Begin typing your search above and press return to search.

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
X

Dr. Pardeep singhBy : Dr. Pardeep singh

  |  12 July 2024 6:35 PM IST

  • whatsapp
  • Telegram

ਚੰਡੀਗੜ੍ਹ: -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ਦੇ 757, ਹੁਸ਼ਿਆਰਪੁਰ ਦੇ 1356, ਮਲੇਰਕੋਟਲਾ ਦੇ 253, ਮੋਗਾ ਦੇ 817, ਸ੍ਰੀ ਮੁਕਤਸਰ ਸਾਹਿਬ ਦੇ 935, ਸੰਗਰੂਰ ਦੇ 854 ਅਤੇ ਤਰਨਤਾਰਨ ਦੇ 859 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Next Story
ਤਾਜ਼ਾ ਖਬਰਾਂ
Share it