ਕੈਨੇਡਾ ’ਚ ਫਿਰ ਸੰਘਰਸ਼ ਦੇ ਰਾਹ ਤੁਰੇ ਪੰਜਾਬੀ ਵਿਦਿਆਰਥੀ
ਨੌਰਥ ਬੇਅ, 6 ਸਤੰਬਰ (ਦਲਜੀਤ ਕੌਰ/ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਵਿੱਚ ਇੱਕ ਵਾਰ ਫਿਰ ਪੰਜਾਬੀਆਂ ਸਣੇ ਵੱਡੀ ਗਿਣਤੀ ਕੌਮਾਂਤਰੀ ਵਿਦਿਆਰਥੀ ਸੰਘਰਸ਼ ਦੇ ਰਾਹ ਤੁਰ ਪਏ ਨੇ। ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਕਰਵਾਉਣ ਦੇ ਵਾਅਦੇ ਤੋਂ ਭੱਜਣ ਕਾਰਨ ਨੌਰਥ ਬੇਅ ਦੇ ਵਿਦਿਆਰਥੀਆਂ ਨੇ ਪੱਕਾ ਮੋਰਚਾ ਲਾ ਦਿੱਤਾ ਹੈ। ਕੈਨੇਡਾ ਦੇ ਨੌਰਥ ਬੇਅ ਸ਼ਹਿਰ ਦੇ ਕੈਨਾਡੋਰ ਕਾਲਜ ਅਤੇ […]
By : Editor (BS)
ਨੌਰਥ ਬੇਅ, 6 ਸਤੰਬਰ (ਦਲਜੀਤ ਕੌਰ/ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਵਿੱਚ ਇੱਕ ਵਾਰ ਫਿਰ ਪੰਜਾਬੀਆਂ ਸਣੇ ਵੱਡੀ ਗਿਣਤੀ ਕੌਮਾਂਤਰੀ ਵਿਦਿਆਰਥੀ ਸੰਘਰਸ਼ ਦੇ ਰਾਹ ਤੁਰ ਪਏ ਨੇ। ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਕਰਵਾਉਣ ਦੇ ਵਾਅਦੇ ਤੋਂ ਭੱਜਣ ਕਾਰਨ ਨੌਰਥ ਬੇਅ ਦੇ ਵਿਦਿਆਰਥੀਆਂ ਨੇ ਪੱਕਾ ਮੋਰਚਾ ਲਾ ਦਿੱਤਾ ਹੈ।
ਕੈਨੇਡਾ ਦੇ ਨੌਰਥ ਬੇਅ ਸ਼ਹਿਰ ਦੇ ਕੈਨਾਡੋਰ ਕਾਲਜ ਅਤੇ ਨਿਪਸਿੰਗ ਯੂਨੀਵਰਸਿਟੀ ਦੇ ਸੈਂਕੜੇ ਅੰਤਰਰਾਸ਼ਟਰੀ ਵਿਦਿਆਰਥੀ (ਸਤੰਬਰ ਇਨਟੇਕ ਦੇ 3500 ਵਿਦਿਆਰਥੀ) ਨੌਰਥ ਬੇਅ ਦੇ ਕੈਨਾਡੋਰ ਕਾਲਜ ਅਤੇ ਨਿਪਸਿੰਗ ਯੂਨੀਵਰਸਿਟੀ ਪੜ੍ਹਨ ਆਏ। ਯੂਨੀਵਰਸਿਟੀ ਨੇ ਈਮੇਲ ਰਾਹੀਂ ਵਿਦਿਆਰਥੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਰਿਹਾਇਸ਼ ਮੁਹੱਈਆ ਕਰਵਾਉਣਗੇ, ਪਰ ਇੱਥੇ ਆਉਣ ਤੇ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਸਾਰੇ ਕਮਰੇ ਪਹਿਲਾਂ ਹੀ ਭਰ ਚੁੱਕੇ ਹਨ।
ਵਿਦਿਆਰਥੀ ਮੋਟਲਾਂ ਵਿੱਚ 140 ਡਾਲਰ ਤੋਂ ਲੈ ਕੇ 200 ਡਾਲਰ ਤੱਕ ਇੱਕ ਰਾਤ ਦਾ ਕਿਰਾਇਆ ਭਰਨ ਲਈ ਮਜਬੂਰ ਹਨ। ਇਹ ਰਿਹਾਇਸ਼ ਵੀ ਆਰਜ਼ੀ ਹੈ। ਜਿਹੜੇ ਵਿਦਿਆਰਥੀ ਬਰੈਂਪਟਨ ਤੋਂ ਟੈਕਸੀਆਂ ਰਾਹੀਂ ਰੋਜ਼ਾਨਾ ਆ ਜਾ ਰਹੇ ਹਨ ਉਹ ਪ੍ਰਤੀ ਵਿਅਕਤੀ 120 ਡਾਲਰ ਤੋਂ ਲੈ ਕੇ 140 ਡਾਲਰ ਤੱਕ ਭਾੜਾ ਦੇ ਰਹੇ ਹਨ।
ਅੱਜ ‘ਮੌਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਵੱਲੋਂ 100 ਦੇ ਕਰੀਬ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਮਸਲੇ ਸੁਣੇ ਅਤੇ ਵਿਚਾਰੇ ਗਏ।