ਖਹਿਰਾ ਦੀ ਗ੍ਰਿਫਤਾਰੀ ’ਤੇ ਕੱਲ੍ਹ ਤੱਕ ਜਵਾਬ ਦਾਇਰ ਕਰੇ ਪੰਜਾਬ ਸਰਕਾਰ: ਹਾਈ ਕੋਰਟ
ਮੁਹਾਲੀ, 9 ਅਕਤੂਬਰ, ਨਿਰਮਲ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਖਹਿਰਾ ਦੇ ਵਕੀਲ ਨੇ […]
By : Hamdard Tv Admin
ਮੁਹਾਲੀ, 9 ਅਕਤੂਬਰ, ਨਿਰਮਲ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਖਹਿਰਾ ਦੇ ਵਕੀਲ ਨੇ ਦਾਇਰ ਪਟੀਸ਼ਨ ’ਚ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ’ਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ, ਫਿਰ ਵੀ ਇਸ ਮਾਮਲੇ ’ਚ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਕਰਨਾ ਹੈ। ਕਿਉਂਕਿ ਉਨ੍ਹਾਂ ਪਹਿਲਾਂ ਹੀ ਹਾਈਕੋਰਟ ਤੋਂ ਰਾਹਤ ਮਿਲ ਚੁੱਕੀ ਸੀ।
ਦੱਸ ਦੇਈਏ ਕਿ ਬੀਤੇ ਵੀਰਵਾਰ ਨੂੰ ਜੱਜ ਵਿਕਾਸ ਬਹਿਲ ਨੇ ਖਹਿਰਾ ਦੀ ਪਟੀਸ਼ਨ ਤੋਂ ਖੁਦ ਨੂੰ ਵੱਖ ਕਰ ਲਿਆ ਸੀ ਅਤੇ ਇਸ ਨੂੰ ਕਿਸੇ ਹੋਰ ਬੈਂਚ ਕੋਲ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਜਸਟਿਸ ਅਨੂਪ ਚਿਤਕਾਰਾ ਨੇ ਸੋਮਵਾਰ ਨੂੰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮੰਗਲਵਾਰ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ ’ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਦੱਸ ਦਈਏ ਕਿ ਬੀਤੇ ਦਿਨ ਜਲੰਧਰ ਦੇਹਾਤ ਦੀ ਇੱਕ ਟੀਮ ਐਮਪੀ ਮਨਪ੍ਰੀਤ ਢਿੱਲੋਂ ਦੀ ਅਗਵਾਈ ਵਿਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰਨ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਸੀ। ਜਿੱਥੋਂ ਉਨ੍ਹਾਂ ਗ੍ਰਿਫਤਾਰ ਕਰ ਲਿਆ ਗਿਆ ਸੀ।