Punjab : 84 ਕਰੋੜ ਦੀ ਹੈਰੋਇਨ ਬਰਾਮਦ
ਅੰਮਿ੍ਤਸਰ : ਗੁਪਤ ਸੂਚਨਾ ਦੇ ਆਧਾਰ 'ਤੇ ਇਹ ਅਪਰੇਸ਼ਨ ਚਲਾਇਆ ਗਿਆ। ਅੰਮ੍ਰਿਤਸਰ ਦਿਹਾਤੀ ਪੁਲਿਸ ਵਿਭਾਗ ਅਧੀਨ ਪੈਂਦੇ ਥਾਣਾ ਲੋਪੋਕੇ ਨੂੰ ਹੈਰੋਇਨ ਸਮੱਗਲਰਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਕਾਰਵਾਈ ਕੀਤੀ ਗਈ ਅਤੇ ਪੁਲਿਸ ਨੇ 3 ਤਸਕਰਾਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ। ਅਸਲ ਵਿਚ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ […]
By : Editor (BS)
ਅੰਮਿ੍ਤਸਰ : ਗੁਪਤ ਸੂਚਨਾ ਦੇ ਆਧਾਰ 'ਤੇ ਇਹ ਅਪਰੇਸ਼ਨ ਚਲਾਇਆ ਗਿਆ। ਅੰਮ੍ਰਿਤਸਰ ਦਿਹਾਤੀ ਪੁਲਿਸ ਵਿਭਾਗ ਅਧੀਨ ਪੈਂਦੇ ਥਾਣਾ ਲੋਪੋਕੇ ਨੂੰ ਹੈਰੋਇਨ ਸਮੱਗਲਰਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਕਾਰਵਾਈ ਕੀਤੀ ਗਈ ਅਤੇ ਪੁਲਿਸ ਨੇ 3 ਤਸਕਰਾਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ।
ਅਸਲ ਵਿਚ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਤਸਕਰਾਂ ਕੋਲੋਂ 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਨ੍ਹਾਂ ਤਿੰਨਾਂ ਸਮੱਗਲਰਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ 12 ਕਿਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਲਿਆਂਦੀ ਗਈ ਸੀ। ਤਿੰਨੇ ਤਸਕਰ ਇਸ ਖੇਪ ਨੂੰ ਹੋਰ ਸਮੱਗਲਰਾਂ ਤੱਕ ਪਹੁੰਚਾਉਣ ਵਾਲੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੇ ਮੁਲਜ਼ਮਾਂ ਨੂੰ ਫੜ ਲਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਲੋਪੋਕੇ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਤੋਂ ਬਾਅਦ ਮੁਲਜ਼ਮਾਂ ਤੋਂ ਉਨ੍ਹਾਂ ਦੇ ਪਾਕਿਸਤਾਨੀ ਸਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਜਾਵੇਗੀ, ਜਿਨ੍ਹਾਂ ਨੂੰ ਇਹ ਖੇਪ ਅੱਗੇ ਪਹੁੰਚਾਈ ਜਾਣੀ ਸੀ ਅਤੇ ਕਿਸ ਦੀ ਸਲਾਹ 'ਤੇ ਇਹ ਖੇਪ ਪ੍ਰਾਪਤ ਕਰਨ ਲਈ ਸਰਹੱਦ 'ਤੇ ਪਹੁੰਚੀ ਸੀ।