ਪੰਜਾਬ ਵਿਚ ਆਈਏਐਸ ਤੇ ਪੀਸੀਐਸ ਅਫ਼ਸਰ ਬਦਲੇ
ਚੰਡੀਗੜ੍ਹ, 14 ਅਕਤੂਬਰ, ਨਿਰਮਲ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਆਈਏਐਸ ਅਤੇ ਪੀਸੀਐ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਇਹ ਕਦਮ ਪੰਜਾਬ ਵਿੱਚ ਸਿਆਸੀ ਤਬਦੀਲੀਆਂ ਦਰਮਿਆਨ ਚੁੱਕਿਆ ਗਿਆ ਹੈ। ਇਸ ਵਿੱਚ ਸਥਾਨਕ […]
By : Hamdard Tv Admin
ਚੰਡੀਗੜ੍ਹ, 14 ਅਕਤੂਬਰ, ਨਿਰਮਲ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਆਈਏਐਸ ਅਤੇ ਪੀਸੀਐ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਇਹ ਕਦਮ ਪੰਜਾਬ ਵਿੱਚ ਸਿਆਸੀ ਤਬਦੀਲੀਆਂ ਦਰਮਿਆਨ ਚੁੱਕਿਆ ਗਿਆ ਹੈ। ਇਸ ਵਿੱਚ ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਉਨ੍ਹਾਂ ਦੀ ਥਾਂ ’ਤੇ ਘਣਸ਼ਿਆਮ ਥੋਰੀ ਨਵੇਂ ਡਿਪਟੀ ਕਮਿਸ਼ਨਰ ਹੋਣਗੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ। ਰਾਜ ਸਰਕਾਰ ਦੇ ਅਨੁਸਾਰ, ਕੰਮਕਾਜ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਇਸਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਮੇਂ-ਸਮੇਂ ’ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਹਨ।