ਪੰਜਾਬ ਬਚਾਓ ਯਾਤਰਾ ਦੌਰਾਨ ਲੋਕਾਂ ਨੇ ਸੁਖਬੀਰ ਨੂੰ ਸੁਣਾਏ ਦੁੱਖ
ਤਰਨਤਾਰਨ, 7 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਪੰਜਵੇਂ ਦਿਨ ਸ੍ਰੀ ਖਡੂਰ ਸਾਹਿਬ ਅਤੇ ਤਰਨਤਾਰਨ ਵਿਖੇ ਪੁੱਜੀ, ਜਿੱਥੇ ਵੱਖ ਵੱਖ ਥਾਵਾਂ ’ਤੇ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਇੰਨਾ ਭਾਰੀ ਇਕੱਠ ਸੀ ਕਿ ਸੜਕਾਂ ’ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੀ ਝੰਡੇ ਦਿਖਾਈ ਦੇ ਰਹੇ […]
By : Makhan Shah
ਤਰਨਤਾਰਨ, 7 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਪੰਜਵੇਂ ਦਿਨ ਸ੍ਰੀ ਖਡੂਰ ਸਾਹਿਬ ਅਤੇ ਤਰਨਤਾਰਨ ਵਿਖੇ ਪੁੱਜੀ, ਜਿੱਥੇ ਵੱਖ ਵੱਖ ਥਾਵਾਂ ’ਤੇ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਇੰਨਾ ਭਾਰੀ ਇਕੱਠ ਸੀ ਕਿ ਸੜਕਾਂ ’ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੀ ਝੰਡੇ ਦਿਖਾਈ ਦੇ ਰਹੇ ਸੀ। ਇਸ ਦੌਰਾਨ ਵੱਖ ਵੱਖ ਥਾਵਾਂ ’ਤੇ ਬਹੁਤ ਸਾਰੇ ਲੋਕਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਆਪਣੀਆਂ ਮੁਸ਼ਕਲਾਂ ਵੀ ਸੁਣਾਈਆਂ, ਜਿਨ੍ਹਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਲੈ ਕੇ ਜਿੱਥੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਏ, ਉਥੇ ਹੀ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਵੱਲੋਂ ਵੀ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਏ। ਸ੍ਰੀ ਖਡੂਰ ਸਾਹਿਬ ਅਤੇ ਤਰਨਤਾਰਨ ਵਿਖੇ ਪੁੱਜੀ ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਨੇ ਸਾਥੀਆਂ ਸਮੇਤ ਪਿੰਡ ਝਬਾਲ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਿੰਡ ਝਬਾਲ ਵਰਗੇ ਇਤਿਹਾਸਕ ਪਿੰਡ ਤੋਂ ਯਾਤਰਾ ਦੀ ਸ਼ੁਰੂਆਤ ਕਰਨ ਜਾ ਰਹੇ ਆਂ, ਜੋ ਮਾਈ ਭਾਗੋ ਜੀ ਦਾ ਜਨਮ ਅਸਥਾਨ ਐ। ਉਨ੍ਹਾਂ ਆਖਿਆ ਕਿ ਦੇਸ਼ ਦੇ ਲਈ ਪੰਜਾਬੀਆਂ ਨੇ ਬਹੁਤ ਕੁਰਬਾਨੀਆਂ ਕੀਤੀਆਂ ਪਰ ਦਿੱਲੀ ਵਾਲੀਆਂ ਪਾਰਟੀਆਂ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ। ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਨੇ, ਜਿਨ੍ਹਾਂ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਉਨ੍ਹਾਂ ਦੀ ਕਣਕ ਸਰਕਾਰ ਵੱਲੋਂ ਕੱਟ ਦਿੱਤੀ ਗਈ ਐ। ਇਸ ਤੋਂ ਇਲਾਵਾ ਲੋਕਾਂ ਨੇ ਪੀਣ ਵਾਲੇ ਦੂਸ਼ਿਤ ਪਾਣੀ ਦਾ ਮਸਲਾ ਵੀ ਸੁਖਬੀਰ ਬਾਦਲ ਅੱਗੇ ਉਠਾਇਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣਗੇ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਇਕ ਫਰਵਰੀ ਨੂੰ ਸ਼ੁਰੂ ਹੋਈ ਸੀ, ਜਿਸ ਦਾ ਕਾਫ਼ਲਾ ਹੁਣ ਲਗਾਤਾਰ ਵਧਦਾ ਹੀ ਜਾ ਰਿਹਾ ਏ।