Begin typing your search above and press return to search.

ਕੈਮਰਿਆਂ ਨਾਲ ਲੈਸ ਹੋਈਆਂ ਪੰਜਾਬ ਪੁਲਿਸ ਦੀਆਂ ਗੱਡੀਆਂ

ਲੁਧਿਆਣਾ, 6 ਜਨਵਰੀ, ਨਿਰਮਲ : ਅਪਰਾਧ ਤੇ ਨਕੇਲ ਪਾਉਣ ਲਈ ਲੁਧਿਆਣਾ ਪੁਲਿਸ ਨੇ ਨਵਾਂ ਉਪਰਾਲਾ ਕੀਤਾ ਹੈ। ਕਾਨੂੰਨ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਸ਼ੁਕਰਵਾਰ ਨੂੰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਡੈਸ਼ ਬੋਰਡ ਕੈਮਰਿਆਂ ਨਾਲ ਲੈਸ ਪੀਸੀਆਰ ਵਾਹਨਾਂ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਦੀ ਪਾਰਕਿੰਗ ਵਿਖੇ […]

ਕੈਮਰਿਆਂ ਨਾਲ ਲੈਸ ਹੋਈਆਂ ਪੰਜਾਬ ਪੁਲਿਸ ਦੀਆਂ ਗੱਡੀਆਂ
X

Editor EditorBy : Editor Editor

  |  6 Jan 2024 7:04 AM IST

  • whatsapp
  • Telegram

ਲੁਧਿਆਣਾ, 6 ਜਨਵਰੀ, ਨਿਰਮਲ : ਅਪਰਾਧ ਤੇ ਨਕੇਲ ਪਾਉਣ ਲਈ ਲੁਧਿਆਣਾ ਪੁਲਿਸ ਨੇ ਨਵਾਂ ਉਪਰਾਲਾ ਕੀਤਾ ਹੈ। ਕਾਨੂੰਨ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਸ਼ੁਕਰਵਾਰ ਨੂੰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਡੈਸ਼ ਬੋਰਡ ਕੈਮਰਿਆਂ ਨਾਲ ਲੈਸ ਪੀਸੀਆਰ ਵਾਹਨਾਂ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ।
ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਦੀ ਪਾਰਕਿੰਗ ਵਿਖੇ ਵਾਹਨਾਂ ਨੂੰ ਝੰਡੀ ਦਿੰਦਿਆਂ ਪੁਲਿਸ ਕਮਿਸ਼ਨਰ ਚਾਹਲ ਨੇ ਆਖਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਾਨੂੰਨ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ, ਐਨਜੀਓ ਰਾਊਂਡ ਟੇਬਲ ਇੰਡੀਆ ਦੇ ਸਹਿਯੋਗ ਨਾਲ ਪੀਸੀਆਰ ਵਾਹਨਾਂ ਦੇ ਡੈਸ਼ ਬੋਰਡ ’ਤੇ ਕੈਮਰੇ ਸਥਾਪਤ ਕੀਤੇ ਗਏ ਹਨ ਤਾਂ ਜੋ ਸ਼ਹਿਰ ਵਿੱਚ ਸਮਾਜ ਵਿਰੋਧੀ ਅਨਸਰਾਂ ਵਲੋਂ ਕੀਤੀਆਂ ਜਾਂਦੀਆਂ ਵਾਰਦਾਤਾਂ ’ਤੇ ਨਕੇਲ ਕਸੀ ਜਾਵੇ।
ਉਨ੍ਹਾਂ ਦੱਸਿਆ ਕਿ ਹਰ ਕੈਮਰੇ ਦੀ ਮੈਮਰੀ 64 ਜੀਬੀ ਹੈ ਜਿਸ ਵਿੱਚ ਕਰੀਬ 7 ਦਿਨਾਂ ਦਾ ਡਾਟਾ ਸਟੋਰ ਰਹੇਗਾ ਅਤੇ ਪੀਸੀਆਰ ਵਾਹਨਾਂ ਵਲੋਂ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਪੈਟਰੋਲਿੰਗ ਦੌਰਾਨ ਕੈਮਰਿਆਂ ਰਾਹੀਂ ਲਗਾਤਾਰ ਰਿਕਾਰਡਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਮਰਿਆਂ ਵਿੱਚ ਸਪੀਡ ਰਾਡਾਰ ਵੀ ਸਥਾਪਤ ਹੈ ਜੋ ਸੜ੍ਹਕ ’ਤੇ ਚੱਲ ਰਹੇ ਵਾਹਨ ਤੋਂ ਕਰੀਬ 300 ਮੀਟਰ ਦੀ ਦੂਰੀ ਤੋਂ ਗੱਡੀ ਦੀ ਸਪੀਡ ਚੈਕ ਕਰਨ ਵਿੱਚ ਸਮਰੱਥ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਨਾਗਰਿਕਾਂ ਦੀ ਸੁਰੱਖਿਆ ਲਈ ਦਿਨ-ਰਾਤ ਕੰਮ ਕਰਦਾ ਹੈ ਪਰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਵਿਭਾਗ ਦਾ ਅਕਸ ਖਰਾਬ ਕਰਨ ਦੀਆਂ ਕੌਝੀਆਂ ਹਰਕਤਾਂ ਵੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕੁਝ ਰਸੂਖਦਾਰ ਲੋਕਾਂ ਵਲੋਂ ਡਿਊਟੀ ਦੌਰਾਨ ਮੁਲਾਜ਼ਮਾਂ ਨਾਲ ਬਦਸਲੂਕੀ ਵੀ ਕੀਤੀ ਜਾਂਦੀ ਹੈ ਜੋ ਹੁਣ ਕੈਮਰਿਆਂ ਵਿੱਚ ਰਿਕਾਰਡ ਹੋ ਜਾਵੇਗੀ ਅਤੇ ਅਜਿਹੀ ਸਥਿਤੀ ਵਿੱਚ ਡਿਊਟੀ ਮੁਲਾਜ਼ਮ ਰਿਕਾਰਡਿੰਗ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰਨਗੇ।
ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਹ ਰਿਕਾਰਡਿੰਗ ਸਬੂਤ ਵਜੋ ਵੀ ਸਾਂਭ ਕੇ ਰੱਖੀ ਜਾ ਸਕਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ, , ਵਰਿੰਦਰ ਸਿੰਘ ਬਰਾੜ, ਡੀਸੀਪੀ ਟ੍ਰੈਫਿਕ, ਸਮੀਰ ਵਰਮਾ ਏਡੀਸੀਪੀ ਟ੍ਰੈਫਿਕ ਅਤੇ ਐਨਜੀਓ ਰਾਊਂਡ ਟੇਬਲ ਇੰਡੀਆ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ
ਜਲੰਧਰ ’ਚ ਐਨਆਰਆਈ ਸਭਾ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਵੋਟਿੰਗ ਹੋਈ। ਕੁੱਲ 23 ਹਜ਼ਾਰ 600 ਐਨਆਰਆਈ ਵੋਟਰਾਂ ਵਿੱਚੋਂ ਸਿਰਫ਼ 168 ਵੋਟਰ ਹੀ ਆਪਣੀ ਵੋਟ ਪਾਉਣ ਲਈ ਪੁੱਜੇ। ਕਮਲਜੀਤ ਹੇਅਰ, ਜਸਬੀਰ ਗਿੱਲ ਅਤੇ ਪਰਵਿੰਦਰ ਕੌਰ ਦੇ ਨਾਂ ਮੁਖੀ ਬਣਨ ਦੀ ਦੌੜ ਵਿੱਚ ਸਨ। ਸ਼ਾਮ ਕਰੀਬ 6 ਵਜੇ ਪਰਵਿੰਦਰ ਕੌਰ ਨੂੰ ਜੇਤੂ ਐਲਾਨਿਆ ਗਿਆ। ਪਰਵਿੰਦਰ ਕੌਰ ਕਰੀਬ 147 ਵੋਟਾਂ ਨਾਲ ਜੇਤੂ ਰਹੀ। ਜਦਕਿ ਉਨ੍ਹਾਂ ਦੇ ਵਿਰੋਧੀ ਗਿੱਲ ਨੂੰ ਸਿਰਫ਼ 12 ਵੋਟਾਂ ਮਿਲੀਆਂ। ਇਸ ਦੇ ਨਾਲ ਹੀ 7 ਵੋਟਾਂ ਰੱਦ ਕਰ ਦਿੱਤੀਆਂ ਗਈਆਂ।
ਵੋਟਿੰਗ ਸਵੇਰੇ 9 ਵਜੇ ਸ਼ੁਰੂ ਹੋਈ ਸੀ। ਇਹ ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੀ। ਵੋਟਾਂ ਦੀ ਗਿਣਤੀ ਤੋਂ ਬਾਅਦ ਸ਼ਾਮ ਕਰੀਬ 6 ਵਜੇ ਨਵੇਂ ਮੁਖੀ ਦਾ ਐਲਾਨ ਕਰ ਦਿੱਤਾ ਗਿਆ। ਪਰ ਬਾਅਦ ਦੁਪਹਿਰ ਵੋਟਿੰਗ ਦੌਰਾਨ ਕਾਫੀ ਹੰਗਾਮਾ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਹੋਣ ਵਾਲੀ ਵੋਟਿੰਗ ਲਈ ਰਿਟਰਨਿੰਗ ਅਫ਼ਸਰ ਏਡੀਸੀ ਡਾ: ਅਮਿਤ ਕੁਮਾਰ ਦੀ ਦੇਖ-ਰੇਖ ਹੇਠ ਵੀਰਵਾਰ ਨੂੰ ਵੀ ਰਿਹਰਸਲ ਕਰਵਾਈ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸਡੀਐਮ ਅਤੇ ਤਹਿਸੀਲਦਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਇਲਾਵਾ, ਵੋਟਿੰਗ ਅਤੇ ਗਿਣਤੀ ਦੀ ਡੰਮੀ ਰਿਹਰਸਲ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।
ਜਸਬੀਰ ਸਿੰਘ ਗਿੱਲ, ਜੋ ਕਿ ਸਾਲ 2013 ਵਿੱਚ ਪ੍ਰਧਾਨ ਬਣੇ ਸਨ, ਐਨਆਰਆਈ ਸਭਾ ਦੇ ਦਫ਼ਤਰ ਦੇ ਬਾਹਰ ਹੜਤਾਲ ’ਤੇ ਬੈਠ ਗਏ ਸਨ। ਉਸ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੀ ਮਿਲੀਭੁਗਤ ਨਾਲ ਚੋਣਾਂ ਵਿਚ ਗੜਬੜੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜ਼ਲੀਲ ਵੀ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਹ ਹੜਤਾਲ ’ਤੇ ਬੈਠੇ ਹਨ।
ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਸਿਰਫ਼ ਉਹੀ ਵੋਟਾਂ ਪਾਈਆਂ ਜਾ ਰਹੀਆਂ ਹਨ, ਜੋ ਜਲੰਧਰ ਨਾਲ ਸਬੰਧਤ ਹਨ। ਪਰ, ਅਜਿਹਾ ਕੋਈ ਕਾਨੂੰਨ ਨਹੀਂ ਹੈ। ਗਿੱਲ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇੱਥੇ ਸਿਰਫ਼ ਜਲੰਧਰ ਦੇ ਵੋਟਰਾਂ ਨੂੰ ਹੀ ਵੋਟ ਪਾਉਣ ਦੀ ਇਜਾਜ਼ਤ ਹੈ। ਗਿੱਲ ਪਾਰਟੀ ਨੇ ਵੀ ਚੋਣਾਂ ਦੌਰਾਨ ਵੋਟਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਐਨਆਰਆਈ ਸਭਾ ਦੇ ਅੰਦਰ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਵੱਲੋਂ ਚੈਕਿੰਗ ਕਰਨ ਤੋਂ ਬਾਅਦ ਹੀ ਸਾਰਿਆਂ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਐਨਆਰਆਈ ਸਭਾ ਦੀਆਂ ਚੋਣਾਂ ਲਈ ਕਮਿਸ਼ਨਰੇਟ ਪੁਲਸ ਵੱਲੋਂ ਐਨਆਰਆਈ ਸਭਾ ਦੇ ਦਫ਼ਤਰ ਅਤੇ ਆਲੇ-ਦੁਆਲੇ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਸੀ। ਸੁਰੱਖਿਆ ਲਈ ਮੈਟਲ ਡਿਟੈਕਟਰਾਂ ਸਮੇਤ ਹੋਰ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ। ਪੁਲੀਸ ਸੁਰੱਖਿਆ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਤੇ ਤਹਿਸੀਲਦਾਰ ਵੀ ਮੌਕੇ ’ਤੇ ਤਾਇਨਾਤ ਸਨ। ਸਾਰੇ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਕਾਰਡ ਦੇਖ ਕੇ ਹੀ ਐਂਟਰੀ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਐਨ.ਆਰ.ਆਈ ਸਭਾ ਦਾ ਗਠਨ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਸੀ। ਇਹ ਪੂਰੀ ਤਰ੍ਹਾਂ ਨਿੱਜੀ ਅਦਾਰਾ ਹੈ, ਪਰ ਵਿਧਾਨ ਸਭਾ ਵਿੱਚ ਡਿਵੀਜ਼ਨਲ ਕਮਿਸ਼ਨਰ ਤੋਂ ਲੈ ਕੇ ਏਡੀਸੀ ਅਤੇ ਮੁੱਖ ਮੰਤਰੀ ਤੱਕ ਸਾਰਿਆਂ ਨੂੰ ਪੈਟਰਨ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਸਭਾ ਦੇ ਸ਼ੁਰੂਆਤੀ ਸਾਲਾਂ ਵਿੱਚ ਸਰਬਸੰਮਤੀ ਨਾਲ ਮੁਖੀਆਂ ਦੀ ਨਿਯੁਕਤੀ ਕੀਤੀ ਜਾਂਦੀ ਸੀ ਪਰ 2010 ਵਿੱਚ ਪਹਿਲੀ ਵਾਰ ਚੋਣਾਂ ਕਰਵਾਈਆਂ ਗਈਆਂ।
Next Story
ਤਾਜ਼ਾ ਖਬਰਾਂ
Share it