Begin typing your search above and press return to search.

ਦੁਬਈ ਗਿਆ ਪੰਜਾਬੀ ਮੁੰਡਾ ਭਿਆਨਕ ਹਾਦਸੇ ਦਾ ਸ਼ਿਕਾਰ

ਖਡੂਰ ਸਾਹਿਬ : ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਵਿਚ ਪੈਂਦੇ ਪਿੰਡ ਸਰਲੀ ਖ਼ੁਰਦ ਦਾ ਰਹਿਣ ਵਾਲਾ ਨੌਜਵਾਨ ਪਿਛਲੇ ਦਿਨੀਂ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਦੌਰਾਨ ਉਸ ਦੇ ਗੰਭੀਰ ਸੱਟਾਂ ਵੱਜੀਆਂ ਅਤੇ ਉਹ ਹਸਪਤਾਲ ਵਿਚ ਦਾਖ਼ਲ ਹੈ। ਪੀੜਤ ਪਰਿਵਾਰ ਨੇ ਰੋਂਦੇ ਹੋਏ ਦੱਸਿਆ ਕਿ ਕੰਪਨੀ ਨੇ ਵੀ ਉਸ ਦਾ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ […]

punjabi youth in dubai hospital
X

Makhan ShahBy : Makhan Shah

  |  4 March 2024 2:13 PM IST

  • whatsapp
  • Telegram

ਖਡੂਰ ਸਾਹਿਬ : ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਵਿਚ ਪੈਂਦੇ ਪਿੰਡ ਸਰਲੀ ਖ਼ੁਰਦ ਦਾ ਰਹਿਣ ਵਾਲਾ ਨੌਜਵਾਨ ਪਿਛਲੇ ਦਿਨੀਂ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਦੌਰਾਨ ਉਸ ਦੇ ਗੰਭੀਰ ਸੱਟਾਂ ਵੱਜੀਆਂ ਅਤੇ ਉਹ ਹਸਪਤਾਲ ਵਿਚ ਦਾਖ਼ਲ ਹੈ। ਪੀੜਤ ਪਰਿਵਾਰ ਨੇ ਰੋਂਦੇ ਹੋਏ ਦੱਸਿਆ ਕਿ ਕੰਪਨੀ ਨੇ ਵੀ ਉਸ ਦਾ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਚਿੰਤਾ ਸਤਾ ਰਹੀ ਹੈ।

ਜਗਦੀਪ ਸਿੰਘ ਪਿੰਡ ਸਰਲੀ ਖ਼ੁਰਦ ਦਾ ਰਹਿਣ ਵਾਲਾ ਹੈ ਅਤੇ ਪੰਜ ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਿਆ ਸੀ,ਜਿੱਥੇ ਉਸ ਨਾਲ ਹਾਦਸਾ ਵਾਪਰ ਗਿਆ। ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਉਂਦਿਆਂ ਆਖਿਆ ਕਿ ਉਨ੍ਹਾਂ ਦੇ ਬੱਚੇ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ।

Dekho Video : -

ਖਡੂਰ ਸਾਹਿਬ ਤੋਂ ਮਾਨ ਸਿੰਘ ਦੀ ਰਿਪੋਰਟ

ਇਹ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।

ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Next Story
ਤਾਜ਼ਾ ਖਬਰਾਂ
Share it