ਪੰਜਾਬ ਬਚਾਓ ਯਾਤਰਾ : ਸੁਖਬੀਰ ਦਾ ਆਪ ’ਤੇ ਨਿਸ਼ਾਨਾ

ਪੰਜਾਬ ਬਚਾਓ ਯਾਤਰਾ : ਸੁਖਬੀਰ ਦਾ ਆਪ ’ਤੇ ਨਿਸ਼ਾਨਾ

ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸ਼ੁਰੂ ਕੀਤੀ ਗਈ, ਜਿੱਥੇ ਯਾਤਰਾ ਦਾ ਹਰ ਰੋਜ਼ ਦੀ ਤਰ੍ਹਾਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਯਾਤਰਾ ਪਿੰਡ ਫਿਰੋਜ਼ਸ਼ਾਹ ਵਿਖੇ ਪੁੱਜੀ, ਜਿੱਥੇ ਉਨ੍ਹਾਂ ਨੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਲਗਾਤਾਰ ਜਾਰੀ ਐ, ਜਿਸ ਨੂੰ ਹਲਕੇ ਦੇ ਪਿੰਡਾਂ ਵਿਚੋਂ ਭਰਵਾਂ ਹੁੰਗਾਰਾ ਰਿਹਾ ਏ। ਯਾਤਰਾ ਦੌਰਾਨ ਟਰੈਕਟਰਾਂ, ਕਾਰਾਂ ਅਤੇ ਮੋਟਰਸਾਈਕਲਾਂ ਦਾ ਕਾਫ਼ਲਾ ਲਗਾਤਾਰ ਵਧਦਾ ਹੀ ਜਾ ਰਿਹਾ ਏ। ਫਿਰੋਜ਼ਪੁਰ ਦਿਹਾਤੀ ਤੋਂ ਸ਼ੁਰੂ ਹੋਈ ਯਾਤਰਾ ਹਲਕੇ ਦੇ ਵੱਖ ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਫਰੀਦਕੋਟ ਵਿਖੇ ਪੁੱਜੇ, ਜਿੱਥੇ ਯੂਥ ਵਰਕਰਾਂ ਵੱਲੋਂ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਸ ਤੋਂ ਪਹਿਲਾਂ ਪਿੰਡ ਫਿਰੋਜ਼ਸ਼ਾਹ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਆਖਿਆ ਕਿ ਬਾਹਰੀ ਪਾਰਟੀਆਂ ਪੰਜਾਬ ਨੂੰ ਲੁੱਟ ਲੁੱਟ ਕੇ ਤਬਾਹ ਕਰ ਰਹੀਆਂ ਨੇ, ਸਿਰਫ਼ ਅਕਾਲੀ ਦਲ ਹੀ ਉਨ੍ਹਾਂ ਦੀ ਆਪਣੀ ਪਾਰਟੀ ਐ, ਕੌਮ ਦੀ ਫ਼ੌਜ ਐ, ਜਿਸ ਨੂੰ ਮਜ਼ਬੂਤ ਕਰਨ ਦੀ ਲੋੜ ਐ। ਉਨ੍ਹਾਂ ਇਹ ਵੀ ਆਖਿਆ ਕਿ ਯਾਤਰਾ ਦੌਰਾਨ ਜਿਸ ਤਰ੍ਹਾਂ ਦਾ ਹੁੰਗਾਰਾ ਮਿਲ ਰਿਹਾ ਏ, ਉਸ ਤੋਂ ਇੰਝ ਜਾਪਦਾ ਏ ਕਿ 13 ਦੀਆ 13 ਸੀਟਾਂ ’ਤੇ ਅਕਾਲੀ ਦਲ ਦੀ ਜਿੱਤ ਹੋਵੇਗੀ।

ਇਸ ਦੌਰਾਨ ਬਹੁਤ ਸਾਰੇ ਲੋਕ ਸੁਖਬੀਰ ਬਾਦਲ ਕੋਲ ਆਪਣੀਆਂ ਸ਼ਿਕਾਇਤਾਂ ਸੁਣਾਉਂਦੇ ਹੋਏ ਵੀ ਦਿਖਾਈ ਦਿੱਤੇ। ਬਹੁਤ ਸਾਰੇ ਲੋਕ ਬਿਜਲੀ ਦੇ ਬਿਲ ਲੈ ਕੇ ਆਏ ਹੋਏ ਸੀ।

ਦੱਸ ਦਈਏ ਕਿ ਅਕਾਲੀ ਦਲ ਵੱਲੋਂ ਇਹ ਯਾਤਰਾ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਸ਼ੁਰੂ ਕੀਤੀ ਗਈ ਸੀ ਜੋ ਲਗਾਤਾਰ ਜਾਰੀ ਐ ਪਰ ਅਜੇ ਤੱਕ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਾ ਬਾਕੀ ਐ, ਉਮੀਦ ਕੀਤੀ ਜਾ ਰਹੀ ਐਕਿ 22 ਮਾਰਚ ਨੂੰ ਇਸ ਸਬੰਧੀ ਕੋਈ ਫ਼ੈਸਲਾ ਆ ਸਕਦਾ ਏ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…