8 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ
ਖਡੂਰ ਸਾਹਿਬ, (ਮਾਨ ਸਿੰਘ) : ਕੈਨੇਡਾ ’ਚ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਨਿੱਤ ਦਿਨ ਕਿਸੇ ਨਾ ਕਿਸੇ ਪਰਿਵਾਰ ’ਤੇ ਦੁੱਖਾਂ ਦਾ ਵੱਡਾ ਪਹਾੜ ਟੁੱਟ ਜਾਂਦਾ ਹੈ। ਤਾਜ਼ਾ ਮਾਮਲਾ ਖਡੂਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ 31 ਸਾਲਾ ਨੌਜਵਾਨ ਹਰਭੇਜ ਸਿੰਘ ਦੀ ਸਰੀ ਵਿੱਚ ਅਚਾਨਕ ਮੌਤ […]
By : Editor Editor
ਖਡੂਰ ਸਾਹਿਬ, (ਮਾਨ ਸਿੰਘ) : ਕੈਨੇਡਾ ’ਚ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਨਿੱਤ ਦਿਨ ਕਿਸੇ ਨਾ ਕਿਸੇ ਪਰਿਵਾਰ ’ਤੇ ਦੁੱਖਾਂ ਦਾ ਵੱਡਾ ਪਹਾੜ ਟੁੱਟ ਜਾਂਦਾ ਹੈ। ਤਾਜ਼ਾ ਮਾਮਲਾ ਖਡੂਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ 31 ਸਾਲਾ ਨੌਜਵਾਨ ਹਰਭੇਜ ਸਿੰਘ ਦੀ ਸਰੀ ਵਿੱਚ ਅਚਾਨਕ ਮੌਤ ਹੋ ਗਈ।
ਮਾਰਚ ਮਹੀਨੇ ਵਿੱਚ ਕੈਨੇਡਾ ਗਿਆ ਇਹ ਨੌਜਵਾਨ ਸਰੀ ਦੇ ਡਰਾਈਵਿੰਗ ਸਕੂਲ ਵਿੱਚ ਟਰੇਨਿੰਗ ਲੈ ਰਿਹਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਪੁੱਤ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ’ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਜਾ ਕੇ ਉਸ ਨੇ ਦਮ ਤੋੜ ਦਿੱਤਾ।
ਪਰਿਵਾਰਕ ਮੈਂਬਰਾਂ ਨੇ ਸਰਕਾਰਾਂ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਜੇਕਰ ਭਾਰਤ ਵਿੱਚ ਹੀ ਕੰਮਕਾਰ ਤੇ ਨੌਕਰੀਆਂ ਹੋਣ ਤਾਂ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਲੋੜ ਹੀ ਨਾ ਪਵੇ। ਹਰਭੇਜ ਸਿੰਘ ਦੇ ਪਿਤਾ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮ੍ਰਿਤਕ ਦੇਹ ਖਡੂਰ ਸਾਹਿਬ ਭੇਜਣ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੇ ਹੱਥੀਂ ਆਪਣੇ ਪੁੱਤ ਦਾ ਸਸਕਾਰ ਕਰ ਸਕਣ।