Begin typing your search above and press return to search.

ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਨੇ ਹਾਈਕੋਰਟ ਦੇ ਦਖ਼ਲ ਤੋਂ ਬਾਅਦ ਪੰਚਾਇਤਾਂ ਨੂੰ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਏ, ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਵੀ ਵਾਪਸ ਲੈ ਲਿਆ ਜਾਵੇਗਾ। ਹਾਈਕੋਰਟ ਵੱਲੋਂ ਇਹ ਸੁਣਵਾਈ ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਕੀਤੀ ਗਈ। ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ […]

ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ
X

Editor (BS)By : Editor (BS)

  |  31 Aug 2023 4:13 PM IST

  • whatsapp
  • Telegram

ਪੰਜਾਬ ਸਰਕਾਰ ਨੇ ਹਾਈਕੋਰਟ ਦੇ ਦਖ਼ਲ ਤੋਂ ਬਾਅਦ ਪੰਚਾਇਤਾਂ ਨੂੰ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਏ, ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਵੀ ਵਾਪਸ ਲੈ ਲਿਆ ਜਾਵੇਗਾ।

ਹਾਈਕੋਰਟ ਵੱਲੋਂ ਇਹ ਸੁਣਵਾਈ ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਕੀਤੀ ਗਈ।

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਏ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ਵਿਚ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਨੇ ਗ੍ਰਾਮ ਪੰਚਾਇਤਾਂ ਭੰਗ ਕੀਤੇ ਜਾਣ ਦੇ ਮਾਮਲੇ ਵਿਚ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ।

ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਬਲ ਬੈਂਚ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਕੋਈ ਸਰਵੇ ਕਰਵਾਇਆ ਗਿਆ ਸੀ ਤੇ ਅਜਿਹਾ ਕੀ ਮਿਲਿਆ ਕਿ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਅਤੇ ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੀਆਂ ਸ਼ਕਤੀਆਂ ਖੋਹ ਲਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਬਲਤੇਜ ਸਿੰਘ ਸਿੱਧੂ ਨੇ ਦੱਸਿਆ ਕਿ ਚੀਫ਼ ਜਸਟਿਸ ਨੇ ਆਖਿਆ ਸੀ ਕਿ ਸਰਕਾਰ ਕੋਲ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ, ਜਿਸ ਕਰਕੇ ਹੁਣ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣਾ ਪਿਆ।

ਦਰਅਸਲ ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਪਿੱਛੇ ਹਾਈਕੋਰਟ ਵਿਚ ਦਲੀਲ ਦਿੱਤੀ ਸੀ ਕਿ ਪੰਚਾਇਤਾਂ ਕੋਲ ਇਕ ਹਜ਼ਾਰ ਕਰੋੜ ਰੁਪਏ ਦਾ ਫੰਡ ਪਿਆ ਏ, ਜਿਨ੍ਹਾਂ ਵਿਚ ਘਪਲਾ ਹੋਣ ਦਾ ਡਰ ਸੀ, ਇਸ ਕਰਕੇ ਪੰਚਾਇਤਾਂ ਭੰਗ ਕੀਤੀਆਂ ਗਈਆਂ।

ਦੱਸ ਦਈਏ ਕਿ ਹਾਈਕੋਰਟ ਦੇ ਇਸ ਫ਼ੈਸਲੇ ਮਗਰੋਂ ਸਰਪੰਚਾਂ ਪੰਚਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਐ।

ਚੰਡੀਗੜ੍ਹ ਤੋਂ ਸੰਦੀਪ ਕੰਬੋਜ ਦੀ ਰਿਪੋਰਟ, ਹਮਦਰਦ ਟੀਵੀ

Next Story
ਤਾਜ਼ਾ ਖਬਰਾਂ
Share it