Begin typing your search above and press return to search.

ਬੀਬੀ ਜਗੀਰ ਕੌਰ ਦੇ ਡੇਰੇ ’ਤੇ ਵਿਜੀਲੈਂਸ ਦਾ ਛਾਪਾ

ਬੇਗੋਵਾਲ, 7 ਅਕਤੂਬਰ, ਨਿਰਮਲ : ਬੀਬੀ ਜਗੀਰ ਕੌਰ ਦੇ ਡੇਰੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ […]

ਬੀਬੀ ਜਗੀਰ ਕੌਰ ਦੇ ਡੇਰੇ ’ਤੇ ਵਿਜੀਲੈਂਸ ਦਾ ਛਾਪਾ

Hamdard Tv AdminBy : Hamdard Tv Admin

  |  6 Oct 2023 10:58 PM GMT

  • whatsapp
  • Telegram
  • koo


ਬੇਗੋਵਾਲ, 7 ਅਕਤੂਬਰ, ਨਿਰਮਲ : ਬੀਬੀ ਜਗੀਰ ਕੌਰ ਦੇ ਡੇਰੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ।

ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਨਿਸ਼ਾਨੇ ’ਤੇ ਆ ਗਈ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ’ਤੇ ਛਾਪਾ ਮਾਰ ਕੇ ਦੋ ਘੰਟੇ ਤੱਕ ਜਾਂਚ ਕੀਤੀ ਅਤੇ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ਦੇ ਮਾਮਲੇ ’ਚ ਬੀਬੀ ਤੋਂ ਪੁੱਛਗਿੱਛ ਵੀ ਕੀਤੀ । ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਗੱਲ ਕਬੂਲ ਕੀਤੀ ਹੈ।

ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਤਿੰਨ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਵੱਖ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ। ਬੀਬੀ ਜਗੀਰ ਕੌਰ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ।

ਸੂਤਰਾਂ ਅਨੁਸਾਰ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ। ਟੀਮ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਨਗਰ ਪੰਚਾਇਤ ਭੁਲੱਥ ਵਿੱਚ ਛਾਪਾ ਮਾਰਿਆ ਸੀ। ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ ਨੇ ਵਿਜੀਲੈਂਸ ਜਾਂਚ ਦੀ ਪੁਸ਼ਟੀ ਕੀਤੀ ਪਰ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।

ਪੰਜਾਬ-ਹਰਿਆਣਾ ਹਾਈ ਕੋਰਟ ਨੇ 28 ਅਗਸਤ 2023 ਨੂੰ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਛੇ ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿੱਚ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਅਤੇ ਨਗਰ ਪੰਚਾਇਤ ਤੋਂ ਇਲਾਵਾ ਸਬੰਧਤ ਵਿਭਾਗਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਪਟੀਸ਼ਨ ਅਨੁਸਾਰ ਸੰਤ ਪ੍ਰੇਮ ਸਿੰਘ ਖ਼ਾਲਸਾ ਹਾਈ ਸਕੂਲ ਬੇਗੋਵਾਲ ਅਤੇ ਡੇਰੇ ਦੇ ਆਸ-ਪਾਸ ਨਗਰ ਪੰਚਾਇਤ ਦੀ ਕਰੀਬ 22 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।

Next Story
ਤਾਜ਼ਾ ਖਬਰਾਂ
Share it