Punjab : ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਯੂਨਾਈਟਿਡ ਸਿੱਖ ਤੇ SGPC ਸਰਗਰਮ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਤੋਂ ਬਾਅਦ ਪੰਜਾਬ 'ਚ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਪੰਜਾਬ ਵਿੱਚ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਬਿਆਸ ਅਤੇ ਸਤਲੁਜ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। 4 ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੂਪਨਗਰ ਦੇ ਕਈ ਪਿੰਡ ਹੜ੍ਹ ਦੀ ਲਪੇਟ […]
![Punjab : ਹੜ੍ਹ ਪ੍ਰਭਾਵਿਤ ਇਲਾਕਿਆਂ ਚ ਯੂਨਾਈਟਿਡ ਸਿੱਖ ਤੇ SGPC ਸਰਗਰਮ Punjab : ਹੜ੍ਹ ਪ੍ਰਭਾਵਿਤ ਇਲਾਕਿਆਂ ਚ ਯੂਨਾਈਟਿਡ ਸਿੱਖ ਤੇ SGPC ਸਰਗਰਮ](https://hamdardmediagroup.com/wp-content/uploads/2023/08/United-Sikhs-and-SGPC-active-in-flood-affected-areas.jpg)
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਤੋਂ ਬਾਅਦ ਪੰਜਾਬ 'ਚ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਪੰਜਾਬ ਵਿੱਚ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਬਿਆਸ ਅਤੇ ਸਤਲੁਜ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। 4 ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੂਪਨਗਰ ਦੇ ਕਈ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਪਰ ਹੁਣ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਕਾਰਜ ਸ਼ੁਰੂ ਹੋ ਗਿਆ ਹੈ।
ਯੂਨਾਈਟਿਡ ਸਿੱਖ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਰੂਪਨਗਰ ਵਿੱਚ ਮੋਰਚਾ ਸੰਭਾਲ ਲਿਆ ਹੈ। ਯੂਨਾਈਟਿਡ ਸਿੱਖਸ ਵੱਲੋਂ ਰੂਪਨਗਰ ਦੇ ਪਿੰਡਾਂ ਲਈ ਮੋਟਰ ਬੋਟ ਦਿੱਤੀ ਗਈ ਹੈ। ਜਦੋਂਕਿ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਭੰਮ ਵਿੱਚ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਐਨਡੀਆਰਐਫ ਦੀਆਂ ਟੀਮਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਬਚਾਇਆ।
ਇਸ ਦੇ ਨਾਲ ਹੀ ਗੁਰਦਾਸਪੁਰ ਵਿੱਚ ਵੀ ਐਨ.ਡੀ.ਆਰ.ਐਫ. ਐਨਡੀਆਰਐਫ ਦੀਆਂ ਟੀਮਾਂ ਮੋਟਰ ਬੋਟ ਦੀ ਮਦਦ ਨਾਲ ਬਿਆਸ ਦੇ ਆਸਪਾਸ ਦੇ ਇਲਾਕੇ ਵਿੱਚ ਪਹੁੰਚ ਗਈਆਂ ਹਨ ਅਤੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।