Begin typing your search above and press return to search.

ਪੁਰਤਗਾਲ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਹੁਸ਼ਿਆਰਪੁਰ, 5 ਫ਼ਰਵਰੀ, ਨਿਰਮਲ : ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕ 24 ਸਾਲਾ ਨੌਜਵਾਨ ਦੀ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਵਜੋਂ ਹੋਈ ਹੈ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ […]

ਪੁਰਤਗਾਲ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
X

Editor EditorBy : Editor Editor

  |  5 Feb 2024 10:06 AM IST

  • whatsapp
  • Telegram


ਹੁਸ਼ਿਆਰਪੁਰ, 5 ਫ਼ਰਵਰੀ, ਨਿਰਮਲ : ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕ 24 ਸਾਲਾ ਨੌਜਵਾਨ ਦੀ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਵਜੋਂ ਹੋਈ ਹੈ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਸ ਨੇ 16 ਮਹੀਨੇ ਪਹਿਲਾਂ ਕਰਜ਼ਾ ਲੈ ਕੇ ਆਪਣੇ ਲੜਕੇ ਨੂੰ ਪੁਰਤਗਾਲ ਭੇਜਿਆ ਸੀ। ਤਾਂ ਜੋ ਘਰ ਦੀ ਆਰਥਿਕ ਹਾਲਤ ਸੁਧਰ ਸਕੇ। ਐਤਵਾਰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ ਹੋਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮੈਂ ਪੁਰਤਗਾਲ ਰਹਿੰਦੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ।ਜਿਸ ਨੇ ਦੱਸਿਆ ਕਿ ਕੰਮ ਖਤਮ ਕਰਕੇ ਪੰਜੇ ਦੋਸਤ ਕਾਰ ’ਚ ਘਰ ਵਾਪਸ ਆ ਰਹੇ ਸਨ। ਕੁਝ ਦੇਰ ਸਫਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ ’ਚ ਪਲਟ ਗਈ। ਜਿਵੇਂ ਹੀ ਉਹ ਸਾਰੇ ਕਾਰ ’ਚੋਂ ਉਤਰੇ। ਪਰ ਤਜਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਕਾਰ ਵਿੱਚੋਂ ਬਾਹਰ ਕੱਢਿਆ।

ਜਦੋਂ ਦੋਸਤਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਤਜਿੰਦਰ ਸਿੰਘ ਨੂੰ ਹੋਸ਼ ਨਾ ਆਇਆ ਤਾਂ ਉਸ ਨੂੰ ਨਜ਼ਦੀਕੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

ਕੇਜਰੀਵਾਲ ਦੇ ਨਾਲ ਆਤਿਸ਼ੀ ਦੇ ਘਰ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ

ਨਵੀਂ ਦਿੱਲੀ : ਦਿੱਲੀ Police ਦੀ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਮੌਜੂਦਾ ਮੰਤਰੀ ਅਤੇ ਸੱਤਾਧਾਰੀ ‘ਆਪ’ ਨੇਤਾ ਆਤਿਸ਼ੀ ਦੇ ਘਰ ਪਹੁੰਚੀ। ਕ੍ਰਾਈਮ ਬ੍ਰਾਂਚ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਟੀਮ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖ਼ਰੀਦਣ ਦੇ ਦੋਸ਼ਾਂ ਬਾਰੇ ਨੋਟਿਸ ਦੇਣ ਲਈ ਆਤਿਸ਼ੀ ਦੇ ਘਰ ਗਈ ਸੀ। ‘ਆਪ’ ਨੇ ਦੋਸ਼ ਲਾਇਆ ਸੀ ਕਿ ਭਾਜਪਾ ਆਪਣੇ ‘ਆਪ੍ਰੇਸ਼ਨ ਲੋਟਸ 2.0’ ਰਾਹੀਂ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ ‘ਆਪ’ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

ਆਤਿਸ਼ੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਭਾਜਪਾ ਨੇ ‘ਆਪ’ ਦੇ ਕਈ ਵਿਧਾਇਕਾਂ ਨੂੰ ਰਿਸ਼ਵਤ ਅਤੇ ਧਮਕੀਆਂ ਦੇ ਕੇ ਉਨ੍ਹਾਂ ਨੂੰ ਆਪਣੇ ਨਾਲ ਲੈਣ ਲਈ ਸੰਪਰਕ ਕੀਤਾ। ‘ਆਪ’ ਨੇਤਾ ਨੇ ਕਿਹਾ, “ਭਾਜਪਾ ਨੇ ‘ਆਪ੍ਰੇਸ਼ਨ ਲੋਟਸ 2.0’ ਸ਼ੁਰੂ ਕੀਤਾ ਹੈ ਅਤੇ ਦਿੱਲੀ ‘ਚ ਲੋਕਤੰਤਰੀ ਤੌਰ ‘ਤੇ ਚੁਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਵੱਲੋਂ ‘ਆਪ’ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Next Story
ਤਾਜ਼ਾ ਖਬਰਾਂ
Share it