ਸੀਐਮ ਭਗਵੰਤ ਮਾਨ ਵਲੋਂ ਕੈਬਨਿਟ ਦੀ ਐਮਰਜੈਂਸੀ ਮੀਟਿੰਗ
ਚੰਡੀਗੜ੍ਹ, 5 ਅਕਤੂਬਰ, ਹ.ਬ. : ਐਸਵਾਈਐਲ ਦਾ ਮੁੱਦਾ ਇੱਕ ਵਾਰ ਫਿਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਅੱਜ ਮੁੱਖ ਮੰਤਰੀ ਦਫ਼ਤਰ ਵਿੱਚ ਹੋਣ ਜਾ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਵਿਵਾਦ ’ਤੇ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ […]
By : Hamdard Tv Admin
ਚੰਡੀਗੜ੍ਹ, 5 ਅਕਤੂਬਰ, ਹ.ਬ. : ਐਸਵਾਈਐਲ ਦਾ ਮੁੱਦਾ ਇੱਕ ਵਾਰ ਫਿਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਅੱਜ ਮੁੱਖ ਮੰਤਰੀ ਦਫ਼ਤਰ ਵਿੱਚ ਹੋਣ ਜਾ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਵਿਵਾਦ ’ਤੇ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ’ਤੇ ਮੰਤਰੀਆਂ ਨਾਲ ਵਿਚਾਰ ਵਟਾਂਦਰਾ ਕਰ ਸਕਦੇ ਹਨ। ਸੈਸ਼ਨ ਅਗਲੇ ਹਫਤੇ ਬੁਲਾਇਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਸਰਕਾਰ ਕੈਬਨਿਟ ਮੀਟਿੰਗ ਵਿੱਚ ਅਟਾਰਨੀ ਜਨਰਲ (ਏਜੀ) ਵਿਨੋਦ ਘਈ ਦੇ ਅਸਤੀਫ਼ੇ ਬਾਰੇ ਵੀ ਫ਼ੈਸਲਾ ਲੈ ਸਕਦੀ ਹੈ। ਏਜੀ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਸੀ, ਜੋ ਉਨ੍ਹਾਂ ਨੂੰ ਮਿਲ ਗਿਆ ਹੈ। ਸਰਕਾਰ ਨੇ ਨਵੇਂ ਏ.ਜੀ. ਲਈ ਤਿੰਨ ਨਾਂ ਗੁਰਮਿੰਦਰ ਸਿੰਘ ਗੈਰੀ, ਅਨਮੋਲ ਰਤਨ ਸਿੱਧੂ ਅਤੇ ਇੱਕ ਹੋਰ ਹਨ, ਉਹ ਵੀ ਵਿਚਾਰੇ ਜਾ ਸਕਦੇ ਹਨ।
ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰਡੀਐਫ) ਬਾਰੇ ਵੀ ਕੈਬਨਿਟ ਮੀਟਿੰਗ ਵਿੱਚ ਚਰਚਾ ਕੀਤੀ ਜਾ ਸਕਦੀ ਹੈ ਅਤੇ ਇੱਕ ਪ੍ਰਸਤਾਵ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਰਡੀਐਫ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਇਸ ’ਤੇ ਰਾਜਪਾਲ ਨੇ 50 ਹਜ਼ਾਰ ਕਰੋੜ ਰੁਪਏ ਦੇ ਲਏ ਕਰਜ਼ੇ ਦਾ ਹਿਸਾਬ ਮੰਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਬੰਧੀ ਰਾਜਪਾਲ ਨੂੰ ਜਵਾਬ ਦਿੱਤਾ ਹੈ।
ਇਸ ਤੋਂ ਇਲਾਵਾ ਹਾਈਵੇਅ ’ਤੇ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਪੁਲਿਸ ਫੋਰਸ ਰੋਡ ਸੇਫਟੀ ਪੁਲਿਸ (ਐਸ. ਐਸ. ਪੀ.) ਨੂੰ ਵੀ ਚਰਚਾ ਤੋਂ ਬਾਅਦ ਮਨਜ਼ੂਰੀ ਦਿੱਤੀ ਜਾ ਸਕਦੀ ਹੈ।