Begin typing your search above and press return to search.

ਲੁਧਿਆਣਾ ਵਿਚ ਬਹਿਸ ਹੋਣੀ ਸ਼ੁਰੂ ਹੋਈ, ਪ੍ਰਤਾਪ ਬਾਜਵਾ ਨੇ ਬਹਿਸ ਨੂੰ ‘ਡਰਾਮਾ’ ਦੱਸਿਆ

ਲੁਧਿਆਣਾ, 1 ਨਵੰਬਰ, ਨਿਰਮਲ : ਲੁਧਿਆਣਾ ਵਿਚ ਬਹਿਸ ਹੋਣੀ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਹਿਸ ਨੂੰ ਡਰਾਮਾ ਕਰਾਰ ਦਿੱਤਾ ਹੈ। ਬੀਤੀ ਸ਼ਾਮ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਨੇ ਬਹਿਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ […]

ਲੁਧਿਆਣਾ ਵਿਚ ਬਹਿਸ ਹੋਣੀ ਸ਼ੁਰੂ ਹੋਈ, ਪ੍ਰਤਾਪ ਬਾਜਵਾ ਨੇ ਬਹਿਸ ਨੂੰ ‘ਡਰਾਮਾ’ ਦੱਸਿਆ
X

Hamdard Tv AdminBy : Hamdard Tv Admin

  |  1 Nov 2023 8:07 AM IST

  • whatsapp
  • Telegram


ਲੁਧਿਆਣਾ, 1 ਨਵੰਬਰ, ਨਿਰਮਲ : ਲੁਧਿਆਣਾ ਵਿਚ ਬਹਿਸ ਹੋਣੀ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਹਿਸ ਨੂੰ ਡਰਾਮਾ ਕਰਾਰ ਦਿੱਤਾ ਹੈ। ਬੀਤੀ ਸ਼ਾਮ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਨੇ ਬਹਿਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਰਤਾਂ ਤਹਿਤ ਆਉਣ ਦੀ ਗੱਲ ਕਹੀ।

ਸੁਨੀਲ ਜਾਖੜ ਨੇ ਬਹਿਸ ਬਾਰੇ ਟਵੀਟ ਕਰਕੇ ਇਸ ਨੂੰ ਜਨਤਾ ਨਾਲ ਮਜ਼ਾਕ ਕਰਾਰ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਹਿਸ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਤੋਂ ਲੁਧਿਆਣਾ ਪੁੱਜੇ। ਉਨ੍ਹਾਂ ਦਾ ਹੈਲੀਕਾਪਟਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਅੰਦਰ ਉਤਰਿਆ। ਜਿਵੇਂ ਹੀ ਮੁੱਖ ਮੰਤਰੀ ਲੁਧਿਆਣਾ ਪਹੁੰਚੇ, ਕਿਸਾਨ ਪੀਏਯੂ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ। ਜਦੋਂ ਉਨ੍ਹਾਂ ਨੂੰ ਅੰਦਰ ਨਾ ਜਾਣ ਦਿੱਤਾ ਗਿਆ ਤਾਂ ਉਹ ਗੇਟ ’ਤੇ ਬੈਠ ਕੇ ਧਰਨਾ ਦਿੱਤਾ। ਆਖਿਰ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Next Story
ਤਾਜ਼ਾ ਖਬਰਾਂ
Share it