ਨਿਤੀਸ਼ ਕੁਮਾਰ ਖ਼ਿਲਾਫ਼ ਚੰਡੀਗੜ੍ਹ ਵਿਚ ਬੀਜੇਪੀ ਵਲੋਂ ਪ੍ਰਦਰਸ਼ਨ
ਚੰਡੀਗੜ੍ਹ, 9 ਨਵੰਬਰ, ਨਿਰਮਲ : ਚੰਡੀਗੜ੍ਹ ਦੇ ਸਾਰੰਗਪੁਰ ਵਿੱਚ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕੇ ਕੁਮਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਉਨ੍ਹਾਂ ਦਾ ਪੁਤਲਾ ਵੀ ਫੂਕਿਆ ਗਿਆ। ਭਾਜਪਾ ਵਰਕਰਾਂ ਨੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇਹ ਪ੍ਰਦਰਸ਼ਨ ਭਾਜਪਾ ਵਰਕਰਾਂ ਵੱਲੋਂ ਬਿਹਾਰ ਵਿਧਾਨ ਸਭਾ ਵਿੱਚ ਨਿਤੀਸ਼ […]
By : Editor Editor
ਚੰਡੀਗੜ੍ਹ, 9 ਨਵੰਬਰ, ਨਿਰਮਲ : ਚੰਡੀਗੜ੍ਹ ਦੇ ਸਾਰੰਗਪੁਰ ਵਿੱਚ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕੇ ਕੁਮਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਉਨ੍ਹਾਂ ਦਾ ਪੁਤਲਾ ਵੀ ਫੂਕਿਆ ਗਿਆ। ਭਾਜਪਾ ਵਰਕਰਾਂ ਨੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇਹ ਪ੍ਰਦਰਸ਼ਨ ਭਾਜਪਾ ਵਰਕਰਾਂ ਵੱਲੋਂ ਬਿਹਾਰ ਵਿਧਾਨ ਸਭਾ ਵਿੱਚ ਨਿਤੀਸ਼ ਕੁਮਾਰ ਵੱਲੋਂ ਔਰਤਾਂ ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ ਕੀਤਾ ਗਿਆ ਹੈ।
ਪ੍ਰਦਰਸ਼ਨ ਦੌਰਾਨ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਮੁਖੀ ਸੁਨੀਤਾ ਧਵਨ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਿਸ ਤਰ੍ਹਾਂ ਔਰਤਾਂ ਲਈ ਸ਼ਬਦ ਵਰਤੇ ਹਨ, ਉਸ ਤੋਂ ਲੱਗਦਾ ਹੈ ਕਿ ਉਹ ਭਾਰਤ ਦੇ ਨਾਗਰਿਕ ਨਹੀਂ ਹਨ। ਕਿਉਂਕਿ ਭਾਰਤ ਦਾ ਕੋਈ ਵੀ ਨਾਗਰਿਕ ਔਰਤਾਂ ਵਿਰੁੱਧ ਅਜਿਹੀਆਂ ਟਿੱਪਣੀਆਂ ਨਹੀਂ ਕਰ ਸਕਦਾ। ਉਸ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਲਈ ਦੇਸ਼ ਉਸ ਨੂੰ ਕਦੇ ਮੁਆਫ ਨਹੀਂ ਕਰੇਗਾ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਿਹਾਰ ਵਿਧਾਨ ਸਭਾ ਵਿੱਚ ਔਰਤਾਂ ਖ਼ਿਲਾਫ਼ ਇਹ ਬਿਆਨ ਦਿੱਤਾ ਸੀ। ਉਹ ਜਾਤੀ ਜਨਗਣਨਾ ਦੇ ਮੁੱਦੇ ’ਤੇ ਜਵਾਬ ਦਿੰਦੇ ਹੋਏ ਬੋਲ ਰਹੇ ਸਨ। ਫਿਰ ਜਨਸੰਖਿਆ ਕੰਟਰੋਲ ਨਾਲ ਜੁੜੇ ਮਾਮਲੇ ’ਤੇ ਬੋਲਦਿਆਂ ਉਨ੍ਹਾਂ ਨੇ ਔਰਤਾਂ ਵਿਰੁੱਧ ਅਸ਼ਲੀਲ ਟਿੱਪਣੀਆਂ ਕੀਤੀਆਂ ਸਨ। ਵਿਰੋਧੀ ਪਾਰਟੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਨਿਤੀਸ਼ ਕੁਮਾਰ ਨੇ ਇਸ ਮਾਮਲੇ ’ਚ ਮੁਆਫੀ ਮੰਗ ਲਈ ਹੈ। ਪਰ 2024 ਦੀਆਂ ਚੋਣਾਂ ਨੂੰ ਦੇਖਦੇ ਹੋਏ ਭਾਰਤੀ ਜਨਤਾ ਪਾਰਟੀ ਦੇਸ਼ ਭਰ ’ਚ ਨਿਤੀਸ਼ ਕੁਮਾਰ ਖਿਲਾਫ ਪ੍ਰਦਰਸ਼ਨ ਕਰ ਰਹੀ ਹੈ। ਉਹ ਚੋਣਾਂ ਵਿੱਚ ਇਸ ਨੂੰ ਵੱਡਾ ਮੁੱਦਾ ਬਣਾਉਣਾ ਚਾਹੁੰਦੀ ਹੈ।