜਿਆ ਹੈ।
ਇਹ ਖ਼ਬਰ ਵੀ ਪੜ੍ਹੋ
ਜਲੰਧਰ ਵਿਚ ਪੁਲਿਸ ਵਲੋਂ ਐਨਕਾਊਂਟਰ ਕੀਤਾ ਗਿਆ। ਜਿਸ ਵਿਚ ਕੌਸ਼ਲ ਚੌਧਰੀ ਦੇ ਗੈਂਗਸਟਰ ਨੂੰ ਗੋਲੀ ਲੱਗੀ ਹੈ। ਇਸ ਮਾਮਲੇ ਵਿਚ ਗੈਂਗਸਟਰਾਂ ਨੇ ਟਰੈਵਲ ਏਜੰਟ ’ਤੇ ਫਾਇਰਿੰਗ ਕਰਕੇ 5 ਕਰੋੜ ਰੁਪਏ ਮੰਗੇ ਸਨ। ਜਲੰਧਰ ਦੇ ਜੰਡਿਆਲਾ ਨੇੜੇ ਪੰਜਾਬ ਪੁਲਿਸ ਅਤੇ ਹਰਿਆਣਾ ਦੇ ਖੂੰਖਾਰ ਗੈਂਗਸਟਰ ਕੌਸ਼ਲ ਚੌਧਰੀ ਦੇ ਸਾਥੀਆਂ ਵਿਚਕਾਰ ਮੁਕਾਬਲਾ ਹੋਇਆ।
ਇਸ ਘਟਨਾ ’ਚ ਗੈਂਗਸਟਰ ਦਵਿੰਦਰ ਵਾਸੀ ਕਰਤਾਰਪੁਰ (ਜਲੰਧਰ) ਜ਼ਖਮੀ ਹੋ ਗਿਆ। ਦਵਿੰਦਰ ਉਹੀ ਗੈਂਗਸਟਰ ਹੈ ਜਿਸ ਨੇ ਜਲੰਧਰ ਬੱਸ ਸਟੈਂਡ ਦੇ ਬਾਹਰ ਡੈਲਟਾ ਪਾਰਕਿੰਗ ’ਚ ਟਰੈਵਲ ਏਜੰਟ ਇੰਦਰਜੀਤ ਦੀ ਕਾਰ ’ਤੇ ਕਰੀਬ 5 ਗੋਲੀਆਂ ਚਲਾਈਆਂ ਸਨ। ਪੁਲਿਸ ਨੂੰ ਮੌਕੇ ਤੋਂ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵਾਲੀ ਪਰਚੀ ਮਿਲੀ ਸੀ। ਪਰਚੀ ’ਤੇ ਕੌਸ਼ਲ ਚੌਧਰੀ ਗੈਂਗ ਦਾ ਨਾਮ ਲਿਖਿਆ ਹੋਇਆ ਸੀ।
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਟਰੈਵਲ ਏਜੰਟ ਵੱਲੋਂ ਫਿਰੌਤੀ ਦੀ ਕਾਲ ਆਉਣ ਤੋਂ ਬਾਅਦ ਸੀਆਈਏ ਸਟਾਫ਼ ਅਤੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਮੁਲਜ਼ਮਾਂ ਦਾ ਪਿੱਛਾ ਕਰ ਰਹੀਆਂ ਸਨ। ਵੀਰਵਾਰ ਨੂੰ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੂੰ ਸੂਹ ਮਿਲੀ ਕਿ ਗੈਂਗਸਟਰ ਥਾਣਾ ਸਦਰ ਦੇ ਏਰੀਏ ਵਿੱਚ ਆ ਗਏ ਹਨ। ਸੂਚਨਾ ਦੇ ਆਧਾਰ ’ਤੇ ਥਾਣਾ ਸਦਰ ਦੀ ਪੁਲਸ ਅਤੇ ਸੀ.ਆਈ.ਏ ਸਟਾਫ ਨੇ ਜਾਲ ਵਿਛਾ ਦਿੱਤਾ। ਜਦੋਂ ਪੁਲਿਸ ਨੇ ਅੱਗੇ ਆ ਕੇ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਬਾਈਕ ਛੱਡ ਕੇ ਉਥੋਂ ਭੱਜਣ ਲੱਗੇ।
ਪੁਲਸ ਨੇ ਪਿੱਛਾ ਕੀਤਾ ਤਾਂ ਮੁਲਜ਼ਮਾਂ ਨੇ ਪੁਲਸ ’ਤੇ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮਾਂ ਵੱਲੋਂ ਪੁਲਸ ’ਤੇ 4 ਦੇ ਕਰੀਬ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਜਦੋਂ ਪੁਲਿਸ ਮੁਲਾਜ਼ਮਾਂ ਨੇ ਜਵਾਬੀ ਕਾਰਵਾਈ ਕੀਤੀ ਤਾਂ ਉਕਤ ਦੋਸ਼ੀ ਦੀ ਲੱਤ ’ਚ ਗੋਲੀ ਲੱਗ ਗਈ। ਜਿਸ ਤੋਂ ਬਾਅਦ ਮੁਲਜ਼ਮ ਹਥਿਆਰ ਉਥੇ ਹੀ ਛੱਡ ਕੇ ਹੇਠਾਂ ਡਿੱਗ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਪੁਲਿਸ ਮੁਲਾਜ਼ਮਾਂ ਨੇ ਬੁਲੇਟ ਪਰੂਫ਼ ਜੈਕਟ ਪਾਈ ਹੋਈ ਸੀ, ਨਹੀਂ ਤਾਂ ਉਨ੍ਹਾਂ ਨੂੰ ਵੀ ਗੋਲੀ ਲੱਗ ਸਕਦੀ ਸੀ।
ਕਿਉਂਕਿ ਮੁਲਜ਼ਮਾਂ ਨੇ ਪੁਲਿਸ ’ਤੇ ਸਿੱਧੀ ਫਾਇਰਿੰਗ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਪੁਲਸ ਨੇ ਇਸ ਮਾਮਲੇ ’ਚ ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਜਲੰਧਰ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਅੱਧੀ ਦਰਜਨ ਤੋਂ ਵੱਧ ਕੇਸ ਦਰਜ ਹਨ। ਮੁਲਜ਼ਮ ਦਾ ਇੱਕ ਸਾਥੀ ਫਿਲਹਾਲ ਫਰਾਰ ਹੈ।
ਜਿਸ ਦੀ ਭਾਲ ਲਈ ਪੁਲਿਸ ਜਲਦ ਹੀ ਦਵਿੰਦਰ ਤੋਂ ਪੁੱਛਗਿੱਛ ਸ਼ੁਰੂ ਕਰੇਗੀ। ਸੀਪੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਡੈਲਟਾ ਟਾਵਰ ਵਿੱਚ ਗੋਲੀ ਚਲਾਉਣ ਵਾਲੇ ਤਿੰਨ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਜਿਨ੍ਹਾਂ ਵਿੱਚੋਂ ਇੱਕ ਦਵਿੰਦਰ ਸੀ। ਜਿਸ ਨੂੰ ਐਨਕਾਊਂਟਰ ਤੋਂ ਬਾਅਦ ਫੜ ਲਿਆ ਗਿਆ। 15 ਦਸੰਬਰ ਨੂੰ ਦੁਪਹਿਰ 12:15 ਵਜੇ ਤਿੰਨ ਸ਼ੂਟਰਾਂ ਨੇ ਟਰੈਵਲ ਏਜੰਟ ਇੰਦਰਜੀਤ ਸਿੰਘ ਦੀ ਐਮਜੀ ਹੈਕਟਰ ਕਾਰ ’ਤੇ ਪੰਜ ਗੋਲੀਆਂ ਚਲਾਈਆਂ। 3 ਗੋਲੀਆਂ ਕਾਰ ਨੂੰ ਲੱਗੀਆਂ। ਜਿਨ੍ਹਾਂ ਦੇ ਖੋਲ ਪੁਲਿਸ ਨੇ ਬਰਾਮਦ ਕਰ ਲਏ ਹਨ।
Next Story
ਤਾਜ਼ਾ ਖਬਰਾਂ
Share it