ਪੰਜਾਬ ’ਚ ਪੀਆਰਟੀਸੀ ਤੇ ਪਨਬੱਸ ਦੀ ਹੜਤਾਲ ਖ਼ਤਮ
ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਚ ਪੀਆਰਟੀਸੀ ਅਤੇ ਪਨਬਸ ਦੀ ਸਵੇਰ ਤੋਂ ਚੱਲ ਰਹੀ ਹੜਤਾਲ ਖ਼ਤਮ ਹੋ ਗਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕੰਟਰੈਕਟ ਕਰਮਚਾਰੀਆਂ ਦੀਆਂ ਕੁੱਝ ਮੰਗਾਂ ਮੰਨ ਲਈਆਂ ਨੇ, ਜਦਕਿ ਹੋਰ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ 29 ਸਤੰਬਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਸਵੇਰੇ ਰੋਸ ਵਜੋਂ ਸਾਰੇ ਕਰਮਚਾਰੀਆਂ ਨੇ ਬੱਸਾਂ ਦਾ […]
By : Hamdard Tv Admin
ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਚ ਪੀਆਰਟੀਸੀ ਅਤੇ ਪਨਬਸ ਦੀ ਸਵੇਰ ਤੋਂ ਚੱਲ ਰਹੀ ਹੜਤਾਲ ਖ਼ਤਮ ਹੋ ਗਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕੰਟਰੈਕਟ ਕਰਮਚਾਰੀਆਂ ਦੀਆਂ ਕੁੱਝ ਮੰਗਾਂ ਮੰਨ ਲਈਆਂ ਨੇ, ਜਦਕਿ ਹੋਰ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ 29 ਸਤੰਬਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਸਵੇਰੇ ਰੋਸ ਵਜੋਂ ਸਾਰੇ ਕਰਮਚਾਰੀਆਂ ਨੇ ਬੱਸਾਂ ਦਾ ਕੰਮਕਾਰ ਠੱਪ ਕਰ ਦਿੱਤਾ ਸੀ ਜੋ ਫਿਰ ਤੋਂ ਸ਼ੁਰੂ ਕਰ ਦਿੱਤਾ ਗਿਆ।
ਪੰਜਾਬ ਪੀਆਰਟੀਸੀ ਅਤੇ ਪਨਬਸ ਦੀ ਹੜਤਾਲ ਖ਼ਤਮ ਹੋ ਗਈ ਐ ਕਿਉਂਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੰਟਰੈਕਟ ਕਰਮਚਾਰੀਆਂ ਦੀਆਂ ਕੁੱਝ ਮੰਗਾਂ ਮੰਨ ਲਈਆਂ ਨੇ, ਜਿਨ੍ਹਾਂ ਵਿਚ ਕੰਟਰੈਕਟ ਕਰਮਚਾਰੀਆਂ ਦੀ ਤਨਖਾਹ ਵਿਚ ਪੰਜ ਫ਼ੀਸਦੀ ਵਾਧੇ ਦੀ ਮਨਜ਼ੂਰੀ ਵੀ ਸ਼ਾਮਲ ਐ। ਇਸ ਤੋਂ ਇਲਾਵ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਤੋਂ ਬਾਅਦ ਜਿਨ੍ਹਾਂ ਕੰਡਕਟਰਾਂ ਅਤੇ ਡਰਾਇਵਰਾਂ ਸਮੇਤ ਹੋਰ ਕਰਮਚਾਰੀਆਂ ਨੂੰ ਸਸਪੈਂਡ ਕੀਤਾ ਗਿਆ, ਉਨ੍ਹਾਂ ਨੂੰ ਵੀ ਅਗਲੇ 15 ਦਿਨਾਂ ਵਿਚ ਬਹਾਲ ਕਰ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਸਵੇਰੇ ਪੰਜਾਬ ਭਰ ਵਿਚ ਪਨ ਬਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਵੱਲੋਂ ਹੜਤਾਲ ਕੀਤੀ ਗਈ ਸੀ, ਜਿਨ੍ਹਾਂ ਨੇ ਸੂਬੇ ਭਰ ਦੀਆਂ ਕਰੀਬ 2800 ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਸੀ। ਇਸ ਨਾਲ ਸਮੁੱਚੇ ਪੰਜਾਬ ਵਿਚ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਰੋਡਵੇਜ਼ ਦੇ ਕਰਮਚਾਰੀ ਪੰਜਾਬ ਸਰਕਾਰ ਤੋਂ ਮੀਟਿੰਗ ਦਾ ਸਮਾਂ ਲਗਾਤਾਰ ਅੱਗੇ ਵਧਾਏ ਜਾਣ ਤੋਂ ਰੋਸ ਵਿਚ ਸਨ। ਇਸ ਤੋਂ ਇਲਾਵਾ ਚਾਰ ਸੂਬਿਆਂ ਦਿੱਲੀ, ਹਰਿਆਣਾ, ਹਿਮਾਚਲ ਅਤੇ ਜੰਮੂ ਸਮੇਤ ਹੋਰ ਥਾਵਾਂ ਦੀਆਂ ਲੌਂਗ ਰੂਟ ਬੱਸਾਂ ਦੀ ਸਰਵਿਸ ਬੰਦ ਕਰ ਦਿੱਤੀ ਗਈ ਸੀ ਜੋ ਮੰਗਾਂ ਮੰਨੇ ਜਾਣ ਤੋਂ ਬਾਅਦ ਫਿਰ ਸ਼ੁਰੂ ਕਰ ਦਿੱਤੀ ਗਈ ਐ। ਹੁਣ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਹੋਵੇਗੀ।