ਪੰਜਾਬ ’ਚ ਬੱਚਾ ਚੋਰ ਗਿਰੋਹ ਦੇ 9 ਮੈਂਬਰ ਗ੍ਰਿਫ਼ਤਾਰ, ਬੱਚਾ ਸਹੀ ਸਲਾਮਤ ਬਰਾਮਦ
ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਪਿਛਲੇ ਦਿਨੀਂ ਅਗਵਾ ਹੋਇਆ ਬੱਚਾ ਸਹੀ ਸਲਾਮਤ ਬਰਾਮਦ ਕਰਕੇ ਮਾਪਿਆਂ ਦੇ ਹਵਾਲੇ ਕਰ ਦਿੱਤਾ। ਇਸ ਨੂੰ ਲੈਕੇ ਬਰਨਾਲਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਦੌਰਾਨ ਜਿੱਥੇ ਲੋਕਾਂ ਵੱਲੋਂ ਬਰਨਾਲਾ ਪੁਲਿਸ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ, ਉਥੇ ਹੀ ਪੁਲਿਸ ’ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।

ਬਰਨਾਲਾ : ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਪਿਛਲੇ ਦਿਨੀਂ ਅਗਵਾ ਹੋਇਆ ਬੱਚਾ ਸਹੀ ਸਲਾਮਤ ਬਰਾਮਦ ਕਰਕੇ ਮਾਪਿਆਂ ਦੇ ਹਵਾਲੇ ਕਰ ਦਿੱਤਾ। ਇਸ ਨੂੰ ਲੈਕੇ ਬਰਨਾਲਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਦੌਰਾਨ ਜਿੱਥੇ ਲੋਕਾਂ ਵੱਲੋਂ ਬਰਨਾਲਾ ਪੁਲਿਸ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ, ਉਥੇ ਹੀ ਪੁਲਿਸ ’ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।
ਬਰਨਾਲਾ ਪੁਲਿਸ ਨੇ ਪਿਛਲੀ ਦਿਨੀਂ ਅਗਵਾ ਹੋਏ ਇਕ ਬੱਚੇ ਨੂੰ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ, ਜਿਸ ਤੋਂ ਬਾਅਦ ਬੱਚੇ ਨੂੰ ਡੀਆਈਜੀ ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਸਰਫ਼ਰਾਜ ਆਲਮ ਵੱਲੋਂ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ। ਅਪਣੇ ਅਗਵਾ ਹੋਏ ਦੋ ਸਾਲਾਂ ਦੇ ਬੱਚੇ ਨੂੰ ਹਾਸਲ ਕਰਕੇ ਬੱਚੇ ਦੀ ਮਾਂ ਵੀਨਾ ਦੇਵੀ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਉਸ ਵੱਲੋਂ ਵਾਰ ਵਾਰ ਪੁਲਿਸ ਦਾ ਧੰਨਵਾਦ ਕੀਤਾ ਗਿਆ ਅਤੇ ਸ਼ਹਿਰ ਵਾਸੀਆਂ ਵੱਲੋਂ ਪੁਲਿਸ ਦੀ ਤਾਰੀਫ਼ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 4 ਅਪ੍ਰੈਲ ਨੂੰ ਬਰਨਾਲਾ ਦੀ ਅਨਾਜ ਮੰਡੀ ਵਿਚੋਂ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੋ ਸਾਲਾ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ ਜੋ ਉਸ ਨੂੰ ਅੱਗੇ ਵੇਚਣਾ ਚਾਹੁੰਦੇ ਸੀ ਪਰ ਪੁਲਿਸ ਨੇ ਸਖ਼ਤ ਮਿਹਨਤ ਕਰਦਿਆਂ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਦੱਸ ਦਈਏ ਕਿ ਪੁਲਿਸ ਵੱਲੋਂ ਫੜੇ ਗਏ ਦੋਸ਼ੀਆਂ ਕੋਲੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਐ ਤਾਂ ਜੋ ਉਨ੍ਹਾਂ ਦੀਆਂ ਹੋਰ ਕਰਤੂਤਾਂ ਦਾ ਪਤਾ ਲਗਾਇਆ ਜਾ ਸਕੇ।