ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ […]
By : Editor Editor
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।
ਕਸਟਮਜ਼ ਅਫਸਰਾਂ ਵੱਲੋਂ 87 ਲੱਖ ਡਾਲਰ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ
7 ਫਰਵਰੀ ਨੂੰ ਅਦਾਲਤ ਵਿਚ ਪੇਸ਼ੀ ਦੌਰਾਨ ਰਿਚਰਡਸਨ ਨੇ ਦੱਸਿਆ ਕਿ ਟਰੱਕ ਵਿਚ ਬੁਨਿਆਦੀ ਤੌਰ ’ਤੇ ਖੇਤੀ ਵਾਲਾ ਸਮਾਨ ਲੱਦਿਆ ਹੋਇਆ ਸੀ ਪਰ ਟਰੇਲਰ ’ਤੇ ਲੱਗੀ ਸੀਲ ਉਪਰ ਕੈਨੇਡੀਅਨ ਹੈਲਥ ਐਂਡ ਬਿਊਟੀ ਕੇਅਰ ਕੰਪਨੀ ਦਾ ਟੈਗ ਨਜ਼ਰ ਆਇਆ। ਗਗਨਦੀਪ ਸਿੰਘ ਵਿਰੁੱਧ ਪਾਬੰਦੀਸ਼ੁਦਾ ਪਦਾਰਥ ਦੀ ਤਸਕਰੀ ਦੇ ਦੋਸ਼ ਆਇਦ ਕੀਤੇ ਗਏ ਹਨ ਅਤੇ ਫਿਲਹਾਲ ਕੋਈ ਵੀ ਦੋਸ਼ ਅਦਾਲਤ ਵਿਚ ਸਾਬਤ ਨਹੀਂ ਕੀਤਾ ਗਿਆ।
ਮਹਾਰਾਸ਼ਟਰ ਸਰਕਾਰ ਖਿਲਾਫ SGPC ਦਾ ਧਰਨਾ
ਨਾਂਦੇੜ : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨਾਂਦੇੜ ਸੋਧ ਕਾਨੂੰਨ ਵਿਰੁੱਧ ਮਹਾਰਾਸ਼ਟਰ ਸਰਕਾਰ ਖਿਲਾਫ ਡਟ ਕੇ ਖੜ੍ਹੀ ਹੈ। ਨਾਂਦੇੜ ਦੇ ਗੁਰਦੁਆਰੇ ਤੋਂ ਰੋਸ ਮਾਰਚ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚ ਚੁੱਕੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚ ਗਏ ਹਨ।
ਇਹ ਰੋਸ ਮਾਰਚ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ।