Begin typing your search above and press return to search.

ਆਸਟੇ੍ਰਲੀਆ ਵਿਚ ਕਾਰ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕਪੂਰਥਲਾ, 12 ਦਸੰਬਰ, ਨਿਰਮਲ : ਵਿਦੇਸ਼ਾਂ ਵਿਚ ਕਿਸੇ ਨਾ ਕਿਸੇ ਭਾਰਤੀ ਦੀ ਮੌਤ ਹੋਣ ਦੀ ਖ਼ਬਰ ਰੋਜ਼ਾਨਾ ਹੀ ਸੁਣਨ ਨੂੰ ਮਿਲ ਜਾਂਦੀ ਹੈ। ਇਸੇ ਤਰ੍ਹਾਂ ਆਸਟੇ੍ਰਲੀਆ ਵਿਚ ਪੰਜਾਬੀ ਨੌਜਵਾਨ ਨਾਲ ਮੰਦਭਾਗੀ ਘਟਨਾ ਵਾਪਰ ਗਈ। ਕਪੂਰਥਲਾ ਦੇ ਰਹਿਣ ਵਾਲੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਉਹ ਰੋਜ਼ੀ-ਰੋਟੀ […]

ਆਸਟੇ੍ਰਲੀਆ ਵਿਚ ਕਾਰ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Editor EditorBy : Editor Editor

  |  13 Dec 2023 3:43 AM GMT

  • whatsapp
  • Telegram
  • koo


ਕਪੂਰਥਲਾ, 12 ਦਸੰਬਰ, ਨਿਰਮਲ : ਵਿਦੇਸ਼ਾਂ ਵਿਚ ਕਿਸੇ ਨਾ ਕਿਸੇ ਭਾਰਤੀ ਦੀ ਮੌਤ ਹੋਣ ਦੀ ਖ਼ਬਰ ਰੋਜ਼ਾਨਾ ਹੀ ਸੁਣਨ ਨੂੰ ਮਿਲ ਜਾਂਦੀ ਹੈ। ਇਸੇ ਤਰ੍ਹਾਂ ਆਸਟੇ੍ਰਲੀਆ ਵਿਚ ਪੰਜਾਬੀ ਨੌਜਵਾਨ ਨਾਲ ਮੰਦਭਾਗੀ ਘਟਨਾ ਵਾਪਰ ਗਈ। ਕਪੂਰਥਲਾ ਦੇ ਰਹਿਣ ਵਾਲੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਉਹ ਰੋਜ਼ੀ-ਰੋਟੀ ਕਮਾਉਣ ਲਈ 12 ਸਾਲ ਪਹਿਲਾਂ ਉੱਥੇ ਗਿਆ ਸੀ। ਮ੍ਰਿਤਕ ਦੀ ਪਛਾਣ ਰਮਨਦੀਪ ਘੁੰਮਣ ਵਾਸੀ ਪਟੇਲ ਨਗਰ ਕਲੋਨੀ ਵਜੋਂ ਹੋਈ ਹੈ। ਮ੍ਰਿਤਕ ਰਮਨਦੀਪ ਘੁੰਮਣ ਦੇ ਭਰਾ ਪ੍ਰਭ ਘੁੰਮਣ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਪਿਛਲੇ 12 ਸਾਲਾਂ ਤੋਂ ਆਸਟ੍ਰੇਲੀਆ ਵਿੱਚ ਪੱਕੇ ਤੌਰ ’ਤੇ ਰਹਿ ਰਿਹਾ ਸੀ। ਜਿਸ ਦੀ ਬੀਤੀ ਰਾਤ ਕਾਰ ਹਾਦਸੇ ਵਿਚ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Next Story
ਤਾਜ਼ਾ ਖਬਰਾਂ
Share it