Canada news ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਹੱਤਿਆ
ਨਿਰਮਲ ਸਰੀ, 25 ਅਪ੍ਰੈਲ (ਰਾਜ ਗੋਗਨਾ)- ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਬੀਤੇ ਦਿਨ ਸਰੀ ਦੇ ਇਕ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਲੰਘੇ ਮੰਗਲਵਾਰ ਦੀ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ’ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਉਸ ਦੀ […]
By : Editor Editor
ਨਿਰਮਲ
ਸਰੀ, 25 ਅਪ੍ਰੈਲ (ਰਾਜ ਗੋਗਨਾ)- ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਬੀਤੇ ਦਿਨ ਸਰੀ ਦੇ ਇਕ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਲੰਘੇ ਮੰਗਲਵਾਰ ਦੀ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ’ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਉਸ ਦੀ ਹੱਤਿਆ ਕਰ ਦੇਣ ਦੇ ਬਾਰੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵ੍ਹਾਈਟ ਰੌਕ, ਬੀਸੀ ਕੈਨੇਡਾ ਦੀ ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਦੀ ਰਾਤ ਨੂੰ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਸ਼ਹਿਰ ਦੇ ਵਾਟਰਫਰੰਟ ਖੇਤਰ ਵਿੱਚ ਗਸ਼ਤ ਵਧਾ ਰਹੇ ਹਨ, ਪੁਲਿਸ ਦਾ ਕਹਿਣਾ ਹੈ ਕਿ ਉਸ ਖੇਤਰ ਦੇ ਵਿੱਚ ਇੱਕ ਬੈਂਚ ’ਤੇ ਬੈਠੇ ਇੱਕ ਹੋਰ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖਮੀ ਕਰਨ ਤੋਂ ਦੋ ਦਿਨ ਬਾਅਦ ਕੁਲਵਿੰਦਰ ਸਿੰਘ ਸੋਹੀ ਦੀ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਨੇ ਘਾਤਕ ਚਾਕੂ ਨਾਲ ਮਾਰੇ ਗਏ ਵਿਅਕਤੀ ਦੀ ਪਛਾਣ ਸਰੀ ਦੇ 27 ਸਾਲਾ ਕੁਲਵਿੰਦਰ ਸੋਹੀ ਵਜੋਂ ਕੀਤੀ ਹੈ। ਵ੍ਹਾਈਟ ਰੌਕ ਆਰਸੀਐਮਪੀ ਦਾ ਕਹਿਣਾ ਹੈ ਕਿ ਉਸ ਨੂੰ ਵ੍ਹਾਈਟ ਰੌਕ ਪੀਅਰ ਦੇ ਪੂਰਬ ਵੱਲ ਕੁਝ ਬਲਾਕਾਂ, ਮਰੀਨ ਡਰਾਈਵ ਦੇ 15400 ਬਲਾਕ ਵਿੱਚ ਰਾਤ 9:30 ਵਜੇ ਦੇ ਆਸ-ਪਾਸ ਚਾਕੂ ਦੇ ਜ਼ਖ਼ਮਾਂ ਤੋਂ ਪੀੜਤ ਵਿਅਕਤੀ ਦੀ ਰਿਪੋਰਟ ਮਿਲੀ ਸੀ।
ਸਟਾਫ ਸਾਰਜੈਂਟ ਰੌਬ ਡਿਕਸਨ ਨੇ ਕਿਹਾ ਕਿ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਡਿਕਸਨ ਨੇ ਕਿਹਾ ਕਿ ਜਦੋਂ ਅਧਿਕਾਰੀ ਰਿਪੋਰਟ ਦੇ ਕੁਝ ਮਿੰਟਾਂ ਦੇ ਅੰਦਰ ਮੌਕੇ ’ਤੇ ਪਹੁੰਚੇ, ਉਹ ਸ਼ੱਕੀ ਨੂੰ ਨਹੀਂ ਲੱਭ ਸਕੇ। ਮ੍ਰਿਤਕ ਵਰਕ ਪਰਮਿਟ ਤੇ ਕੈਨੇਡਾ ਵਿਚ 2018 ਵਿੱਚ ਕੈਨੇਡਾ ਆਇਆ ਸੀ ਅਤੇ ਕੁਝ ਸਮੇਂ ਪਹਿਲੇ ਹੀ ਉਹ ਪੱਕਾ ਹੋਇਆ ਸੀ। ਮ੍ਰਿਤਕ ਕੁਲਵਿੰਦਰ ਸਿੰਘ ਸੋਹੀ ਕੈਨੇਡਾ ਵਿੱਚ ਪਲੰਬਰ ਦਾ ਕੰਮ ਕਰਦਾ ਸੀ। ਮ੍ਰਿਤਕ ਦਾ ਪੰਜਾਬ ਤੋ ਪਿਛੋਕੜ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲੇਵਾਲ ਦੇ ਨਾਲ ਸੀ।
ਇਹ ਵੀ ਪੜ੍ਹੋ
ਸਿਰਸਾ ਵਿੱਚ ਦੇਰ ਰਾਤ ਗਸ਼ਤ ਕਰ ਰਹੇ ਚੌਕੀ ਇੰਚਾਰਜ ਸਮੇਤ ਤਿੰਨ ਪੁਲਸ ਮੁਲਾਜ਼ਮਾਂ ’ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਇਲਜ਼ਾਮ ਹੈ ਕਿ ਇਲਾਕਾ ਚੌਕੀ ਇੰਚਾਰਜ ਨੂੰ ਫੜ ਕੇ ਇੱਕ ਘਰ ਵਿੱਚ ਲਿਜਾ ਕੇ ਬੰਧਕ ਬਣਾ ਲਿਆ ਗਿਆ। ਪੁਲਿਸ ਪਾਰਟੀ ’ਤੇ ਹਮਲਾ ਕਰਨ ਅਤੇ ਬੰਧਕ ਬਣਾਏ ਜਾਣ ਦੀ ਖ਼ਬਰ ਨੇ ਪੁਲਿਸ ਪ੍ਰਸ਼ਾਸਨ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਸ ਫੋਰਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਹਮਲੇ ’ਚ ਜ਼ਖਮੀ ਹੋਏ ਪੁਲਸ ਮੁਲਾਜ਼ਮਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਮਾਮਲੇ ’ਚ ਪੁਲਸ ਨੇ ਨਾਮਜ਼ਦ 13 ਸਮੇਤ 20 ਲੋਕਾਂ ਖਿਲਾਫ ਪਰਚਾ ਦਰਜ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੀਰਤੀ ਨਗਰ ਚੌਕੀ ਦੇ ਇੰਚਾਰਜ ਏਐਸਆਈ ਅਸ਼ੋਕ ਕੁਮਾਰ ਮੰਗਲਵਾਰ ਦੇਰ ਰਾਤ ਆਪਣੀ ਟੀਮ ਨਾਲ ਪੁਲਸ ਵਾਹਨ ਵਿੱਚ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਟੀਮ ਸਿੰਗਾਕਟ ਇਲਾਕੇ ’ਚ ਪਹੁੰਚ ਗਈ। ਇੱਥੇ ਇੱਕ ਘਰ ਦੇ ਬਾਹਰ ਬਿਨਾਂ ਨੰਬਰ ਵਾਲੀ ਬਾਈਕ ਖੜੀ ਮਿਲੀ। ਸਪਨਾ ਨਾਂ ਦੀ ਔਰਤ ਘਰ ਦੇ ਬਾਹਰ ਬੈਠੀ ਸੀ।
ਚੌਕੀ ਇੰਚਾਰਜ ਏਐਸਆਈ ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਜਦੋਂ ਉਹ ਸਪਨਾ ਅਤੇ ਆਸਪਾਸ ਦੇ ਲੋਕਾਂ ਤੋਂ ਬਾਈਕ ਬਾਰੇ ਪੁੱਛਣ ਲੱਗੇ ਤਾਂ ਸਪਨਾ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਬਹੁਤ ਸਾਰੇ ਲੋਕ ਇੱਥੇ ਇਕੱਠੇ ਹੋਣੇ ਸ਼ੁਰੂ ਹੋ ਗਏ। ਚੌਕੀ ਇੰਚਾਰਜ ਦਾ ਕਹਿਣਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਮਝਾਉਂਦੇ ਹੋਏ ਉਨ੍ਹਾਂ ਨੂੰ ਬਾਈਕ ਦੇ ਦਸਤਾਵੇਜ਼ ਚੌਕੀ ’ਤੇ ਪੇਸ਼ ਕਰਨ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਜਦੋਂ ਪੁਲਸ ਟੀਮ ਗੱਡੀ ’ਚ ਬੈਠ ਕੇ ਵਾਪਸ ਜਾਣ ਲੱਗੀ ਤਾਂ ਕਈ ਲੋਕ ਬਾਈਕ ’ਤੇ ਸਵਾਰ ਹੋ ਕੇ ਆ ਗਏ ਅਤੇ ਪੁਲਸ ਦੀ ਗੱਡੀ ਅੱਗੇ ਆਪਣੇ ਬਾਈਕ ਰੱਖ ਕੇ ਰਸਤਾ ਰੋਕ ਦਿੱਤਾ।
ਇਨ੍ਹਾਂ ਵਿਅਕਤੀਆਂ ਵਿੱਚ ਸੁਨੀਲ, ਸੁਰਿੰਦਰ, ਕਪਿਲ, ਅਰਮਾਨ, ਅਕਸ਼ੈ, ਵਿਜੇ, ਬਲਦੇਵ, ਅਵਿਨਾਸ਼, ਗੋਬਿੰਦਾ, ਅਨੀਤਾ ਰਾਣੀ ਪਤਨੀ ਵਿਜੇ, ਸਪਨਾ ਪਤਨੀ ਜਗਮੋਹਨ ਅਤੇ 15-20 ਹੋਰ, ਸਾਰੇ ਵਾਸੀ ਸਿੰਗਾਕਤ ਮੁਹੱਲਾ ਸ਼ਾਮਲ ਸਨ। ਇਸ ਤੋਂ ਬਾਅਦ ਸੁਨੀਲ ਨੇ ਚੌਕੀ ਇੰਚਾਰਜ ਅਸ਼ੋਕ ਕੁਮਾਰ ਨੂੰ ਗਲੇ ਤੋਂ ਫੜ ਕੇ ਕਾਰ ’ਚੋਂ ਬਾਹਰ ਕੱਢਿਆ ਅਤੇ ਕਿਹਾ ਕਿ ਤੇਰੀ ਹਿੰਮਤ ਕਿਵੇਂ ਹੋਈ ਇਲਾਕੇ ’ਚ ਆਉਣ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਚੌਕੀ ਇੰਚਾਰਜ ’ਤੇ ਹਮਲਾ ਕਰ ਦਿੱਤਾ। ਜਦੋਂ ਸਾਥੀ ਪੁਲੀਸ ਮੁਲਾਜ਼ਮ ਚੌਕੀ ਇੰਚਾਰਜ ਨੂੰ ਬਚਾਉਣ ਆਏ ਤਾਂ ਉਨ੍ਹਾਂ ’ਤੇ ਵੀ ਹਮਲਾ ਕਰ ਦਿੱਤਾ ਗਿਆ।