ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਦਾ ਤਿੱਖਾ ਨਿਸ਼ਾਨਾ

ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਦਾ ਤਿੱਖਾ ਨਿਸ਼ਾਨਾ

ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਈ, ਜਿੱਥੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ। ਇਸ ਮਗਰੋਂ ਉਨ੍ਹਾਂ ਨੇ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ ਜੋ ਫਤਿਹਗੜ੍ਹ ਸਾਹਿਬ ਤੋਂ ਬਾਅਦ ਪਿੰਡਾਂ ਵਿਚੋਂ ਹੁੰਦੀ ਹੋਈ ਅਮਲੋਹ ਵਿਖੇ ਪੁੱਜੀ। ਦੋਵੇਂ ਥਾਈਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਲੋਕਾਂ ਵੱਲੋਂ ਯਾਤਰਾ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਲਗਾਤਾਰ ਜਾਰੀ ਐ, ਜਿਸ ਦੇ ਚਲਦਿਆਂ ਅੱਜ ਇਹ ਯਾਤਰਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਈ, ਜਿੱਥੇ ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਸਮੇਤ ਹੋਰ ਅਕਾਲੀ ਆਗੂ ਵੀ ਸੁਖਬੀਰ ਬਾਦਲ ਨੇ ਨਾਲ ਦਿਖਾਈ ਦਿੱਤੇ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਯਾਤਰਾ ਦੀ ਸ਼ੁਰੂਆਤ ਕੀਤੀ ਗਈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

ਇਸ ਮੌਕੇ ਯਾਤਰਾ ਵਿਚ ਸੈਂਕੜੇ ਵਰਕਰ ਆਪੋ ਆਪਣੇ ਟਰੈਕਟਰ, ਕਾਰਾਂ ਅਤੇ ਮੋਟਰਸਾਈਕਲ ਲੈ ਕੇ ਸ਼ਾਮਲ ਹੋਏ। ਇਕ ਵਾਰ ਤਾਂ ਹਰ ਪਾਸੇ ਅਕਾਲੀ ਦਲ ਜਿੰਦਾਬਾਦ ਦੇ ਨਾਅਰੇ ਗੂੰਜ ਰਹੇ ਸੀ ਅਤੇ ਅਕਾਲੀ ਦਲ ਦੇ ਝੰਡਿਆਂ ਨਾਲ ਸਾਰਾ ਫ਼ਿਜ਼ਾ ਕੇਸਰੀ ਨਜ਼ਰ ਆ ਰਹੀ ਸੀ।
ਇਸ ਮੌਕੇ ਅਮਲੋਹ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ।

ਉਨ੍ਹਾਂ ਆਖਿਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੇ ਸਿਰ ’ਤੇ ਲੱਖਾਂ ਕਰੋੜ ਰੁਪਏ ਦਾ ਕਰਜ਼ਾ ਚੜ੍ਹਾਅ ਕੇ ਰੱਖ ਦਿੱਤਾ ਏ ਅਤੇ ਨਸ਼ਾ ਘਰ ਘਰ ਵਿਚ ਵਿਕ ਰਿਹਾ ਏ। ਉਨ੍ਹਾਂ ਆਖਿਆ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਇੰਨੀ ਖ਼ਰਾਬ ਹੋ ਚੁੱਕੀ ਐ ਕਿ ਪੰਜਾਬ ਵਿਚ ਵਪਾਰੀ ਵਰਗ ਸੁਰੱਖਿਅਤ ਨਹੀਂ।

ਦੱਸ ਦਈਏ ਕਿ ਜਦੋਂ ਤੋਂ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜ ਕੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਏ, ਉਦੋਂ ਤੋਂ ਅਕਾਲੀ ਦਲ ਨੂੰ ਕਾਫ਼ੀ ਮਜ਼ਬੂਤੀ ਮਿਲਦੀ ਦਿਖਾਈ ਦੇ ਰਹੀ ਐ ਅਤੇ ਬਹੁਤ ਸਾਰੇ ਪੁਰਾਣੇ ਲੀਡਰ ਵੀ ਮੁੜ ਤੋਂ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਨੇ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…