Begin typing your search above and press return to search.

ਅਟਾਰੀ ਦੇ ਗੁਰਦੁਆਰਾ ਸਾਹਿਬ ’ਚ ਲੱਗੀ ਭਿਆਨਕ ਅੱਗ, ਪੰਜ ਪਾਵਨ ਸਰੂਪ ਅਗਨ ਭੇਂਟ

ਅਟਾਰੀ ਦੇ ਗੁਰਦੁਆਰਾ ਸਾਹਿਬ ’ਚ ਲੱਗੀ ਭਿਆਨਕ ਅੱਗ, ਪੰਜ ਪਾਵਨ ਸਰੂਪ ਅਗਨ ਭੇਂਟਸਰਹੱਦੀ ਨਗਰ ਅਟਾਰੀ ਤੋਂ ਬਹੁਤ ਹੀ ਮੰਦਭਾਗੀ ਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਅਟਾਰੀ ਦੇ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਭਿਆਨਕ ਅੱਗ ਲੱਗ ਗਈ...

ਅਟਾਰੀ ਦੇ ਗੁਰਦੁਆਰਾ ਸਾਹਿਬ ’ਚ ਲੱਗੀ ਭਿਆਨਕ ਅੱਗ, ਪੰਜ ਪਾਵਨ ਸਰੂਪ ਅਗਨ ਭੇਂਟ
X

Makhan shahBy : Makhan shah

  |  25 Aug 2024 5:32 PM IST

  • whatsapp
  • Telegram

ਅਟਾਰੀ : ਅਟਾਰੀ ਦੇ ਗੁਰਦੁਆਰਾ ਸਾਹਿਬ ’ਚ ਲੱਗੀ ਭਿਆਨਕ ਅੱਗ, ਪੰਜ ਪਾਵਨ ਸਰੂਪ ਅਗਨ ਭੇਂਟਸਰਹੱਦੀ ਨਗਰ ਅਟਾਰੀ ਤੋਂ ਬਹੁਤ ਹੀ ਮੰਦਭਾਗੀ ਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਅਟਾਰੀ ਦੇ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਂਟ ਹੋ ਗਏ। ਜਿਵੇਂ ਇਸ ਮੰਦਭਾਗੀ ਘਟਨਾ ਬਾਰੇ ਸੰਗਤ ਨੂੰ ਪਤਾ ਚੱਲਿਆ ਤਾਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਕੇ ’ਤੇ ਪਹੁੰਚ ਗਈਆਂ। ਦੇਖੋ ਕੀ ਐ ਪੂਰੀ ਖ਼ਬਰ।

ਸਰਹੱਦੀ ਸ਼ਹਿਰ ਅਟਾਰੀ ਵਿਖੇ ਸਥਿਤ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਭਿਆਨਕ ਅੱਗ ਲੱਗਣ ਦੀ ਮੰਦਭਾਗੀ ਘਟਨਾ ਸਾਮਹਣੇ ਆਈ ਐ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਅਗਨ ਭੇਂਟ ਹੋ ਗਏ। ਇਸ ਮੰਦਭਾਗੀ ਘਟਨਾ ਨੂੰ ਲੈਕੇ ਇਲਾਕੇ ਭਰ ਦੀਆਂ ਸਿੱਖ ਸੰਗਤਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ। ਘਟਨਾ ਦਾ ਪਤਾ ਚਲਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਇਹ ਮੰਦਭਾਗੀ ਘਟਨਾ ਸ਼ਾਰਟ ਸਰਕਟ ਦੇ ਕਾਰਨ ਵਾਪਰੀ, ਜਿਸ ਦੌਰਾਨ ਪੰਜ ਪਾਵਨ ਸਰੂਪ ਅਗਨ ਭੇਂਟ ਹੋ ਗਏ। ਅੱਗ ਲੱਗਣ ਤੋਂ ਬਾਅਦ ਦੀਆਂ ਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਭਿਆਨਕ ਅੱਗ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੰਦਰੋਂ ਧੂੰਏਂ ਨਾਲ ਕਾਲਾ ਹੀ ਕਾਲਾ ਕਰਕੇ ਰੱਖ ਦਿੱਤਾ ਏ। ਤਸਵੀਰਾਂ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਏ ਕਿ ਅੱਗ ਕਿੰਨੀ ਭਿਆਨਕ ਹੋਵੇਗੀ ਕਿਉਂਕਿ ਅੱਗ ਨੇ ਗੁਰਦਆਰਾ ਸਾਹਿਬ ਦੇ ਅੰਦਰੋਂ ਕੰਧਾਂ ਦਾ ਸੀਮੇਂਟ ਤੱਕ ਉਖੇੜ ਕੇ ਰੱਖ ਦਿੱਤਾ। ਮੌਕੇ ’ਤੇ ਪੁੱਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਅਗਨ ਭੇਂਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪਾਂ ਨੂੰ ਸਤਿਕਾਰ ਸਹਿਤ ਇਕ ਵਿਸ਼ੇਸ਼ ਬੱਸ ਰਾਹੀਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਕਰ ਦਿੱਤਾ।

ਇਸ ਮੌਕੇ ਸਿੱਖ ਜਥੇਬੰਦੀਆ ਦੇ ਆਗੂਆਂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਅੱਗ ਲੱਗਣ ਦੀਆਂ ਘਟਨਾਵਾਂ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਵਾਪਰਦੀਆਂ ਹਨ। ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਿਨਾਂ ਲੋੜ ਤੋਂ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦੀ ਹਾਜ਼ਰੀ ਜ਼ਰੂਰੀ ਹੋਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਏ। ਉਨ੍ਹਾਂ ਵੱਲੋਂ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜੋ ਪ੍ਰਧਾਨ ਸਾਬ੍ਹ ਨੂੰ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ। ਇਸ ਤੋਂ ਇਲਾਵਾ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਵਲੋਂ ਵੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਐ।

Next Story
ਤਾਜ਼ਾ ਖਬਰਾਂ
Share it