ਪੰਜਾਬ ਵਿਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ, ਪੜ੍ਹੋ ਸਾਰੀ ਖ਼ਬਰ

ਪੰਜਾਬ ਵਿਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ, ਪੜ੍ਹੋ ਸਾਰੀ ਖ਼ਬਰ


ਚੰਡੀਗੜ੍ਹ, 29 ਨਵੰਬਰ, ਨਿਰਮਲ : ਨਵੀਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਅਤੇ ਦਿਨ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ। ਵੀਰਵਾਰ ਤੋਂ ਬਾਅਦ ਅਗਲੇ ਚਾਰ ਦਿਨਾਂ ਯਾਨੀ 1 ਦਸੰਬਰ ਤੋਂ 4 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ।

ਚੰਡੀਗੜ੍ਹ ’ਚ ਮੰਗਲਵਾਰ ਨੂੰ ਹਲਕੀ ਬਾਰਿਸ਼ ਹੋਈ ਪਰ ਪੰਜਾਬ ’ਚ ਕਿਤੇ ਵੀ ਮੀਂਹ ਨਹੀਂ ਪਿਆ। ਪਰ, ਸੂਰਜ ਦੇਵਤਾ ਦਿਨ ਭਰ ਲੁਕਣਮੀਟੀ ਖੇਡਦਾ ਰਿਹਾ। ਦਿਨ ਦੇ ਤਾਪਮਾਨ ’ਚ 3.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਜਦਕਿ ਘੱਟੋ-ਘੱਟ ਤਾਪਮਾਨ ’ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 12.8, ਲੁਧਿਆਣਾ ਦਾ 11.7, ਪਟਿਆਲਾ ਦਾ 13.2, ਬਠਿੰਡਾ ਦਾ 14.0, ਫਰੀਦਕੋਟ ਦਾ 14.0, ਜਲੰਧਰ ਦਾ 11.4, ਮੋਗਾ ਦਾ 13.4 ਅਤੇ ਰੋਪੜ ਦਾ 13.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮਾਹਿਰਾਂ ਨੇ ਕਿਸਾਨਾਂ ਨੂੰ ਫ਼ਸਲਾਂ ਨੂੰ ਖੁੱਲ੍ਹੇ ਵਿੱਚ ਨਾ ਰੱਖਣ ਅਤੇ ਫ਼ਸਲਾਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬਾਰਿਸ਼ ਦੌਰਾਨ ਸਾਵਧਾਨੀ ਨਾਲ ਵਾਹਨ ਚਲਾਉਣ ਅਤੇ ਦਰਖਤਾਂ ਦੇ ਹੇਠਾਂ ਸ਼ਰਨ ਨਾ ਲੈਣ ਜਾਂ ਪਾਣੀ ਦੇ ਨੇੜੇ ਨਾ ਜਾਣ ਲਈ ਵੀ ਕਿਹਾ ਗਿਆ ਹੈ।

ਰੇਲਵੇ ’ਤੇ ਹੌਲੀ-ਹੌਲੀ ਅਸਰ ਪੈਣ ਲੱਗਾ ਹੈ। ਇਸੇ ਲਈ ਰੇਲਵੇ ਪ੍ਰਸ਼ਾਸਨ ਨੇ ਦਸੰਬਰ 2023 ਤੋਂ 29 ਫਰਵਰੀ 2024 ਤੱਕ ਉੱਤਰੀ ਰੇਲਵੇ ਦੀਆਂ 55 ਟਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਫ਼ਿਰੋਜ਼ਪੁਰ ਡਵੀਜ਼ਨ ਦੀਆਂ 11 ਗੱਡੀਆਂ ਸ਼ਾਮਲ ਹਨ। ਰੇਲਵੇ ਅਧਿਕਾਰੀਆਂ ਮੁਤਾਬਕ ਧੁੰਦ ਕਾਰਨ ਟਰੇਨਾਂ ਆਪਣੇ ਨਿਰਧਾਰਿਤ ਸਟੇਸ਼ਨਾਂ ’ਤੇ ਦੇਰੀ ਨਾਲ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਧੁੰਦ ’ਚ ਟਰੇਨਾਂ ਦੀ ਰਫਤਾਰ ਵੀ ਧੀਮੀ ਕੀਤੀ ਜਾਂਦੀ ਹੈ। ਰੇਲਵੇ ਨੇ ਅਜਿਹੀਆਂ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ ਤਾਂ ਜੋ ਹੋਰ ਮਹੱਤਵਪੂਰਨ ਟਰੇਨਾਂ ਪ੍ਰਭਾਵਿਤ ਨਾ ਹੋਣ। ਇਸੇ ਲਈ ਉੱਤਰੀ ਰੇਲਵੇ ਨੇ ਦਸੰਬਰ 2023 ਤੋਂ 29 ਫਰਵਰੀ 2024 ਤੱਕ 55 ਟਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।

Related post

ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਚੰਡੀਗੜ੍ਹ, 20 ਮਈ, ਨਿਰਮਲ : ਕੇਸੀ ਵੇਣੂਗੋਪਾਲ ਨੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸ਼ਨੀਵਾਰ ਅਤੇ…
ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਲਗਾਤਾਰ ਵਧ ਰਹੀ…
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…