Begin typing your search above and press return to search.

ਹਿਮਾਚਲ ਦੇ ਧਰਮਸ਼ਾਲਾ ਵਿਚ ਪੰਜਾਬੀ ਨੌਜਵਾਨ ਦੀ ਕੁੱਟਮਾਰ, ਮੌਤ

ਧਰਮਸ਼ਾਲਾ, 22 ਮਾਰਚ, ਨਿਰਮਲ : ਹਿਮਾਚਲ ਦੇ ਧਰਮਸ਼ਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਹਰੀ ਹੈ ਜਿੱਥੇ ਕਿ ਪੰਜਾਬੀ ਨੌਜਵਾਨ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਦੇ ਚਲੀਏ ਕਿ ਫਗਵਾੜਾ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਚਾਹ ਦੀ ਦੁਕਾਨ ਤੇ ਸ਼ਰਾਬ ਪੀਣ ਨੂੰ ਲੈਕੇ ਝਗੜਾ ਸ਼ੁਰੂ ਹੋਇਆ ਜਿਸ […]

Punjabi youth beaten to death in Himachals Dharamshala
X

Editor EditorBy : Editor Editor

  |  22 March 2024 4:01 AM IST

  • whatsapp
  • Telegram


ਧਰਮਸ਼ਾਲਾ, 22 ਮਾਰਚ, ਨਿਰਮਲ : ਹਿਮਾਚਲ ਦੇ ਧਰਮਸ਼ਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਹਰੀ ਹੈ ਜਿੱਥੇ ਕਿ ਪੰਜਾਬੀ ਨੌਜਵਾਨ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਦੇ ਚਲੀਏ ਕਿ ਫਗਵਾੜਾ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਚਾਹ ਦੀ ਦੁਕਾਨ ਤੇ ਸ਼ਰਾਬ ਪੀਣ ਨੂੰ ਲੈਕੇ ਝਗੜਾ ਸ਼ੁਰੂ ਹੋਇਆ ਜਿਸ ਤੋਂ ਬਾਅਦ ਨਵਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਿੰਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ

ਮ੍ਰਿਤਕ ਨਵਦੀਪ ਗੁਰੂਤੇਗ ਬਹਾਦਰ ਨਗਰ ਟਿਬੀ ਫਗਵਾੜਾ ਦਾ ਰਹਿਣ ਵਾਲਾ ਸੀ । ਮ੍ਰਿਤਕ ਦੇ ਦੋਸਤ ਸੰਜੀਵ ਨੇ ਦੱਸਿਆ ਕਿ ਉਹ ਅਤੇ ਉਸ ਦੇ ਤਿੰਨ ਸਾਥੀ ਧਰਮਸ਼ਾਲਾ ਘੁੰਮ ਰਹੇ ਸਨ । ਵੀਰਵਾਰ ਦੀ ਸਵੇਰ ਜਦੋਂ ਉਹ ਭਾਗਸੁਨਾਗ ਘੁੰਮਣ ਗਏ ਤਾਂ ਪਾਰਕਿੰਗ ਦੇ ਨਜ਼ਦੀਕ ਉਹ ਖਾਣਾ ਖਾਣ ਦੇ ਲਈ ਗਏ ਤਾਂ ਰੈਸਟੋਰੈਂਟ ਵਿੱਚ ਮੌਜੂਦ ਮੁੰਡੇ ਨੇ ਕਿਹਾ ਤੁਸੀਂ ਸ਼ਰਾਬ ਨਹੀਂ ਪੀ ਸਕਦੇ ਹੋ । ਨਵਦੀਪ ਨੇ ਕਿਹਾ ਅਸੀਂ ਸ਼ਰਾਬ ਨਹੀਂ ਪੀਣੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋ ਦੋਸਤਾਂ ਨੇ ਰੈਸਟੋਰੈਂਟ ਵਿੱਚ ਖਾਣਾ ਵੀ ਨਹੀਂ ਖਾਇਆ । ਇਸੇ ਗੱਲ ਨੂੰ ਲੈਕੇ ਰੈਸਟੋਰੈਂਟ ਵਿੱਚ ਮੌਜੂਦ ਨੌਜਵਾਨ ਨੇ 33 ਸਾਲ ਦੇ ਨਵਦੀਪ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।

ਵੇਖਦੇ ਹੀ ਵੇਖਦੇ 10 ਤੋਂ 15 ਮੁੰਡੇ ਹੋਰ ਆ ਗਏ ਅਤੇ ਚਾਰੋ ਦੋਸਤਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। ਇਸੇ ਵਿਚਾਲੇ ਨਵਦੀਪ ਜ਼ਮੀਨ ਤੇ ਡਿੱਗ ਗਿਆ। ਜਿਸ ਦੇ ਸਿਰ ਤੋਂ ਖੂਨ ਆ ਰਿਹਾ ਸੀ । ਕਿਸੇ ਤਰ੍ਹਾਂ ਨਵਦੀਪ ਨੂੰ ਗੱਡੀ ਵਿੱਚ ਪਾ ਕੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਦਿੱਤਾ।

ਨਵਦੀਪ ਦੇ ਘਰ 7 ਮੈਂਬਰ ਹਨ,ਉਹ ਘਰ ਵਿੱਚ ਇਕੱਲਾ ਕਮਾਉਣ ਵਾਲਾ ਸੀ । ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ,ਉਸ ਦਾ ਇੱਕ ਸਾਲ ਦਾ ਪੁੱਤਰ ਸੀ । ਫਿਲਹਾਲ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਵਾਰਦਾਤ ਵਿੱਚ ਹਥਿਆਰ ਦੀ ਵਰਤੋਂ ਹੋਈ ਜਾਂ ਨਹੀਂ। ਪੁਲਿਸ ਨੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।

ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਦੱਸਦੇ ਚਲੀਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ’ਚ 7ਵੇਂ ਗੇੜ ਦੀ ਵੋਟਿੰਗ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸੂਬੇ ’ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਅਤੇ ਕਿਸਾਨ ਆਖਰੀ ਪੜਾਅ ਦੀਆਂ ਚੋਣਾਂ ਨੂੰ ਸਾਜ਼ਿਸ਼ ਕਰਾਰ ਦੇ ਰਹੇ ਹਨ।

ਉਨ੍ਹਾਂ ਦਾ ਤਰਕ ਹੈ ਕਿ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਉਸ ਸਮੇਂ ਕਿਸਾਨ ਆਪਣੇ ਕੰਮ ਵਿੱਚ ਰੁੱਝੇ ਹੋਣਗੇ। ਇਸ ਕਾਰਨ ਵੋਟਿੰਗ ਪ੍ਰਤੀਸ਼ਤ ਵਿੱਚ ਗਿਰਾਵਟ ਆਵੇਗੀ। ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਵੀ ਕੀਤੀ ਹੈ ਤਾਂ ਜੋ ਇਹ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ। ਨਾਲ ਹੀ ਕਿਸੇ ਇੱਕ ਧਿਰ ਨੂੰ ਇਸ ਦਾ ਲਾਭ ਨਹੀਂ ਮਿਲਣਾ ਚਾਹੀਦਾ।

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੀ ਇੱਕੋ ਇੱਕ ਨਕਦੀ ਫਸਲ ਝੋਨਾ ਹੈ। ਅਜਿਹੇ ’ਚ ਜਦੋਂ ਚੋਣਾਂ ਦੀ ਤਰੀਕ ਤੈਅ ਹੋ ਗਈ ਹੈ ਤਾਂ ਪੰਜਾਬ ਦੇ 70 ਫੀਸਦੀ ਕਿਸਾਨ ਅਤੇ ਖੇਤ ਮਜ਼ਦੂਰ ਆਪਣੇ ਖੇਤਾਂ ’ਚ ਰੁਝ ਜਾਣਗੇ। ਇਹ ਸਭ ਇੱਕ ਸਾਜਿਸ਼ ਤਹਿਤ ਕੀਤਾ ਗਿਆ ਹੈ।

ਪੰਜਾਬ ਵਿੱਚ ਝੋਨੇ ਦਾ ਸੀਜ਼ਨ ਮਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋ ਕੇ ਜੁਲਾਈ ਦੇ ਦੂਜੇ ਹਫ਼ਤੇ ਤੱਕ ਚੱਲਦਾ ਹੈ। ਕਿਸਾਨ 1 ਜੂਨ ਨੂੰ ਆਪਣੇ ਖੇਤਾਂ ਵਿੱਚ ਹੋਣਗੇ। ਇਸ ਕਾਰਨ ਚਾਰ ਤੋਂ ਪੰਜ ਫੀਸਦੀ ਕਿਸਾਨ ਆਪਣੀ ਵੋਟ ਘੱਟ ਕਰਨਗੇ। ਇਸ ਦਾ ਫਾਇਦਾ ਇੱਕ ਧਿਰ ਨੂੰ ਹੋਵੇਗਾ। ਇਸ ਦੇ ਨਾਲ ਹੀ ਉਸ ਪਾਰਟੀ ਦੇ ਆਗੂ ਵੀ ਸਾਰੇ ਸੂਬਿਆਂ ਦਾ ਦੌਰਾ ਕਰਕੇ ਇੱਥੇ ਆਉਣਗੇ। ਅਜਿਹੇ ’ਚ ਉਹ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਗੇ। ਕਿਸਾਨ ਨੇਤਾ ਪੰਧੇਰ ਦਾ ਕਹਿਣਾ ਹੈ ਕਿ ਜੂਨ ਮਹੀਨੇ ਵਿਚ ਸਾਰੇ ਕਿਸਾਨ ਅਪਣੇ ਕੰਮਾਂਕਾਰਾਂ ਵਿਚ ਰੁੱਝ ਜਾਣਗੇ।

Next Story
ਤਾਜ਼ਾ ਖਬਰਾਂ
Share it