ਅਜਨਾਲਾ ਤੋਂ 5 ਕਿਲੋ ਹੈਰੋਇਨ ਅਤੇ 3.95 ਲੱਖ ਦੀ ਡਰੱਗ ਮਨੀ ਜ਼ਬਤ
ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ। ਅੰਮ੍ਰਿਤਸਰ ਕਮਿਸ਼ਨਰ ਪੁਲਿਸ ਦੀ ਟੀਮ ਨੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ।
By : Makhan shah
ਅੰਮ੍ਰਿਤਸਰ : ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ। ਅੰਮ੍ਰਿਤਸਰ ਕਮਿਸ਼ਨਰ ਪੁਲਿਸ ਦੀ ਟੀਮ ਨੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਛੇਹਰਟਾ ਦੀ ਪੁਲੀਸ ਵਲੋਂ ਅਜਨਾਲੇ ਤੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਪੰਜ ਕਿਲੋ ਹੈਰੋਇਨ ਅਤੇ 3.95 ਲੱਖ ਡਰੱਗ ਮਨੀ ਇੱਕ ਸਵਿਫਟ ਕਾਰ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਸਰਦ ਪਾਰ ਤੋਂ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ ਉਹਨਾਂ ਕਿਹਾ ਕਿ ਸਰੱਹਦ ਪਾਰ ਤੋਂ ਅਲੀ ਨਾਮ ਦਾ ਨੌਜਵਾਨ ਇਹਨਾਂ ਨੂੰ ਹੈਰੋਇਨ ਦੀ ਸਪਲਾਈ ਕਰਦਾ ਸੀ। ਉਹਨਾਂ ਕਿਹਾ ਕਿ ਇਹਨਾਂ ਦੇ ਪਾਕਿਸਤਾਨ ਤਸਕਰਾਂ ਦੇ ਨਾਲ ਵੀ ਸੰਬੰਧ ਹਨ ਅਸੀਂ ਇਸ ਦੀ ਵੀ ਜਾਂਚ ਕਰ ਰਹੇ ਹਾਂ। ਉਹਨਾਂ ਦੱਸਿਆ ਕਿ ਪਿਛਲੇ ਛੇ ਮਹੀਨੇ ਤੋਂ ਇਹਨਾਂ ਵੱਲੋਂ ਇਹ ਕੰਮ ਸ਼ੁਰੂ ਕੀਤਾ ਗਿਆ ਸੀ ਤੇ ਛੋਟੇ ਡਰੋਨ ਦੇ ਰਾਹੀਂ ਇਹ ਸਰਹਦ ਪਾਰ ਤੋਂ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ।
ਉਹਨਾਂ ਕਿਹਾ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਨਾਲ ਹੋਰ ਕੌਣ-ਕੌਣ ਲੋਕ ਸ਼ਾਮਲ ਹਨ ਤੇ ਅੱਗੇ ਕਿੱਥੇ ਹੈਰੋਇਨ ਦੀ ਸਪਲਾਈ ਕਰਦੇ ਸਨ। ਉਹਨਾਂ ਕਿਹਾ ਕਿ ਇਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਰਿਮਾਂਡ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।