ਕਿਸਾਨਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
ਚੰਡੀਗੜ੍ਹ, 22 ਸਤੰਬਰ ( ਸਵਾਤੀ ਗੌਰ ) : ਪਿਛਲੇ ਕੁਝ ਸਮੇਂ ਤੋਂ ਕਿਸਾਨ ਖੇਤਾਂ ਵਿੱਚ ਘੱਟ ਸਗੋਂ ਸੜਕਾਂ ਤੇ ਵੱਧ ਨਜ਼ਰ ਆ ਰਹੇ ਨੇ ਇਸ ਦਾ ਕਾਰਨ ਹੈ ਕਿਸਾਨਾਂ ਦੀਆਂ ਮੰਗਾਂ ਜੋ ਲੰਬੇ ਸਮੇਂ ਤੋਂ ਲਟਕਦੀਆਂ ਰਹਿੰਦੀਆਂ ਨੇ । ਪੰਜਾਬ ਵਿੱਚ ਹੜ੍ਹਾਂ ਨੇ ਕਿਸਾਨਾਂ ਦਾ ਕਾਫੀ ਨੁਕਸਾਨ ਕੀਤਾ ਹੈ ਪਰ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ […]
By : Hamdard Tv Admin
ਚੰਡੀਗੜ੍ਹ, 22 ਸਤੰਬਰ ( ਸਵਾਤੀ ਗੌਰ ) : ਪਿਛਲੇ ਕੁਝ ਸਮੇਂ ਤੋਂ ਕਿਸਾਨ ਖੇਤਾਂ ਵਿੱਚ ਘੱਟ ਸਗੋਂ ਸੜਕਾਂ ਤੇ ਵੱਧ ਨਜ਼ਰ ਆ ਰਹੇ ਨੇ ਇਸ ਦਾ ਕਾਰਨ ਹੈ ਕਿਸਾਨਾਂ ਦੀਆਂ ਮੰਗਾਂ ਜੋ ਲੰਬੇ ਸਮੇਂ ਤੋਂ ਲਟਕਦੀਆਂ ਰਹਿੰਦੀਆਂ ਨੇ । ਪੰਜਾਬ ਵਿੱਚ ਹੜ੍ਹਾਂ ਨੇ ਕਿਸਾਨਾਂ ਦਾ ਕਾਫੀ ਨੁਕਸਾਨ ਕੀਤਾ ਹੈ ਪਰ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਜਿਸ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਨੇ 17 ਜ਼ਿਲ੍ਹਿਆਂ ਵਿੱਚ ਡੀਸੀ ਦਫਤਰ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਤੇ ਆਪਣੀ ਮੰਗਾਂ ਨੂੰ ਲੈਕੇ ਨਾਰਾਜ਼ਗੀ ਜਤਾਈ।
ਇਹ ਤਸਵੀਰਾਂ ਨੇ ਮੋਗਾ ਦੀਆਂ ਜਿਥੇ ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਮੰਗਾਂ ਨੂੰ ਲੈਕੇ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ । ਇਸ ਮੋਰਚੇ ਦੀ ਪ੍ਰਧਾਨਗੀ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਵੱਲੋਂ ਕੀਤੀ ਗਈ । ਇਸ ਮੌਕੇ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਤੇ ਆਪਣੀ ਮੰਗਾਂ ਨੂੰ ਲੈਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ । ਕਿਸਾਨ ਆਗੂ ਨੇ ਕਿਹਾ ਕਿ ਇਹ ਧਰਨਾ ਪੂਰੇ ਭਾਰਤ ਵਿੱਚ ਕੀਤਾ ਗਿਆ ਹੈ । ਉਹਨਾਂ ਕਿਹਾ ਹੜ੍ਹਾਂ ਨਾਲ, ਸੁੱਕੇ ਨਾਲ ਫਸਲਾਂ ਦੀ ਬਰਬਾਦੀ ਤੋਂ ਬਾਅਦ ਵੀ ਸਰਕਾਰਾਂ ਨੇ ਉਹਨਾਂ ਦੀ ਕੋਈ ਮਦਦ ਕੀਤੀ । ਉਹਨਾਂ ਸਰਕਾਰਾਂ ਖਿਲਾਫ ਨਾਰਾਜ਼ਗੀ ਕੀਤੀ ਹੈ ਤੇ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕਈ ਵਾਰ ਸਰਕਾਰ ਨਾਲ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਵੀ ਹੱਲ ਨਹੀਂ ਕੱਢਿਆ ਜਾ ਰਿਹਾ ਜਿਸ ਕਾਰਨ ਕਿਸਾਨ ਪਰੇਸ਼ਾਨ ਨੇ । ਉਹਨਾਂ ਕਿਹਾ ਕਿ ਪਹਿਲਾਂ ਹੀ ਕੁਦਰਤੀ ਆਫਤ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਹੁਣ ਸਰਕਾਰਾਂ ਵੀ ਕਿਸਾਨਾਂ ਦੀ ਬਾਂਹ ਨਹੀਂ ਫੜ ਰਹੀਆਂ। ਤਾਂ ਕਿਸਾਨਾਂ ਨੇ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਹੈ ਨਾਲ ਹੀ ਮੰਗਾਂ ਨਾ ਪੂਰੀਆਂ ਹੋਣ ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰਾਂ ਕਦੋਂ ਕਿਸਾਨਾਂ ਦੀਆਂ ਮੰਗਾਂ ਮੰਨਣਗੀਆਂ ਜਾ ਕਿਸਾਨ ਇਸੇ ਤਰ੍ਹਾਂ ਧਰਨੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਰਹਿਣਗੇ।