ਆਸਟ੍ਰੇਲੀਆ ’ਚ ਪੰਜਾਬੀ ਨੌਜਵਾਨ ਦੀ ਮੌਤ

ਆਸਟ੍ਰੇਲੀਆ ’ਚ ਪੰਜਾਬੀ ਨੌਜਵਾਨ ਦੀ ਮੌਤ

Highlights : ਆਸਟ੍ਰੇਲੀਆ ’ਚ ਪੰਜਾਬੀ ਨੌਜਵਾਨ ਦੀ ਮੌਤ
ਭਿਆਨਕ ਸੜਕ ਹਾਦਸੇ ਦੌਰਾਨ ਗਈ ਜਾਨ
ਹਾਦਸੇ ਮਗਰੋਂ ਟਰਾਲੇ ਨੂੰ ਲੱਗੀ ਭਿਆਨਕ ਅੱਗ
ਕਪੂਰਥਲਾ ਦਾ ਰਹਿਣ ਵਾਲਾ ਸੀ ਯਾਦਵਿੰਦਰ ਭੱਟੀ
ਪਿੰਡ ਭਟਨੂਰਾ ਕਲਾਂ ’ਚ ਫੈਲੀ ਸੋਗ ਦੀ ਲਹਿਰ
ਮਾਪਿਆਂ ਦਾ ਰੋ ਰੋ ਕੇ ਹੋਇਆ ਬੁਰਾ ਹਾਲ
ਪਿਓ ਨੂੰ ਉਡੀਕਦੇ ਰਹਿ ਗਏ ਤਿੰਨ ਬੱਚੇ

ਮਿਲਟਨ : ਵਿਦੇਸ਼ ਦੀ ਧਰਤੀ ਆਸਟ੍ਰੇਲੀਆ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਐ, ਜਿੱਥੇ ਕਪੂਰਥਲਾ ਦੇ ਰਹਿਣ ਵਾਲੇ ਇਕ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਟਰਾਲੇ ਨੂੰ ਅੱਗ ਲੱਗ ਗਈ, ਜਿਸ ਕਾਰਨ ਮੌਕੇ ’ਤੇ ਹੀ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਐ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਵਿਚ ਪੈਂਦੇ ਪਿੰਡ ਭਟਨੂਰਾ ਕਲਾਂ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ ਭੱਟੀ ਦੀ ਆਸਟ੍ਰੇਲੀਆ ਵਿਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਯਾਦਵਿੰਦਰ ਟਰਾਲਾ ਲੈਕੇ ਜਾ ਰਿਹਾ ਸੀ ਪਰ ਰਸਤੇ ਵਿਚ ਇਕ ਦੂਜੇ ਨਾਲ ਉਸ ਦੇ ਟਰਾਲੇ ਦੀ ਟੱਕਰ ਹੋ ਗਈ, ਜਿਸ ਕਾਰਨ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ ਅਤੇ ਯਾਦਵਿੰਦਰ ਨੂੰ ਬਚਣ ਦਾ ਮੌਕਾ ਨਹੀਂ ਮਿਲ ਸਕਿਆ।

ਯਾਵਿੰਦਰ ਸਿੰਘ ਆਸਟ੍ਰੇਲੀਆ ’ਚ ਵਿਕਟੋਰੀਆ ਦੇ ਸ਼ਹਿਰ ਮਿਲਟਨ ਵਿਖੇ ਰਹਿੰਦਾ ਸੀ। 40 ਸਾਲਾ ਯਾਦਵਿੰਦਰ ਸਿੰਘ ਰੋਜ਼ੀ ਰੋਟੀ ਕਮਾਉਣ ਲਈ ਆਸਟ੍ਰੇਲੀਆ ਗਿਆ ਸੀ ਪਰ ਕੀ ਪਤਾ ਸੀ ਕਿ ਉਹ ਕਦੇ ਵੀ ਜ਼ਿੰਦਾ ਵਾਪਸ ਨਹੀਂ ਪਰਤ ਸਕੇਗਾ। ਆਪਣੇ ਪੁੱਤਰ ਦੀ ਮੌਤ ਬਾਰੇ ਖ਼ਬਰ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਐ।

ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ, ਜਿਨ੍ਹਾਂ ਵਿਚ ਇਕ ਲੜਕਾ ਅਤੇ ਦੋ ਲੜਕੀਆਂ ਨੇ। ਯਾਦਵਿੰਦਰ ਦੀ ਮੌਤ ਬਾਰੇ ਖ਼ਬਰ ਆਉਣ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…