ਬਰੈਂਪਟਨ ’ਚ ਪੰਜਾਬੀ ਡਰਾਈਵਰ ਗ੍ਰਿਫ਼ਤਾਰ
ਬਰੈਂਪਟਨ, (ਹਮਦਰਦ ਨਿਊਜ਼ ਸਰਵਿਸ) : ਬਰੈਂਪਟਨ ਵਿੱਚ ਪੁਲਿਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਦੋਸ਼ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਪਛਾਣ 22 ਸਾਲ ਦੇ ਗੁਰਵੀਰ ਬੈਂਸ ਵਜੋਂ ਹੋਈ। ਉਸ ’ਤੇ ਦੋਸ਼ ਹੈ ਕਿ ਇੱਕ ਤਾਂ ਉਹ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ ਤੇ ਦੂਜਾ ਉਸ ਨੇ ਇੱਕ ਹੋਰ […]
By : Editor Editor
ਬਰੈਂਪਟਨ, (ਹਮਦਰਦ ਨਿਊਜ਼ ਸਰਵਿਸ) : ਬਰੈਂਪਟਨ ਵਿੱਚ ਪੁਲਿਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਦੋਸ਼ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਪਛਾਣ 22 ਸਾਲ ਦੇ ਗੁਰਵੀਰ ਬੈਂਸ ਵਜੋਂ ਹੋਈ। ਉਸ ’ਤੇ ਦੋਸ਼ ਹੈ ਕਿ ਇੱਕ ਤਾਂ ਉਹ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ ਤੇ ਦੂਜਾ ਉਸ ਨੇ ਇੱਕ ਹੋਰ ਗੱਡੀ ਨੂੰ ਟੱਕਰ ਵੀ ਮਾਰ ਦਿੱਤੀ। ਇਸ ਘਟਨਾ ਦੌਰਾਨ ਇੱਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਘਟਨਾ ਬੀਤੀ ਦਿਨੀਂ ਰਾਤ ਨੂੰ ਲਗਭਗ 2 ਵਜੇ ਬਰੈਂਪਟਨ ਦੇ ਵਾਰਡ 10 ਵਿੱਚ ਕੈਸਲ ਓਕ ਕਰੌਸਿੰਗ ਅਤੇ ਬੈਲਚੇਜ਼ ਨੇੜੇ ਵਾਪਰੀ। ਇਸ ਦੌਰਾਨ ਇੱਕ ਡਰਾਈਵਰ ਨੇ ਆਪਣੀ ਗੱਡੀ ਨਾਲ ਦੂਜੀ ਗੱਡੀ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਪੁਲਿਸ ਨੇ ਤੇਜ਼ੀ ਨਾਲ ਪਿੱਛਾ ਕਰਦੇ ਹੋਏ ਉਸ ਨੂੰ ਫੜ ਲਿਆ, ਜਿਸ ਦੀ ਪਛਾਣ 22 ਸਾਲ ਦੇ ਗੁਰਵੀਰ ਬੈਂਸ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੀ ਟੱਕਰ ਕਾਰਨ ਜ਼ਖਮੀ ਹੋਏ ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਉਸ ’ਤੇ ਇੱਕ ਹੋਰ ਗੱਡੀ ਨੂੰ ਟੱਕਰ ਮਾਰਨ ਦੇ ਦੋਸ਼ ਵੀ ਲੱਗ ਰਹੇ ਹਨ। ਹਾਲਾਂਕਿ ਪੁਲਿਸ ਨੇ ਉਸ ’ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਤੇ ਹੋਰਾਂ ਦੀ ਜਾਨ ਖਤਰੇ ਵਿੱਚ ਪਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ। ਉਸ ਨੂੰ 13 ਨਵੰਬਰ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਕਿ ਸੜਕ ਹਾਦਸੇ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਨੇ, ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਡਰਾਈਵਰਾਂ ਨੂੰ ਅਪੀਲ ਹੈ ਕਿ ਉਹ ਕੋਈ ਵੀ ਨਸ਼ਾ ਕਰਕੇ ਡਰਾਈਵਿੰਗ ਨਾ ਕਰਨ। ਡਰਾਈਵਰੀ ਕਰਦੇ ਸਮੇਂ ਸਾਰੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਤੇਜ਼ ਰਫ਼ਤਾਰ ਵੀ ਹਾਦਸੇ ਦਾ ਵੱਡਾ ਕਾਰਨ ਬਣਦੀ ਹੈ। ਇਸ ਲਈ ਗੱਡੀ ਹੌਲੀ ਤੇ ਪੂਰੇ ਧਿਆਨ ਨਾਲ ਚਲਾਉਣੀ ਚਾਹੀਦੀ ਹੈ। ਇਨ੍ਹਾਂ ਗੱਲਾਂ ਦਾ ਧਿਆਨ ਰੱਖ ਕੇ ਡਰਾਈਵਿੰਗ ਕਰਨ ਨਾਲ ਅਜਾਈਂ ਜਾ ਰਹੀ ਬਹੁਤ ਸਾਰੇ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।