ਪਹਿਲਾਂ ਨਾਲੋਂ ਵੱਧ ਮਜ਼ਬੂਤ ਹੋਈ ਪੰਜਾਬ ਬਚਾਓ ਯਾਤਰਾ

ਪਹਿਲਾਂ ਨਾਲੋਂ ਵੱਧ ਮਜ਼ਬੂਤ ਹੋਈ ਪੰਜਾਬ ਬਚਾਓ ਯਾਤਰਾ

ਗੁਰੂ ਹਰਸਹਾਏ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਫਿਰ ਤੋਂ ਸ਼ੁਰੂ ਹੋ ਚੁੱਕੀ ਐ। ਬੀਤੇ ਕੱਲ੍ਹ ਇਹ ਯਾਤਰਾ ਹਲਕਾ ਗਿੱਦੜਬਾਹਾ ਤੋਂ ਸ਼ੁਰੂ ਹੋਈ ਸੀ, ਜਿਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਹੁੰਦੇ ਹੋਏ ਅੱਜ ਇਹ ਯਾਤਰਾ ਪਹਿਲਾਂ ਗੁਰੂ ਹਰਸਹਾਏ ਅਤੇ ਫਿਰ ਜਲਾਲਾਬਾਦ ਵਿਖੇ ਪੁੱਜੀ, ਜਿੱਥੇ ਇਲਾਕੇ ਦੇ ਲੋਕਾਂ ਵੱਲੋਂ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਯਾਤਰਾ ਦੌਰਾਨ ਇੰਨਾ ਜ਼ਿਆਦਾ ਭਾਰੀ ਇਕੱਠ ਸੀ ਕਿ ਕਈ ਕਈ ਕਿਲੋਮੀਟਰ ਤੱਕ ਯਾਤਰਾ ’ਚ ਜੁੜੇ ਵਾਹਨਾਂ ਦੀਆਂ ਲਾਈਨਾਂ ਲੱਗੀਆ ਹੋਈਆਂ ਸੀ।

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦਾ ਗੁਰੂ ਹਰਸਹਾਏ ਅਤੇ ਜਲਾਲਾਬਾਦ ਵਿਖੇ ਭਰਵਾਂ ਸਵਾਗਤ ਕੀਤਾ ਗਿਆ, ਜਿੱਥੇ ਲੋਕਾਂ ਵੱਲੋਂ ਯਾਤਰਾ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ, ਉਥੇ ਹੀ ਰਸਤੇ ਵਿਚ ਬਹੁਤ ਸਾਰੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਮਿਲਦੇ ਵੀ ਦਿਖਾਈ ਦਿੱਤੇ।

ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਦਿੱਲੀ ਅਧਾਰਿਤ ਪਾਰਟੀਆਂ ਪੰਜਾਬ ਨੂੰ ਤਬਾਹ ਕਰਨ ’ਤੇ ਲੱਗੀਆਂ ਹੋਈਆਂ ਨੇ, ਅਕਾਲੀ ਦਲ ਹੀ ਅਜਿਹੀ ਪਾਰਟੀ ਐ ਜੋ ਪੰਜਾਬ ਅਤੇ ਪੰਥ ਦੀ ਆਪਣੀ ਪਾਰਟੀ ਐ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਤਾਂ ਜੋ ਪੰਜਾਬ ਨੂੰ ਦਿੱਲੀ ਅਧਾਰਤ ਪਾਰਟੀਆਂ ਦੇ ਚੁੰਗਲ ਤੋਂ ਬਚਾਇਆ ਜਾ ਸਕੇ।

ਦੱਸ ਦਈਏ ਕਿ ਇਸ ਮੌਕੇ ਗੁਰੂ ਹਰਸਹਾਏ ਵਿਚ ਵਰਦੇਵ ਸਿੰਘ ਮਾਨ ਵੀ ਸੁਖਬੀਰ ਬਾਦਲ ਦੇ ਨਾਲ ਮੌਜੂਦ ਰਹੇ ਜਦਕਿ ਹਲਕਾ ਜਲਾਲਾਬਾਦ ਵਿਚ ਵੀ ਇਲਾਕੇ ਦੇ ਬਹੁਤ ਸਾਰੇ ਆਗੂ ਸੁਖਬੀਰ ਬਾਦਲ ਦੇ ਨਾਲ ਮੌਜੂਦ ਰਹੇ। ਇਹ ਯਾਤਰਾ ਕੁੱਝ ਦਿਨਾਂ ਲਈ ਰੋਕ ਦਿੱਤੀ ਗਈ ਸੀ ਜੋ ਹੁਣ ਫਿਰ ਤੋਂ ਸ਼ੁਰੂ ਕਰ ਦਿੱਤੀ ਗਈ ਐ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…