ਕੈਨੇਡਾ ’ਚ ਸੜਕ ਹਾਦਸਾ, ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
ਫਰੈਡਰਿਕਟਨ, 4 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਇਕ ਹੋਰ ਪੰਜਾਬੀ ਨੌਜਵਾਨ ਸੜਕ ਹਾਦਸੇ ਦੌਰਾਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। 26 ਸਾਲ ਦਾ ਹਰਵਿੰਦਰ ਸਿੰਘ ਨਿਊ ਬ੍ਰਨਜ਼ਵਿਕ ਦੇ ਫਰੈਡਰਿਕਟਨ ਵਿਖੇ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਸੀ ਅਤੇ ਜਲਦ ਹੀ ਉਸ ਨੂੰ ਪੀ.ਆਰ. ਮਿਲ ਵਾਲੀ ਸੀ। ਕ੍ਰਿਸਮਸ ਤੋਂ ਬਾਅਦ ਆਪਣੇ ਪੁਰਾਣੇ ਦੋਸਤਾਂ ਨੂੰ ਮਿਲਣ ਮੌਂਟਰੀਅਲ […]
By : Editor Editor
ਫਰੈਡਰਿਕਟਨ, 4 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਇਕ ਹੋਰ ਪੰਜਾਬੀ ਨੌਜਵਾਨ ਸੜਕ ਹਾਦਸੇ ਦੌਰਾਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। 26 ਸਾਲ ਦਾ ਹਰਵਿੰਦਰ ਸਿੰਘ ਨਿਊ ਬ੍ਰਨਜ਼ਵਿਕ ਦੇ ਫਰੈਡਰਿਕਟਨ ਵਿਖੇ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਸੀ ਅਤੇ ਜਲਦ ਹੀ ਉਸ ਨੂੰ ਪੀ.ਆਰ. ਮਿਲ ਵਾਲੀ ਸੀ। ਕ੍ਰਿਸਮਸ ਤੋਂ ਬਾਅਦ ਆਪਣੇ ਪੁਰਾਣੇ ਦੋਸਤਾਂ ਨੂੰ ਮਿਲਣ ਮੌਂਟਰੀਅਲ ਗਿਆ ਪਰ ਵਾਪਸੀ ਵੇਲੇ ਹਾਈਵੇਅ 2 ’ਤੇ ਹਾਦਸਾ ਵਾਪਰ ਗਿਆ। ਆਰ.ਸੀ.ਐਮ.ਪੀ. ਨੇ ਦੱਸਿਆ ਕਿ ਹਾਦਸੇ ਵੇਲੇ ਗੱਡੀ ਵਿਚ ਤਿੰਨ ਜਣੇ ਸਵਾਰ ਸਨ ਜਿਨ੍ਹਾਂ ਵਿਚੋਂ ਦੋ ਜਣਿਆਂ ਨੂੰ ਹਸਪਤਾਲ ਲਿਜਾਇਆ ਗਿਆ। ਸੀ.ਬੀ.ਸੀ. ਦੀ ਰਿਪੋਰਟ ਮੁਤਾਬਕ ਤੀਜੇ ਮੁਸਾਫਰ ਬਾਰੇ ਪੁਲਿਸ ਨੇ ਕੋਈ ਜਾਣਕਾਰੀ ਨਾ ਦਿਤੀ ਅਤੇ ਹਾਦਸੇ ਦੇ ਕਾਰਨਾਂ ਬਾਰੇ ਵੀ ਸਪੱਸ਼ਟ ਤੌਰ ’ਤੇ ਕੁਝ ਨਾ ਦੱਸਿਆ।
26 ਸਾਲ ਦੇ ਹਰਵਿੰਦਰ ਸਿੰਘ ਨੂੰ ਜਲਦ ਮਿਲਣੀ ਸੀ ਪੀ.ਆਰ.
ਫਰੈਡਰਿਕਟ ਦੀ ਸਮਿਥ ਸਟ੍ਰੀਟ ਵਿਖੇ ਸਥਿਤ ਪਾਪਾ ਜੌਹਨਜ਼ ਰੈਸਟੋਰੈਂਟ ਦੀ ਮੈਨੇਜਰ ਲਿਲੀ ਹਾਰਡਿੰਗ ਨੇ ਦੱਸਿਆ ਕਿ ਹਰਵਿੰਦਰ ਸਿੰਘ ਇਕ ਖੁਸ਼ਮਿਜ਼ਾਜ ਨੌਜਵਾਨ ਸੀ ਅਤੇ ਉਸ ਨੂੰ ਕਦੇ ਵੀ ਕੰਮ ਤੋਂ ਪਿੱਛੇ ਹਟਦਿਆਂ ਨਹੀਂ ਸੀ ਵੇਖਿਆ। ਕ੍ਰਿਸਮਸ ਮੌਕੇ ਗਾਹਕਾਂ ਦੀ ਲਗਾਤਾਰ ਆਮਦ ਦੌਰਾਨ ਹਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਲਗਾਤਾਰ ਕਈ ਕਈ ਘੰਟੇ ਕੰਮ ਕਰਦੇ ਰਹੇ। ਹਰਵਿੰਦਰ ਸਿੰਘ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਨਾਲ ਸਬੰਧਤ ਸੀ ਜਿਸ ਦੀ ਦੇਹ ਭਾਰਤ ਭੇਜਣ ਲਈ ਰੈਸਟੋਰੈਂਟ ਵੱਲੋਂ ਆਪਣੇ ਪੱਧਰ ’ਤੇ ਫੰਡ ਇਕੱਤਰ ਕੀਤੇ ਜਾ ਰਹੇ ਹਨ। ਲਿਲੀ ਹਾਰਡਿੰਗ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਉਨ੍ਹਾਂ ਦੇ ਕਿਸੇ ਮੁਲਾਜ਼ਮ ਦੀ ਕੰਮ ਦੌਰਾਨ ਮੌਤ ਨਹੀਂ ਹੋਈ ਅਤੇ ਹਰਵਿੰਦਰ ਸਿੰਘ ਬਾਰੇ ਸੁਣ ਕੇ ਸਭਨਾਂ ਨੂੰ ਵੱਡਾ ਝਟਕਾ ਲੱਗਾ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 4 ਜਨਵਰੀ (ਸ਼ਾਹ) : ਨਸ਼ਾ ਤਸਕਰੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਐ, ਜਿਸ ਦੇ ਚਲਦਿਆਂ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਐ। ਖਹਿਰਾ 28 ਸਤੰਬਰ 2023 ਤੋਂ ਜੇਲ੍ਹ ਵਿਚ ਬੰਦ ਨੇ। ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਗਈ।
ਐਨਡੀਪੀਐਸ ਕੇਸ ਵਿਚ ਜੇਲ੍ਹ ਵਿਚ ਬੰਦ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਿਖਿਆ ਕਿ ਇਕ ਪਾਸੇ ਉਸ ਦੇ ਪਿਤਾ ਨੂੰ ਹਾਈਕੋਰਟ ਤੋਂ ਹੁਣੇ ਐਨਡੀਪੀਐਸ ਕੇਸ ਵਿਚ ਜ਼ਮਾਨਤ ਮਿਲੀ ਐ,
ਦੂਜੇ ਪਾਸੇ ਪੰਜਾਬ ਸਰਕਾਰ ਨੇ ਬਦਲਾਖ਼ੋਰੀ ਦੀ ਭਾਵਨਾ ਨਾਲ ਉਨ੍ਹਾਂ ’ਤੇ ਇਕ ਹੋਰ ਕੇਸ ਦਰਜ ਕਰਨ ਦੇ ਆਦੇਸ਼ ਦੇ ਦਿੱਤੇ ਨੇ। ਉਨ੍ਹਾਂ ਨੂੰ ਕਪੂਰਥਲਾ ਵਿਚ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਣਾ ਏ। ਮਹਿਤਾਬ ਨੇ ਲਿਖਿਆ ਕਿ ਮੈਂ ਸਾਫ਼ ਕਹਿਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਦੀਆਂ ਇਨ੍ਹਾਂ ਧਮਕੀਆਂ ਤੋਂ ਉਨ੍ਹਾਂ ਦੇ ਪਿਤਾ ਡਰਨ ਵਾਲੇ ਨਹੀਂ, ਅਸੀਂ ਆਪਣੀ ਲੜਾਈ ਇਵੇਂ ਹੀ ਜਾਰੀ ਰੱਖਾਂਗੇ।
ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾ ਦੇ ਵਿਰੁੱਧ 2015 ਦੇ ਇਕ ਪੁਰਾਣੇ ਡਰੱਗ ਕੇਸ ਵਿਚ ਜਾਂਚ ਚੱਲ ਰਹੀ ਸੀ, ਜਿਸ ਵਿਚ ਡੀਆਈਜੀ ਦੀ ਅਗਵਾਈ ਵਿਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਸੀ। ਇਸ ਸਿਟ ਵਿਚ ਦੋ ਐਸਐਸਪੀ ਵੀ ਸ਼ਾਮਲ ਰਹੇ ਨੇ, ਜਦਕਿ ਸੁਖਪਾਲ ਖਹਿਰਾ ਦਾ ਕਹਿਣਾ ਏ ਕਿ ਇਹ ਇਕ ਝੂਠਾ ਕੇਸ ਸੀ, ਸੁਪਰੀਮ ਕੋਰਟ ਨੇ ਵੀ ਉਨ੍ਹਾਂ ਨੂੰ ਇਸ ਕੇਸ ਵਿਚ ਰਾਹਤ ਦਿੱਤੀ ਐ।