ਅਮਰੀਕਾ ਵਿਚ ਪੰਜਾਬੀ ਨੌਜਵਾਨ ਸੜ ਕੇ ਮਰਿਆ
ਟਾਂਡਾ ਉੜਮੁੜ, 16 ਮਾਰਚ, ਨਿਰਮਲ : ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਘਰ ਵਿਚ ਅੱਗ ਲੱਗਣ ਕਾਰਨ ਸੜ ਕੇ ਮੌਤ ਹੋ ਗਈ। ਦੱਸਦੇ ਚਲੀਏ ਕਿ ਟਾਂਡਾ ਉੜਮੁੜ ਦੇ ਪਿੰਡ ਜਹੂਰ ਦੇ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿਚ ਘਰ ਵਿਚ ਅੱਗ ਲੱਗਣ ਕਾਰਨ ਮੌਤ ਹੋ ਗਈ।ਇਸ ਦੀ ਜਾਣਕਾਰੀ ਹੁਣ ਇੱਥੇ ਰਹਿ ਰਹੇ ਉਨ੍ਹਾਂ ਦੇ ਪਰਵਾਰ ਨੂੰ […]
By : Editor Editor
ਟਾਂਡਾ ਉੜਮੁੜ, 16 ਮਾਰਚ, ਨਿਰਮਲ : ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਘਰ ਵਿਚ ਅੱਗ ਲੱਗਣ ਕਾਰਨ ਸੜ ਕੇ ਮੌਤ ਹੋ ਗਈ। ਦੱਸਦੇ ਚਲੀਏ ਕਿ ਟਾਂਡਾ ਉੜਮੁੜ ਦੇ ਪਿੰਡ ਜਹੂਰ ਦੇ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿਚ ਘਰ ਵਿਚ ਅੱਗ ਲੱਗਣ ਕਾਰਨ ਮੌਤ ਹੋ ਗਈ।
ਇਸ ਦੀ ਜਾਣਕਾਰੀ ਹੁਣ ਇੱਥੇ ਰਹਿ ਰਹੇ ਉਨ੍ਹਾਂ ਦੇ ਪਰਵਾਰ ਨੂੰ ਮਿਲੀ ਹੈ। ਮ੍ਰਿਤਕ ਦੀ ਪਛਾਣ ਰਣਜੋਤ ਸਿੰਘ ਪੁੱਤਰ ਸ਼ਹੀਦ ਗੰਨਰ ਅਵਤਾਰ ਸਿੰਘ ਦੇ ਰੂਪ ਵਿਚ ਹੋਈ ਹੈ। ਜੋ ਕਰੀਬ 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਹੁਣ ਇੱਥੇ ਟੈਕਸੀ ਚਲਾਉਂਦਾ ਸੀ। ਘਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਇਸ ਅਣਹੋਣੀ ਦੀ ਸੂਚਨਾ ਅੱਜ ਮਿਲੀ। ਕੁਝ ਦਿਨ ਪਹਿਲਾਂ ਜਿਸ ਘਰ ਵਿਚ ਉਨ੍ਹਾਂ ਦਾ ਬੇਟਾ ਰਹਿੰਦਾ ਸੀ। ਉਸ ਵਿਚ ਅਚਾਨਕ ਅੱਗ ਲੱਗ ਗਈ ਅਤੇ ਇਸ ਹਾਦਸੇ ਦੌਰਾਨ ਰਣਜੋਤ ਸਿੰਘ ਅਤੇ ਉਨ੍ਹਾਂ ਦੇ ਇੱਕ ਹੋਰ ਸਾਥੀ ਦੀ ਵੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਇਹ ਹਾਦਸਾ ਕਿਹੜੇ ਹਾਲਾਤਾਂ ਵਿਚ ਹੋਇਆ। ਇਸ ਦੇ ਬਾਰੇ ਵਿਚ ਉਨ੍ਹਾਂ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।
ਇਹ ਖ਼ਬਰ ਵੀ ਪੜ੍ਹੋ
ਪਤਨੀ ਨੇ ਅਪਣੇ ਹੀ ਪਤੀ ਨੂੰ ਪੇ੍ਰਮੀ ਹੱਥੋਂ ਮਰਵਾ ਦਿੱਤਾ। ਦੱਸਦੇ ਚਲੀਏ ਕਿ ਲੁਧਿਆਣਾ ਦੇ ਕਿਲਾ ਰਾਏਪੁਰ ਨੇੜੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਸਿਰ ਅਤੇ ਚਿਹਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਕਈ ਨਿਸ਼ਾਨ ਮਿਲੇ ਹਨ। ਉਸ ਦੀ ਲਾਸ਼ ਪਿੰਡ ਸੀਲੋਂ ਕਲਾਂ ਰੋਡ ’ਤੇ ਨਹਿਰ ਦੇ ਪੁਲ ਖਾਨਪੁਰ ਕੋਲ ਪਈ ਮਿਲੀ। ਮ੍ਰਿਤਕ ਦਾ ਨਾਂ ਹਰਜੀਤ ਸਿੰਘ ਹੈ। ਪੁਲਸ ਮੁਤਾਬਕ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ।
ਥਾਣਾ ਡੇਹਲੋਂ ਵਿਖੇ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਹਰਜੀਤ ਸਿੰਘ ਦੇ ਭਰਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਹਰਜੀਤ ਸਿੰਘ ਆਪਣੇ ਪਰਿਵਾਰ ਸਮੇਤ ਉਸ ਕੋਲ ਰਹਿੰਦਾ ਹੈ। ਉਸ ਦਾ ਇੱਕ ਦੋਸਤ ਸਾਜਿਦ ਆਲਮ ਬੰਗਾਲ ਦਾ ਰਹਿਣ ਵਾਲਾ ਹੈ। ਉਹ ਆਪਣੇ ਭਰਾ ਹਰਜੀਤ ਸਿੰਘ ਨਾਲ ਇੱਟਾਂ ਦੇ ਭੱਠੇ ’ਤੇ ਕੰਮ ਕਰਦਾ ਸੀ। ਉਹ ਇੱਕ ਥਾਂ ’ਤੇ ਇਕੱਠੇ ਕੰਮ ਕਰਦੇ ਹਨ।
ਉਸ ਨੇ ਪੁਲਸ ਨੂੰ ਦੱਸਿਆ ਕਿ ਹਰਜੀਤ ਸਿੰਘ ਦੀ ਪਤਨੀ ਹਰਵਿੰਦਰ ਕੌਰ ਦੇ ਕਿਲਾ ਰਾਏਪੁਰ ਵਾਸੀ ਸਾਜਿਦ ਆਲਮ ਨਾਲ ਨਾਜਾਇਜ਼ ਸਬੰਧ ਸਨ। ਇਸ ਬਾਰੇ ਹਰਜੀਤ ਨੂੰ ਪਤਾ ਲੱਗ ਗਿਆ ਸੀ। ਹਰਵਿੰਦਰ ਨੇ ਆਪਣੇ ਪ੍ਰੇਮੀ ਸਾਜਿਦ ਨਾਲ ਮਿਲ ਕੇ ਆਪਣੇ ਪਤੀ ਹਰਜੀਤ ਦਾ ਕਤਲ ਕਰਵਾ ਦਿੱਤਾ।
ਬੀਤੇ ਦਿਨ 14 ਮਾਰਚ ਨੂੰ ਸਵੇਰੇ 9.30 ਵਜੇ ਹਰਜੀਤ ਸਿੰਘ ਦੀ ਲਾਸ਼ ਨਹਿਰ ਦੇ ਪੁਲ ਖਾਨਪੁਰ ਤੋਂ ਪਿੰਡ ਸੀਲੋਂ ਕਲਾਂ ਨੂੰ ਜਾਂਦੀ ਸੜਕ ’ਤੇ ਨਹਿਰ ਦੇ ਕੰਢੇ ਪਈ ਮਿਲੀ ਸੀ। ਆਸ-ਪਾਸ ਦੇ ਲੋਕਾਂ ਨੇ ਰੌਲਾ ਪਾਇਆ। ਇਨ੍ਹਾਂ ਲੋਕਾਂ ਨੇ ਹਰਜੀਤ ਸਿੰਘ ਦੀ ਪਛਾਣ ਕੀਤੀ। ਪਰਿਵਾਰ ਵਾਲੇ ਜਦੋਂ ਮੌਕੇ ’ਤੇ ਪਹੁੰਚੇ ਤਾਂ ਸਾਰੇ ਹੈਰਾਨ ਰਹਿ ਗਏ। ਹਰਜੀਤ ਦੇ ਸਿਰ ਅਤੇ ਚਿਹਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ।
ਡੇਹਲੋਂ ਥਾਣੇ ਦੇ ਇੰਸਪੈਕਟਰ ਰਵਿੰਦਰ ਕੁਮਾਰ ਅਨੁਸਾਰ ਹਰਜੀਤ ਸਿੰਘ ਦੀ ਪਤਨੀ ਹਰਵਿੰਦਰ ਕੌਰ ਉਰਫ ਮਨੀ ਅਤੇ ਉਸ ਦੇ ਪ੍ਰੇਮੀ ਸਾਜਿਦ ਆਲਮ ਨੇ ਯੋਜਨਾ ਤਹਿਤ ਹਰਜੀਤ ਦਾ ਕਤਲ ਕੀਤਾ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਆਈਪੀਸੀ ਦੀ ਧਾਰਾ 302,34, 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।