Begin typing your search above and press return to search.

ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ, ਹਰਿਆਣਾ 'ਚ ਹਰ ਪੇਪਰ ਹੁੰਦਾ ਹੈ ਲੀਕ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਬਰਵਾਲਾ ਅਤੇ ਡੱਬਵਾਲੀ ਤੋਂ ਪਰਿਵਰਤਨ ਜਨ ਸੰਵਾਦ ਰੈਲੀ ਦੀ ਸ਼ੁਰੂਆਤ ਕੀਤੀ। ਆਮ ਆਦਮੀ ਪਾਰਟੀ ਅਗਲੇ 15 ਦਿਨਾਂ ਵਿੱਚ ਹਰਿਆਣਾ ਵਿੱਚ 45 ਰੈਲੀਆਂ ਕਰੇਗੀ। ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਵੀ ਮੌਜੂਦ ਸਨ।

ਬਿਨਾਂ ਪੇਪਰ ਲੀਕ ਹੋਏ ਪੰਜਾਬ ਚ 43 ਹਜ਼ਾਰ ਨੌਕਰੀਆਂ ਦਿੱਤੀਆਂ, ਹਰਿਆਣਾ ਚ ਹਰ ਪੇਪਰ ਹੁੰਦਾ ਹੈ ਲੀਕ : ਭਗਵੰਤ ਮਾਨ
X

Dr. Pardeep singhBy : Dr. Pardeep singh

  |  26 July 2024 8:04 PM IST

  • whatsapp
  • Telegram

ਬਰਵਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਬਰਵਾਲਾ ਅਤੇ ਡੱਬਵਾਲੀ ਤੋਂ ਪਰਿਵਰਤਨ ਜਨ ਸੰਵਾਦ ਰੈਲੀ ਦੀ ਸ਼ੁਰੂਆਤ ਕੀਤੀ। ਆਮ ਆਦਮੀ ਪਾਰਟੀ ਅਗਲੇ 15 ਦਿਨਾਂ ਵਿੱਚ ਹਰਿਆਣਾ ਵਿੱਚ 45 ਰੈਲੀਆਂ ਕਰੇਗੀ। ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਵੀ ਮੌਜੂਦ ਸਨ। ਪਰਿਵਰਤਨ ਜਨਸੰਵਾਦ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਤੁਹਾਡੇ ਘਰ ਤੋਂ ਚੱਲਿਆ ਹਰ ਕਦਮ ਸਾਡੇ ਸਿਰ ਮੱਥੇ ਹੈ।

ਉਨ੍ਹਾਂ ਕਿਹਾ ਕਿ ਤੁਹਾਡਾ ਇੰਨੀ ਵੱਡੀ ਗਿਣਤੀ ਵਿੱਚ ਆਉਣਾ ਇਸ ਗੱਲ ਦਾ ਸੰਕੇਤ ਹੈ ਕਿ ਤੁਸੀਂ ਅੱਜ ਹਰਿਆਣਾ ਵਿੱਚ ਨਵੀਂ ਕਹਾਣੀ ਲਿਖਣਾ ਚਾਹੁੰਦੇ ਹੋ। ਇਨ੍ਹਾਂ ਨੂੰ ਰਾਜ ਕਰਦਿਆਂ ਅਣਗਿਣਤ ਸਾਲ ਹੋ ਗਏ ਹਨ, ਲੋਕਾਂ ਨੇ ਹਰ ਪਾਰਟੀ ਨੂੰ ਵੋਟਾਂ ਪਾਈਆਂ ਪਰ ਇਨ੍ਹਾਂ ਸਾਰਿਆਂ ਨੇ ਹਰਿਆਣੇ ਦਾ ਦਿਲ ਤੋੜਿਆ ਅਤੇ ਹਰਿਆਣੇ ਨੂੰ ਲੁੱਟਿਆ। ਜੇਕਰ ਕਿਸੇ ਡਾਕਟਰ ਤੋਂ ਬਿਮਾਰੀ ਠੀਕ ਨਹੀਂ ਹੁੰਦੀ ਤਾਂ ਡਾਕਟਰ ਨੂੰ ਬਦਲਣਾ ਚਾਹੀਦਾ ਹੈ। ਇਸ ਲਈ ਇਸ ਵਾਰ ਹਰਿਆਣਾ ਦੇ ਲੋਕਾਂ ਨੂੰ ਬਦਲਾਅ ਲਈ ਵੋਟ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਲੋਕ ਮਿਹਨਤੀ ਹਨ। ਸਾਨੂੰ ਸਭ ਕੁਝ ਮਿਲ ਗਿਆ, ਪਰ ਨੇਕ ਤੇ ਸੱਚੇ ਇਰਾਦੇ ਵਾਲੇ ਆਗੂ ਨਹੀਂ ਮਿਲੇ। ਸਾਰੇ ਆਗੂਆਂ ਨੇ ਆਪਣੇ ਘਰ ਭਰਨ ਦਾ ਕੰਮ ਕੀਤਾ। ਆਮ ਲੋਕਾਂ ਦੀ ਕਿਸੇ ਨੇ ਪ੍ਰਵਾਹ ਨਹੀਂ ਕੀਤੀ। ਹੁਣ ਇਸ ਸਿਸਟਮ ਨੂੰ ਬਦਲਣਾ ਪਵੇਗਾ। ਪੰਜਾਬ ਵਿੱਚ ਸਿਰਫ਼ ਢਾਈ ਸਾਲਾਂ ਵਿੱਚ 43 ਹਜ਼ਾਰ ਨੌਕਰੀਆਂ ਦੇਣ ਤੋਂ ਬਾਅਦ ਮੈਂ ਤੁਹਾਡੇ ਸਾਹਮਣੇ ਖੜ੍ਹਾ ਹਾਂ। ਆਮ ਆਦਮੀ ਪਾਰਟੀ ਨੇ ਕਿਸੇ ਤੋਂ ਇੱਕ ਰੁਪਿਆ ਵੀ ਰਿਸ਼ਵਤ ਨਹੀਂ ਲਈ। ਸਾਧਾਰਨ ਘਰਾਂ ਦੇ ਬੱਚੇ ਅਫ਼ਸਰ ਬਣ ਰਹੇ ਹਨ। ਹਰਿਆਣਾ ਵਾਂਗ ਪੰਜਾਬ ਵਿੱਚ ਪੇਪਰ ਲੀਕ ਨਹੀਂ ਹੋਏ। ਪੇਪਰ ਲੀਕ ਹੋਣ ਕਾਰਨ ਨੌਜਵਾਨਾਂ ਦੇ ਦਿਲ ਟੁੱਟਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਛੋਟੇ ਅਤੇ ਵੱਡੇ ਭਰਾ ਹਨ। ਅਸੀਂ ਪੰਜਾਬ ਵਿੱਚ ਜੋ ਗਾਰੰਟੀ ਦਿੱਤੀ ਸੀ ਅਸੀਂ ਹਰਿਆਣਾ ਦੇ ਲੋਕਾਂ ਨੂੰ ਵੀ ਦੇ ਰਹੇ ਹਾਂ। ਜਦੋਂ ਅਸੀਂ ਪੰਜਾਬ ਵਿੱਚ ਮੁਫ਼ਤ ਬਿਜਲੀ ਦੀ ਗਰੰਟੀ ਦੇ ਰਹੇ ਸੀ ਤਾਂ ਵਿਰੋਧੀ ਕਹਿੰਦੇ ਸਨ ਕਿ ਇਹ ਸੰਭਵ ਨਹੀਂ, ਪੈਸਾ ਕਿੱਥੋਂ ਆਵੇਗਾ। ਪਰ ਸਾਨੂੰ ਪਤਾ ਸੀ ਕਿ ਇਹ ਪੈਸਾ ਉਨ੍ਹਾਂ ਦੀ ਹੀ ਜੇਬ ਵਿੱਚੋਂ ਆਵੇਗਾ। ਇਸ ਲਈ ਮਾਰਚ ਵਿੱਚ ਸਰਕਾਰ ਬਣਦੇ ਹੀ ਅਸੀਂ ਜੁਲਾਈ ਵਿੱਚ ਦੋ ਮਹੀਨਿਆਂ ਲਈ 600 ਯੂਨਿਟ ਬਿਜਲੀ ਮੁਫ਼ਤ ਕਰ ਦਿੱਤੀ। ਅੱਜ 90 ਫ਼ੀਸਦੀ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇਨਕਮ ਟੈਕਸ ਦੇ ਕਮਿਸ਼ਨਰ ਸਨ। ਉਹ ਜਾਣਦੇ ਹਨ ਕਿ ਟੈਕਸ ਦਾ ਪੈਸਾ ਕਿੱਥੇ ਖ਼ਰਚ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਅਜਿਹੇ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਕਿ ਗ਼ਰੀਬ ਬੱਚੇ ਵੀ ਨੀਟ ਅਤੇ ਜੇਈਈ ਦੇ ਪੇਪਰ ਪਾਸ ਕਰਕੇ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ। ਦਿੱਲੀ ਵਿੱਚ ਅਮੀਰ-ਗ਼ਰੀਬ ਦੇ ਬੱਚੇ ਇੱਕੋ ਬੈਂਚ 'ਤੇ ਬੈਠ ਕੇ ਪੜ੍ਹਦੇ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵੀ ਇਹੀ ਕੰਮ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਇੱਕ ਘਰ ਵਿੱਚ ਦੋ ਧੀਆਂ ਹਨ ਅਤੇ ਦੋਵੇਂ ਜੱਜ ਬਣ ਗਈਆਂ ਹਨ।

ਉਨ੍ਹਾਂ ਕਿਹਾ ਕਿ 10 ਸਾਲ ਹੋ ਗਏ ਹਨ ਹਰਿਆਣਾ ਦੀ ਭਾਜਪਾ ਸਰਕਾਰ ਨੇ ਨਾ ਤਾਂ ਨੌਕਰੀਆਂ ਦਿੱਤੀਆਂ ਹਨ ਅਤੇ ਨਾ ਹੀ ਸੜਕਾਂ ਬਣਾਈਆਂ ਹਨ, ਸੀਵਰੇਜ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਵਿੱਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ। ਇਸ ਕਾਰਨ ਪੰਜਾਬੀਆਂ ਦੀ ਰੋਜ਼ਾਨਾ 60 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਹ ਟੋਲ ਪਲਾਜ਼ੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਮਿਲੀਭੁਗਤ ਨਾਲ ਚਲਾਏ ਜਾ ਰਹੇ ਸਨ। ਨੀਅਤ ਚੰਗੀ ਹੋਵੇ ਤਾਂ ਸਭ ਕੁਝ ਸੰਭਵ ਹੈ। ਬਰਵਾਲਾ ਵਿੱਚ 15 ਮਿੰਟਾਂ ਵਿੱਚ ਹੀ ਮੀਂਹ ਪੈਣ ਨਾਲ ਕਿਸ਼ਤੀ ਨਿਕਾਲਣ ਦੀ ਨੌਬਤ ਆ ਜਾਂਦੀ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਭਾਜਪਾ ਨੇ ਸਰਹੱਦਾਂ ਬੰਦ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਰਾਹਾਂ ਵਿੱਚ ਮੇਖ਼ਾਂ ਪਾ ਦਿੱਤੀਆਂ। ਜੇਕਰ ਕਿਸਾਨ ਦਿੱਲੀ ਨਹੀਂ ਜਾਵੇਗਾ ਤਾਂ ਕਿ ਲਾਹੌਰ ਜਾਵੇਗਾ? 750 ਕਿਸਾਨ ਸ਼ਹੀਦ ਹੋਏ ਪਰ ਉਨ੍ਹਾਂ ਦੀ ਕੋਈ ਚਿੰਤਾ ਨਹੀਂ।

Next Story
ਤਾਜ਼ਾ ਖਬਰਾਂ

COPYRIGHT 2024

Powered By Blink CMS
Share it