Begin typing your search above and press return to search.

ਸੀਐਮ ਮਾਨ ਦੇ ਮੀਡੀਆ ਸਲਾਹਕਾਰ ਸੜਕ ਹਾਦਸੇ ਵਿਚ ਵਾਲ ਵਾਲ ਬਚੇ

ਪਟਿਆਲਾ, 25 ਸਤੰਬਰ, ਹ.ਬ. : ਪੰਜਾਬ ਵਿਚ ਰੋਜ਼ਾਨਾ ਹੀ ਕੋਈ ਨਾ ਕੋਈ ਸੜਕ ਹਾਦਸਾ ਵਾਪਰਦਾ ਹੀ ਰਹਿੰਦਾ ਹੈ। ਇਸੇ ਤਰ੍ਹਾਂ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਅੱਜ ਸਵੇਰੇ ਇੱਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਸਵੇਰੇ ਉਨ੍ਹਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ […]

ਸੀਐਮ ਮਾਨ ਦੇ ਮੀਡੀਆ ਸਲਾਹਕਾਰ ਸੜਕ ਹਾਦਸੇ ਵਿਚ ਵਾਲ ਵਾਲ ਬਚੇ
X

Hamdard Tv AdminBy : Hamdard Tv Admin

  |  25 Sept 2023 7:19 AM IST

  • whatsapp
  • Telegram


ਪਟਿਆਲਾ, 25 ਸਤੰਬਰ, ਹ.ਬ. : ਪੰਜਾਬ ਵਿਚ ਰੋਜ਼ਾਨਾ ਹੀ ਕੋਈ ਨਾ ਕੋਈ ਸੜਕ ਹਾਦਸਾ ਵਾਪਰਦਾ ਹੀ ਰਹਿੰਦਾ ਹੈ। ਇਸੇ ਤਰ੍ਹਾਂ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਅੱਜ ਸਵੇਰੇ ਇੱਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ।

ਸਵੇਰੇ ਉਨ੍ਹਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਹਾਲਾਂਕਿ, ਇਹ ਖੁਸ਼ਕਿਸਮਤੀ ਰਹੀ ਕਿ ਟੱਕਰ ਤੋਂ ਬਾਅਦ ਗੱਡੀ ਹੀ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਪੰਨੂੰ ਨਿਊ ਅਫਸਰ ਕਲੋਨੀ ਸਥਿਤ ਆਪਣੇ ਘਰ ਚਲੇ ਗਏ। ਮੁੱਢਲੀ ਜਾਣਕਾਰੀ ਅਨੁਸਾਰ ਬਲਤੇਜ ਪੰਨੂ ਵੱਲੋਂ ਅਜੇ ਤੱਕ ਪੁਲਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ।

ਦੱਸ ਦੇਈਏ ਕਿ ਪੰਨੂੰ ਅੱਜ ਸਵੇਰੇ ਆਪਣੀ ਕਾਰ ਚਲਾ ਕੇ ਘਰ ਪਰਤ ਰਹੇ ਸਨ। ਜਾਣਕਾਰੀ ਅਨੁਸਾਰ ਸਾਹਮਣੇ ਤੋਂ ਆ ਰਹੇ ਟਰੱਕ ਨੇ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਦਾ ਡਰਾਈਵਰ ਸਾਈਡ ਵਾਲਾ ਹਿੱਸਾ ਨੁਕਸਾਨਿਆ ਗਿਆ।

ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਟਰੱਕ ਡਰਾਈਵਰ ਆਪਣਾ ਮੋਬਾਈਲ ਫ਼ੋਨ ਸੁਣ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

Next Story
ਤਾਜ਼ਾ ਖਬਰਾਂ
Share it