ਕੈਨੇਡਾ ਦੇ ਬਰੈਂਪਟਨ ਵਿਖੇ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਬਰੈਂਪਟਨ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਪਿਛਲੇ ਮਹੀਨੇ ਕਤਲ ਕੀਤੇ 18 ਸਾਲਾ ਨੌਜਵਾਨ ਦੀ ਸ਼ਨਾਖਤ ਨਿਸ਼ਾਨ ਥਿੰਦ ਵਜੋਂ ਕੀਤੀ ਗਈ ਹੈ ਅਤੇ ਪੀਲ ਰੀਜਨਲ ਪੁਲਿਸ ਨੇ ਮਾਮਲੇ ਦੀ ਤਹਿ ਤੱਕ ਜਾਂਦਿਆਂ 18 ਸਾਲ ਦੇ ਹੀ ਪ੍ਰੀਤਪਾਲ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਮੁਤਾਬਕ 16 ਸਾਲ ਦਾ ਮੁੱਖ ਸ਼ੱਕੀ ਹਾਲੇ ਫਰਾਰ ਹੈ […]
By : Editor Editor
ਬਰੈਂਪਟਨ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਪਿਛਲੇ ਮਹੀਨੇ ਕਤਲ ਕੀਤੇ 18 ਸਾਲਾ ਨੌਜਵਾਨ ਦੀ ਸ਼ਨਾਖਤ ਨਿਸ਼ਾਨ ਥਿੰਦ ਵਜੋਂ ਕੀਤੀ ਗਈ ਹੈ ਅਤੇ ਪੀਲ ਰੀਜਨਲ ਪੁਲਿਸ ਨੇ ਮਾਮਲੇ ਦੀ ਤਹਿ ਤੱਕ ਜਾਂਦਿਆਂ 18 ਸਾਲ ਦੇ ਹੀ ਪ੍ਰੀਤਪਾਲ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਮੁਤਾਬਕ 16 ਸਾਲ ਦਾ ਮੁੱਖ ਸ਼ੱਕੀ ਹਾਲੇ ਫਰਾਰ ਹੈ ਅਤੇ ਪ੍ਰੀਤਪਾਲ ਸਿੰਘ ਨੂੰ ਵਾਰਦਾਤ ਵਿਚ ਸਹਾਇਕ ਵਜੋਂ ਸ਼ਾਮਲ ਹੋਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁੱਖ ਸ਼ੱਕੀ ਦੀ ਉਮਰ 18 ਸਾਲ ਤੋਂ ਘੱਟ ਹੋਣ ਕਾਰਨ ਉਸ ਦੀ ਪਛਾਣ ਜਨਤਕ ਨਹੀਂ ਕੀਤੀ ਗਈ।
18 ਸਾਲ ਦੇ ਨਿਸ਼ਾਨ ਥਿੰਦ ਵਜੋਂ ਕੀਤੀ ਗਈ ਸ਼ਨਾਖਤ
ਪੁਲਿਸ ਦੱਸਿਆ ਕਿ 19 ਦਸੰਬਰ ਨੂੰ ਗੋਲੀਆਂ ਲੱਗਣ ਕਾਰਨ ਜ਼ਖਮੀ ਇਕ ਨੌਜਵਾਨ ਦੇ ਹਸਪਤਾਲ ਪੁੱਜਣ ਬਾਰੇ ਇਤਲਾਹ ਮਿਲੀ ਸੀ ਅਤੇ ਫਿਲਹਾਲ ਪਤਾ ਨਹੀਂ ਲੱਗ ਸਕਿਆ ਕਿ ਗੋਲੀਬਾਰੀ ਦੀ ਵਾਰਦਾਤ ਕਿਹੜੇ ਇਲਾਕੇ ਵਿਚ ਵਾਪਰੀ। ਹਸਪਤਾਲ ਪਹੁੰਚਾਏ ਗਏ ਜ਼ਖਮੀ ਨੂੰ ਬਚਾਇਆ ਨਾ ਜਾ ਸਕਿਆ ਅਤੇ ਪੁਲਿਸ ਨੇ ਪੜਤਾਲ ਆਰੰਭ ਦਿਤੀ। ਇਸ ਹਫਤੇ ਦੇ ਸ਼ੁਰੂ ਵਿਚ ਜਾਂਚਕਰਤਾਵਾਂ ਨੇ ਬਰੈਂਪਟਨ ਦੇ ਇਕ ਘਰ ਵਿਚ ਛਾਪਾ ਮਾਰਿਆ ਜਿਥੋਂ ਪ੍ਰੀਤਪਾਲ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ।
ਪੁਲਿਸ ਨੇ 18 ਸਾਲ ਦੇ ਪ੍ਰੀਤਪਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਮੁੱਖ ਸ਼ੱਕੀ ਦੀ ਭਾਲ ਕਰ ਰਹੀ ਪੀਲ ਰੀਜਨਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਡਿਟੈਕਟਿਵਜ਼ ਨਾਲ 905 453 2121 ਐਕਸਟੈਨਸ਼ਨ 3205 ’ਤੇ ਸੰਪਰਕ ਕਰੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਪੀਲ ਕ੍ਰਾਈਮ ਸਟੌਪਰਜ਼ ਨੂੰ 1-800-222 ਟਿਪਸ 8477 ’ਤੇ ਕਾਲ ਕੀਤੀ ਜਾ ਸਕਦੀ ਹੈ।
ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ।
ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਕਮਿਸ਼ਨਰ ਨਗਰ ਨਿਗਮ ਜਲੰਧਰ, ਕਪੂਰਥਲਾ ਅਤੇ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ), ਜਲੰਧਰ ਅਤੇ ਕਪੂਰਥਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ, ਨਕੋਦਰ, ਆਦਮਪੁਰ, ਅਲਾਵਪੁਰ, ਭੋਗਪੁਰ, ਕਰਤਾਰਪੁਰ, ਨੂਰਮਹਿਲ, ਫਿਲੋਰ, ਗੋਰਾਇਆ, ਲੋਹੀਆ ਖਾਸ, ਮਹਿਤਪੁਰ, ਸ਼ਾਹਕੋਟ, ਬਿਲਗਾ, ਸੁਲਤਾਨਪੁਰ ਲੋਧੀ, ਭਲੁੱਥ, ਬੇਗੋਵਾਲ, ਨਡਾਲਾ ਅਤੇ ਢਿਲੱਵਾ ਦੇ ਕਾਰਜ ਸਾਧਕ ਅਫਸਰਾਂ ਪਾਸੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਇਸ ਰੀਵੀਊ ਮੀਟਿੰਗ ਵਿੱਚ ਮੈਂਬਰ ਆਫ ਪਾਰਲੀਮੈਂਟ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੰਤਰੀ ਵੱਲੋਂ ਮੈਂਬਰਾਂ ਦੇ ਹਲਕਿਆਂ ਦੇ ਕਾਰਜਾਂ ਅਤੇ ਫੰਡਾਂ ਬਾਰੇ ਉਹਨਾਂ ਨਾਲ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।