ਗੁਰਮਿੰਦਰ ਗੈਰੀ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 5 ਅਕਤੂਬਰ, ਨਿਰਮਲ : ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫ਼ਾ ਦੇ ਦਿੱਤਾ ਹੈ। ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਸੀਐਮ ਭਗਵੰਤ ਮਾਨ ਨੇ ਟਵੀਟ ਵਿਚ ਕਿਹਾ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਜਿਸ ਵਿਚ ਨਵੇਂ […]
By : Hamdard Tv Admin
ਚੰਡੀਗੜ੍ਹ, 5 ਅਕਤੂਬਰ, ਨਿਰਮਲ : ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫ਼ਾ ਦੇ ਦਿੱਤਾ ਹੈ। ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਸੀਐਮ ਭਗਵੰਤ ਮਾਨ ਨੇ ਟਵੀਟ ਵਿਚ ਕਿਹਾ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਜਿਸ ਵਿਚ ਨਵੇਂ ਏਜੀ ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ। ਨਵੇਂ ਏਜੀ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ।
ਨਾਲ ਹੀ ਐਸਵਾਈਐਲ ਦੇ ਮਸਲੇ ਨੂੰ ਲੈ ਕੇ ਮੀਟਿੰਗ ਵਿਚ ਚਰਚਾ ਹੋਈ। ਕਿਸੇ ਵੀ ਕੀਮਤ ’ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਨਹੀਂ ਦਿੱਤਾ ਜਾਵੇਗਾ।ਦੱਸਦੇ ਚਲੀਏ ਕਿ ਗੁਰਮਿੰਦਰ ਸਿੰਘ ਗੈਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਹਨ। ਐਡਵੋਕੇਟ ਗੁਰਮਿੰਦਰ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿਚ 1989 ਵਿਚ ਸ਼ਾਮਲ ਹੋਏ ਸੀ। ਉਨ੍ਹਾਂ ਨੂੰ 2014 ਵਿਚ ਸੀਨੀਅਰ ਐਡਵੋਕੇਟ ਦਾ ਦਰਜਾ ਮਿਲਿਆ ਸੀ।
ਉਹ ਹਰਿਆਣਾ ਵਿਚ ਐਡੀਸ਼ਨਲ ਡਿਸਟ੍ਰਿਕਟ ਐਂਡ ਸੈਸ਼ਨ ਜੱਜ ਤਰੱਕੀ ਦੇ ਮਾਮਲੇ ਵਿਚ ਵਕੀਲ ਹਨ। ਉਹ ਇਸ ਮਾਮਲੇ ਵਿਚ ਜੱਜਾਂ ਵਲੋਂ ਵੀ ਅਦਾਲਤ ਵਿਚ ਪੈਰਵੀ ਕਰ ਰਹੇ ਹਨ। ਇਸ ਤੋਂ ਪਹਿਲਾਂ ਐਡਵਕੇਟ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸੀਐਮ ਨੂੰ ਅਸਤੀਫਾ ਸੌਂਪ ਦਿੱਤਾ। ਜਿਸ ਨੂੰ ਕੈਬਨਿਟ ਦੀ ਮੀਟਿੰਗ ਵਿਚ ਮਨਜ਼ੂਰੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਐਡਵੋਕੇਟ ਗੈਰੀ ਦੇ ਨਵੇਂ ਏਜੀ ਹੋਣ ਨੂੰ ਵੀ ਮਨਜ਼ੂਰੀ ਦਿੱਤੀ ਗਈ।