ਪੰਜਾਬ ’ਚ ਹੁਣ ਬਜ਼ੁਰਗਾਂ ਨੂੰ ਲੱਗਣਗੀਆਂ ਮੌਜਾਂ
ਫਰੀਦਕੋਟ, 2 ਅਕਤੂਬਰ (ਪ੍ਰਵੀਨ ਕੁਮਾਰ) : ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਨੂੰ ਪਹਿਲ ਦੇ ਆਧਾਰ ਤੇ ਉੱਚਾ ਚੁੱਕਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਨੂੰ ਲੈ ਸਰਕਾਰ ਨਿੱਤ ਦਿਨ ਕੋਈ ਨਾ ਕੋਈ ਉਪਰਾਲਾ ਕਰਦੀ ਹਹਿੰਦੀ ਹੈ। ਇਸੇ ਤਰ੍ਹਾਂ ਹੀ ਹੁਣ ਪੰਜਾਬ ਦਾ ਬਜ਼ੁਰਗਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ […]
By : Hamdard Tv Admin
ਫਰੀਦਕੋਟ, 2 ਅਕਤੂਬਰ (ਪ੍ਰਵੀਨ ਕੁਮਾਰ) : ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਨੂੰ ਪਹਿਲ ਦੇ ਆਧਾਰ ਤੇ ਉੱਚਾ ਚੁੱਕਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਨੂੰ ਲੈ ਸਰਕਾਰ ਨਿੱਤ ਦਿਨ ਕੋਈ ਨਾ ਕੋਈ ਉਪਰਾਲਾ ਕਰਦੀ ਹਹਿੰਦੀ ਹੈ। ਇਸੇ ਤਰ੍ਹਾਂ ਹੀ ਹੁਣ ਪੰਜਾਬ ਦਾ ਬਜ਼ੁਰਗਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਤੇ ‘‘ਸਾਡੇ ਬਜ਼ੁਰਗ ਸਾਡਾ ਮਾਣ’’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ।
ਬਲਜੀਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਵਿੱਚ ਬਜ਼ੁਰਗਾਂ ਦੀ ਭਲਾਈ ਨੂੰ ਉਤਸ਼ਾਹਿਤ ਕਰਨਾ ਹੈ ਤੇ ਸਿਹਤ ਪੱਖੋਂ ਵੀ ਉਨ੍ਹਾਂ ਨੂੰ ਤੰਦਰੁਸਤ ਰੱਖਣਾ ਜਰੂਰੀ ਹੈ। ਉਨ੍ਹਾਂ ਦੀ ਇਸ ਪਹਿਲਕਦਮੀ ਦੇ ਤਹਿਤ ਜ਼ਿਲ੍ਹਾ ਪੱਧਰ ’ਤੇ ਸਿਹਤ ਕੈਂਪ ਲਗਾਏ ਜਾਣਗੇ, ਜਿਸ ਵਿੱਚ ਸਿਹਤ-ਸਬੰਧਿਤ ਬਿਮਾਰੀਆਂ ਲਈ ਵਿਆਪਕ ਜੇਰੀਏਟ੍ਰਿਕ ਦੇਖਭਾਲ, ਈਐਟੀ (ਕੰਨ,ਨੰਕ,ਗਲਾ) ਦੀ ਜਾਂਚ, ਅੱਖਾਂ ਦੀ ਜਾਂਚ ਅਤੇ ਮੁਫ਼ਤ ਐਨਕਾਂ ਵੀ ਵੰਡੀਆਂ ਜਾਣਗੀਆਂ।
ਇਸ ਤੋਂ ਇਲਾਵਾ, ਬਜ਼ੁਰਗਾਂ ਲਈ ਦਵਾਈਆਂ ਨੇ ਨਾਲ-ਨਾਲ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਸੀਨੀਅਰ ਸਟੀਜ਼ਨ ਕਾਰਡ ਵੀ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ ਫਾਰਮ ਭਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਵਧੀਕ ਡਾਇਰੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਕੈਂਪ ਲਗਾਏ ਜਾਣਗੇ, ਜਿਸ ਦੀ ਸ਼ੁਰੂਆਤ 3 ਅਕਤੂਬਰ ਨੂੰ ਫਰੀਦਕੋਟ, 5 ਅਕਤੂਬਰ ਨੂੰ ਮੋਗਾ,9 ਅਕਤੂਬਰ ਲੁਧਿਆਣਾ, 11 ਅਕਤੂਬਰ ਸ਼੍ਰੀ ਮੁਕਤਰਸਰ ਸਾਹਿਬ, 13 ਅਕਤੂਬਰ ਫਿਰੋਜ਼ਪੁਰ, 16 ਅਕਤੂਬਰ ਫਾਜ਼ਿਲਕਾ ਤੇ ਬਠਿੰਡਾ, 18 ਅਕਤੂਬਰ ਮਾਨਸਾ, 20 ਅਕਤੂਬਰ ਸੰਗਰੂਰ, 25 ਅਕਤੂਬਰ ਮਲੇਕਕੋਟਲਾ, 27 ਅਕਤੂਬਰ ਬਰਨਾਲਾ, 30 ਅਕਤੂਬਰ ਪਠਾਨਕੋਟ, 1 ਨਵੰਬਰ ਨੂੰ ਗੁਰਦਾਸਪੁਰ 3 ਨਵੰਬਰ ਅੰਮ੍ਰਿਤਸਰ,6 ਨਵੰਬਰ ਨੂੰ ਤਰਨਤਾਰਨ, 8 ਨਵੰਬਰ ਜਲੰਧਰ, 10 ਨਵੰਬਰ ਨੰ ਹੁਸ਼ਿਆਰਪੁਰ, 15 ਨਵੰਬਰ ਨੂੰ ਕਪੂਰਥਲਾ, 17 ਨਵੰਬਰ ਨੂੰ ਐਸ.ਏ.ਐਸ.ਨਗਰ ਮੋਹਾਲੀ, 20 ਨਵੰਬਰ ਨੂੰ ਪਟਿਆਲਾ, 22 ਨਵੰਬਰ ਨੂੰ ਰੂਪਨਗਰ ਅਤੇ 24 ਨਵੰਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਲਗਾਇਆ ਜਾਵੇਗਾ।