Begin typing your search above and press return to search.

ਐਨਆਈਏ ਦੀ ਰੇਡ ਵਿਚ ਫਿਰੋਜ਼ਪੁਰ ਤੋਂ ਅਰਸ਼ ਡੱਲਾ ਦਾ ਕਰੀਬੀ ਫੜਿਆ

ਫਿਰੋਜ਼ਪੁਰ, 27 ਸਤੰਬਰ, ਹ.ਬ. : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੀ ਟੀਮ ਨੇ ਬੁੱਧਵਾਰ ਸਵੇਰੇ 5 ਵਜੇ ਪੰਜਾਬ ’ਚ 30 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਐਨਆਈਏ ਦੀਆਂ ਟੀਮਾਂ ਬਠਿੰਡਾ, ਲੁਧਿਆਣਾ, ਫ਼ਿਰੋਜ਼ਪੁਰ ਅਤੇ ਪਟਿਆਲਾ ਵਿੱਚ ਜਾਂਚ ਕਰ ਰਹੀਆਂ ਹਨ। ਇਸ ਛਾਪੇਮਾਰੀ ਨੂੰ ਗਰਮਖਿਆਲੀਆਂ ਅਤੇ ਗੈਂਗਸਟਰਾਂ ਦੇ ਗਠਜੋੜ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ ਐਨਆਈਏ ਵੱਲੋਂ ਇਸ ਸਬੰਧੀ […]

ਐਨਆਈਏ ਦੀ ਰੇਡ ਵਿਚ ਫਿਰੋਜ਼ਪੁਰ ਤੋਂ ਅਰਸ਼ ਡੱਲਾ ਦਾ ਕਰੀਬੀ ਫੜਿਆ
X

Hamdard Tv AdminBy : Hamdard Tv Admin

  |  27 Sept 2023 5:48 AM IST

  • whatsapp
  • Telegram


ਫਿਰੋਜ਼ਪੁਰ, 27 ਸਤੰਬਰ, ਹ.ਬ. : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੀ ਟੀਮ ਨੇ ਬੁੱਧਵਾਰ ਸਵੇਰੇ 5 ਵਜੇ ਪੰਜਾਬ ’ਚ 30 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਐਨਆਈਏ ਦੀਆਂ ਟੀਮਾਂ ਬਠਿੰਡਾ, ਲੁਧਿਆਣਾ, ਫ਼ਿਰੋਜ਼ਪੁਰ ਅਤੇ ਪਟਿਆਲਾ ਵਿੱਚ ਜਾਂਚ ਕਰ ਰਹੀਆਂ ਹਨ। ਇਸ ਛਾਪੇਮਾਰੀ ਨੂੰ ਗਰਮਖਿਆਲੀਆਂ ਅਤੇ ਗੈਂਗਸਟਰਾਂ ਦੇ ਗਠਜੋੜ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ ਐਨਆਈਏ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਅਰਸ਼ ਡੱਲਾ ਦੇ ਸਾਥੀ ਜ਼ੋਰਾ ਸਿੰਘ ਨੂੰ ਫਿਰੋਜ਼ਪੁਰ ’ਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਕਈ ਸਾਲਾਂ ਤੋਂ ਡੱਲਾ ਦੇ ਸੰਪਰਕ ਵਿੱਚ ਸੀ। ਐਨ.ਆਈ.ਏ ਵੱਲੋਂ ਮੱਛੀ ਮੰਡੀ ਸਥਿਤ ਘਰ ਤੋਂ ਤਲਾਸ਼ੀ ਦੌਰਾਨ ਫੜਿਆ ਗਿਆ। ਅਰਸ਼ ਡੱਲਾ ਨਾਲ ਚੈਟਿੰਗ ਉਸ ਦੇ ਮੋਬਾਈਲ ’ਚੋਂ ਮਿਲੀ। ਉਹ ਹਥਿਆਰਾਂ ਦੀ ਤਸਕਰੀ ਕਰਦਾ ਹੈ।

ਬਠਿੰਡਾ ’ਚ ਬੁੱਧਵਾਰ ਸਵੇਰੇ ਕਰੀਬ 6 ਵਜੇ ਐਨਆਈਏ ਦੀਆਂ ਦੋ ਟੀਮਾਂ ਰਾਮਪੁਰਾ ਅਤੇ ਮੌੜ ਮੰਡੀ ਪਹੁੰਚੀਆਂ। ਟੀਮ ਵੱਲੋਂ ਪਿੰਡ ਜੇਠੂਕੇ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੁਰੀ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਗੁਰੀ ਬਠਿੰਡਾ ਪੁਲਸ ਨੂੰ ਕਤਲ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਹੈ। ਇੱਕ ਟੀਮ ਹੈਰੀ ਮੌੜ ਦੇ ਘਰ ਪਹੁੰਚ ਗਈ ਹੈ। ਕਈ ਮਾਮਲਿਆਂ ਵਿੱਚ ਹੈਰੀ ਦਾ ਨਾਮ ਵੀ ਹੈ। ਪਟਿਆਲਾ ਦੇ ਰਾਜਪੁਰਾ ਇਲਾਕੇ ਦੇ ਪਿੰਡ ਖੈਰਪੁਰ ਜੱਟਾਂ ਵਿੱਚ ਐਨਆਈਏ ਦੀ ਟੀਮ ਨੇ ਛਾਪਾ ਮਾਰਿਆ ਹੈ। ਇਸੇ ਪਿੰਡ ਦੇ ਜਗਜੋਤ ਸਿੰਘ ਨੇ ਵਿਦੇਸ਼ ਜਾਣ ਲਈ ਜੈਤੋ ਦੀ ਰਹਿਣ ਵਾਲੀ ਟ੍ਰੈਵਲ ਏਜੰਟ ਖੁਸ਼ਦੀਪ ਕੌਰ ਦੇ ਖਾਤੇ ਵਿੱਚ 4 ਲੱਖ ਰੁਪਏ ਜਮ੍ਹਾਂ ਕਰਵਾਏ ਸਨ। ਐਨਆਈਏ ਵੱਲੋਂ ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਐਨਆਈਏ ਦੀ ਟੀਮ ਨੇ ਮੋਬਾਈਲ ਵੀ ਜ਼ਬਤ ਕੀਤੇ ਹਨ।

Next Story
ਤਾਜ਼ਾ ਖਬਰਾਂ
Share it