ਪ੍ਰਦਰਸ਼ਨ ਕਰ ਰਹੀ ਆਤਿਸ਼ੀ ਅਤੇ ਸੌਰਭ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ
ਨਵੀਂ ਦਿੱਲੀ, 22 ਮਾਰਚ, ਨਿਰਮਲ : ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਆਪ ਵਰਕਰਾਂ ਤੇ ਨੇਤਾਵਾਂ ਨੇ ਦਿੱਲੀ ਦੇ ਆਈਟੀਓ ਵਿਚ ਪ੍ਰਦਰਸ਼ਨ ਕੀਤਾ। ਦਿੱਲੀ ਸਰਕਾਰ ਦੇ ਦੋ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ਼ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਹੁਣ ਤੋਂ ਥੋੜ੍ਹੀ ਦੇਰ ਬਾਅਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇਹ ਵੀ […]
By : Editor Editor
ਨਵੀਂ ਦਿੱਲੀ, 22 ਮਾਰਚ, ਨਿਰਮਲ : ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਆਪ ਵਰਕਰਾਂ ਤੇ ਨੇਤਾਵਾਂ ਨੇ ਦਿੱਲੀ ਦੇ ਆਈਟੀਓ ਵਿਚ ਪ੍ਰਦਰਸ਼ਨ ਕੀਤਾ। ਦਿੱਲੀ ਸਰਕਾਰ ਦੇ ਦੋ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ਼ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਹੁਣ ਤੋਂ ਥੋੜ੍ਹੀ ਦੇਰ ਬਾਅਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ
ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਤਿੰਨੋਂ ਮੁੱਖ ਸਿਆਸੀ ਪਾਰਟੀਆਂ ਦੇ ਲਈ ਸਭ ਤੋਂ ਵੱਡੀ ਹੌਟ ਸੀਟ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ ਤੇ ਹਾਲੇ ਅਕਾਲੀ ਦਲ ਵਲੋਂ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ।
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਨ ਵਲੋਂ ਬਠਿੰਡਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਅੰਤਿਮ ਮੋਹਰ ਲਗ ਚੁੱਕੀ ਹੈ। ਹਾਲਾਂਕਿ ਇਸ ਦੇ ਬਾਰੇ ਵਿਚ ਅਗਲੇ ਦਿਨਾਂ ਵਿਚ ਅਧਿਕਾਰਤ ਤੌਰ ’ਤੇ ਐਨਾਨ ਹੋਵੇਗਾ।
ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਂ ਵੀ ਚਰਚਾ ਵਿਚ ਸੀ, ਲੇਕਿਨ ਕਾਂਗਰਸ ਹਾਈਕਮਾਨ ਨੇ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਮੋਹਰ ਲਗਾਈ ਹੈ। ਕਾਂਗਰਸ ਵਲੋਂ ਅੰਮ੍ਰਿਤਾ ਵੜਿੰਗ ਦੇ ਚੋਣ ਮੈਦਾਨ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਲਈ ਵੱਡੀ ਚੁਣੌਤੀ ਹੋਵੇਗੀ।
ਸੂਤਰਾਂ ਅਨੁਸਾਰ ਸ਼੍ਰੋਅਦ ਵੀ ਭਾਜਪਾ ਦੇ ਨਾਲ ਗਠਜੋੜ ਕਰਨ ਤੋਂ ਬਾਅਦ ਹੀ ਹਰਸਿਮਰਤ ਕੌਰ ਬਾਦਲ ਦੇ ਨਾਂ ’ਤੇ ਮੋਹਰ ਲਗਾ ਸਕਦਾ ਹੈ। ਹਾਲਾਂਕਿ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਹੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਅਦ ਦਾ ਉਮੀਦਵਾਰ ਮੰਨਿਆ ਜਾ ਰਿਹਾ। ਲੇਕਿਨ ਸ਼੍ਰੋਅਦ ਅਤੇ ਭਾਜਪਾ ਪੂਰੀ ਤਰ੍ਹਾਂ ਖਾਮੋਸ਼ ਹਨ।
ਇੱਕ ਵਾਰਡ ਵਿਚ ਲੋਕਾਂ ਦੇ ਨਾਲ ਬੈਠਕ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਾਰਟੀ ਦੁਆਰਾ ਜੋ ਡਿਊਟੀ ਲਗਾਈ ਜਾਵੇਗੀ ਉਸ ’ਤੇ ਉਹ ਇਮਾਨਦਾਰੀ ਦੇ ਨਾਲ ਕੰਮ ਕਰੇਗੀ। ਦੇਸ਼ ਦੀ ਆਰਥਿਕਤ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਿਛਲੇ ਦਸ ਸਾਲ ਵਿਚ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਬਜਾਏ ਮੋਦੀ ਨੇ ਕਮਜ਼ੋਰ ਕੀਤਾ ਹੈ।
ਇਹ ਵੀ ਪੜ੍ਹੋ
ਹਿਮਾਚਲ ਦੇ ਧਰਮਸ਼ਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਹਰੀ ਹੈ ਜਿੱਥੇ ਕਿ ਪੰਜਾਬੀ ਨੌਜਵਾਨ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਦੱਸਦੇ ਚਲੀਏ ਕਿ ਫਗਵਾੜਾ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਚਾਹ ਦੀ ਦੁਕਾਨ ਤੇ ਸ਼ਰਾਬ ਪੀਣ ਨੂੰ ਲੈਕੇ ਝਗੜਾ ਸ਼ੁਰੂ ਹੋਇਆ ਜਿਸ ਤੋਂ ਬਾਅਦ ਨਵਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਿੰਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ।
ਮ੍ਰਿਤਕ ਨਵਦੀਪ ਗੁਰੂਤੇਗ ਬਹਾਦਰ ਨਗਰ ਟਿਬੀ ਫਗਵਾੜਾ ਦਾ ਰਹਿਣ ਵਾਲਾ ਸੀ । ਮ੍ਰਿਤਕ ਦੇ ਦੋਸਤ ਸੰਜੀਵ ਨੇ ਦੱਸਿਆ ਕਿ ਉਹ ਅਤੇ ਉਸ ਦੇ ਤਿੰਨ ਸਾਥੀ ਧਰਮਸ਼ਾਲਾ ਘੁੰਮ ਰਹੇ ਸਨ । ਵੀਰਵਾਰ ਦੀ ਸਵੇਰ ਜਦੋਂ ਉਹ ਭਾਗਸੁਨਾਗ ਘੁੰਮਣ ਗਏ ਤਾਂ ਪਾਰਕਿੰਗ ਦੇ ਨਜ਼ਦੀਕ ਉਹ ਖਾਣਾ ਖਾਣ ਦੇ ਲਈ ਗਏ ਤਾਂ ਰੈਸਟੋਰੈਂਟ ਵਿੱਚ ਮੌਜੂਦ ਮੁੰਡੇ ਨੇ ਕਿਹਾ ਤੁਸੀਂ ਸ਼ਰਾਬ ਨਹੀਂ ਪੀ ਸਕਦੇ ਹੋ । ਨਵਦੀਪ ਨੇ ਕਿਹਾ ਅਸੀਂ ਸ਼ਰਾਬ ਨਹੀਂ ਪੀਣੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋ ਦੋਸਤਾਂ ਨੇ ਰੈਸਟੋਰੈਂਟ ਵਿੱਚ ਖਾਣਾ ਵੀ ਨਹੀਂ ਖਾਇਆ । ਇਸੇ ਗੱਲ ਨੂੰ ਲੈਕੇ ਰੈਸਟੋਰੈਂਟ ਵਿੱਚ ਮੌਜੂਦ ਨੌਜਵਾਨ ਨੇ 33 ਸਾਲ ਦੇ ਨਵਦੀਪ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।
ਵੇਖਦੇ ਹੀ ਵੇਖਦੇ 10 ਤੋਂ 15 ਮੁੰਡੇ ਹੋਰ ਆ ਗਏ ਅਤੇ ਚਾਰੋ ਦੋਸਤਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। ਇਸੇ ਵਿਚਾਲੇ ਨਵਦੀਪ ਜ਼ਮੀਨ ਤੇ ਡਿੱਗ ਗਿਆ। ਜਿਸ ਦੇ ਸਿਰ ਤੋਂ ਖੂਨ ਆ ਰਿਹਾ ਸੀ । ਕਿਸੇ ਤਰ੍ਹਾਂ ਨਵਦੀਪ ਨੂੰ ਗੱਡੀ ਵਿੱਚ ਪਾ ਕੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਦਿੱਤਾ।
ਨਵਦੀਪ ਦੇ ਘਰ 7 ਮੈਂਬਰ ਹਨ,ਉਹ ਘਰ ਵਿੱਚ ਇਕੱਲਾ ਕਮਾਉਣ ਵਾਲਾ ਸੀ । ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ,ਉਸ ਦਾ ਇੱਕ ਸਾਲ ਦਾ ਪੁੱਤਰ ਸੀ । ਫਿਲਹਾਲ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਵਾਰਦਾਤ ਵਿੱਚ ਹਥਿਆਰ ਦੀ ਵਰਤੋਂ ਹੋਈ ਜਾਂ ਨਹੀਂ। ਪੁਲਿਸ ਨੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।