ਸੀਆਈਏ ਸਟਾਫ ਦੇ 4 ਕਰਮਚਾਰੀ ਗ੍ਰਿਫਤਾਰ: ਰਿਸ਼ਵਤ ਲੈ ਕੇ ਨਸ਼ਾ ਤਸਕਰ ਕਰਵਾਇਆ ਫਰਾਰ
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੂਰੇ ਸੂਬੇ ਭਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਏ ਜਾ ਰਹੇ ਹਨ। ਜਿਸ ਨਾਲ ਪੰਜਾਬ ਪੁਲਿਸ ਹੱਥ ਵੱਡੀਆਂ ਕਾਮਯਾਬੀਆਂ ਲੱਗ ਰਹੀਆਂ ਹਨ।

ਫਗਵਾੜਾ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੂਰੇ ਸੂਬੇ ਭਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਏ ਜਾ ਰਹੇ ਹਨ। ਜਿਸ ਨਾਲ ਪੰਜਾਬ ਪੁਲਿਸ ਹੱਥ ਵੱਡੀਆਂ ਕਾਮਯਾਬੀਆਂ ਲੱਗ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਸਪਸ਼ਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਲਈ ਜ਼ੀਰੋ ਟੋਲਰੇੰਸ ਪੋਲੀਸੀ ਹੈ। ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿਸੇ ਵੀ ਅਹੁਦੇ ਤੇ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸੇ ਦੇ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਫਗਵਾੜਾ ਸੀ.ਆਈ.ਏ ਸਟਾਫ ਦੇ ਇੰਚਾਰਜ ਸਮੇਤ 4 ਕਰਮਚਾਰੀ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਡੀ ਆਈ ਜੀ ਨਵੀਨ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੁਝ ਦਿਨ ਪਹਿਲਾ ਸੀਆਈਏ ਸਟਾਫ ਇੰਚਾਰਜ ਵਿਸ਼ਮਨ ਸਿੰਘ, ਏਐੱਸਆਈ ਜਸਵਿੰਦਰ ਸਿੰਘ,ਹੈੱਡ ਕਾਂਸਟੇਬਲ ਜਗਰੂਪ ਸਿੰਘ ਅਤੇ ਨਿਰਮਲ ਸਿੰਘ ਨੇ ਇਕ ਨਸ਼ਾ ਤਸਕਰ ਨੂੰ ਫੜਿਆ ਸੀ ਅਤੇ ਉਸ ਨੂੰ ਫਰਾਰ ਕਰਵਾਉਣ ਵਿੱਚ ਮਦਦ ਕੀਤੀ ਸੀ। ਇਸ ਬਦਲੇ ਓਹਨਾ ਨੇ ਨਸ਼ਾ ਤਸਕਰ ਦੇ ਪਰਿਵਾਰ ਕੋਲੋਂ 2.5 ਲੱਖ ਰੁਪਏ ਰਿਸ਼ਵਤ ਵਜੋਂ ਲਏ ਗਏ। ਜਿਸ ਲਈ ਇਹਨਾਂ 4 ਕਰਮਚਾਰੀਆਂ ਨੂੰ ਕਾਬੂ ਕਰ ਕੇ ਉਹਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਦੌਰਾਨ ਇਹਨਾਂ ਕਰਮਚਾਰੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰ ਕੇ ਇਹਨਾਂ ਦਾ ਰਿਮਾਂਡ ਲਿਆ ਜਾਵੇਗਾ ਅਤੇ ਇਹਨਾਂ ਕੋਲੋਂ ਪੁੱਛਤਾਸ਼ ਕੀਤੀ ਜਾਵੇਗੀ। ਜਿਸ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।